Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਦਿੱਲੀ ਦੌਰਾ, ਖੇਤੀਬਾੜੀ ਤੇ ਸੜਕ ਆਵਾਜਾਈ ਮੰਤਰੀ ਨਾਲ ਕਰਨਗੇ ਮੀਟਿੰਗ

Bhagwant Mann News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਿੱਲੀ ਦੇ ਦੌਰੇ ‘ਤੇ ਰਹਿਣਗੇ। ਪੰਜਾਬ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਉਹ ਕੇਂਦਰੀ ਮੰਤਰੀਆਂ ਨਾਲ ਮੀਟਿੰਗਾਂ ਕਰਨਗੇ। ਇਸ ਦੌਰਾਨ ਉਹ ਪੰਜਾਬ ਦੇ ਕਈ ਅਹਿਮ ਮੁੱਦੇ ਮੰਤਰਾਲੇ ਅੱਗੇ ਰੱਖਣਗੇ। ਦਿੱਲੀ ਦੌਰੇ ਦੌਰਾਨ ਸੀਐਮ ਭਗਵੰਤ ਮਾਨ ਕੇਂਦਰੀ ਸੜਕ ਆਵਾਜਾਈ ਮੰਤਰੀ ਦੇ ਨਾਲ-ਨਾਲ ਖੇਤੀਬਾੜੀ ਮੰਤਰੀ ਨਾਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਦਿੱਲੀ ਦੌਰਾ, ਖੇਤੀਬਾੜੀ ਤੇ ਸੜਕ ਆਵਾਜਾਈ ਮੰਤਰੀ ਨਾਲ ਕਰਨਗੇ ਮੀਟਿੰਗ

Bhagwant Mann News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਿੱਲੀ ਦੇ ਦੌਰੇ ‘ਤੇ ਰਹਿਣਗੇ। ਪੰਜਾਬ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਉਹ ਕੇਂਦਰੀ ਮੰਤਰੀਆਂ ਨਾਲ ਮੀਟਿੰਗਾਂ ਕਰਨਗੇ। ਇਸ ਦੌਰਾਨ ਉਹ ਪੰਜਾਬ ਦੇ ਕਈ ਅਹਿਮ ਮੁੱਦੇ ਮੰਤਰਾਲੇ ਅੱਗੇ ਰੱਖਣਗੇ। ਦਿੱਲੀ ਦੌਰੇ ਦੌਰਾਨ ਸੀਐਮ ਭਗਵੰਤ ਮਾਨ ਕੇਂਦਰੀ ਸੜਕ ਆਵਾਜਾਈ ਮੰਤਰੀ ਦੇ ਨਾਲ-ਨਾਲ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕਰਨਗੇ।

ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ
ਸੀਐਮ ਮਾਨ ਦੀ ਪਹਿਲੀ ਮੁਲਾਕਾਤ ਦੁਪਹਿਰ 1:00 ਵਜੇ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਹੋਵੇਗੀ। ਇਸ ਦੌਰਾਨ ਉਹ ਪੰਜਾਬ ‘ਚ ਨੈਸ਼ਨਲ ਹਾਈਵੇਅਜ਼ ਅਥਾਰਿਟੀ ਆਫ਼ ਇੰਡੀਆ (NHAI) ਦੇ ਪ੍ਰੋਜੈਕਟਸ ‘ਤੇ ਚਰਚਾ ਕਰ ਸਕਦੇ ਹਨ।

ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ
ਇਸ ਤੋਂ ਬਾਅਦ ਦੁਪਹਿਰ 3:00 ਵਜੇ ਸੀਐਮ ਮਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਖੇਤੀਬਾੜੀ ਤੇ ਕਿਸਾਨਾਂ ਨਾਲ ਜੁੜੇ ਮੁੱਦੇ ‘ਤੇ ਅਹਿਮ ਚਰਚਾ ਕਰਨਗੇ। ਪੰਜਾਬ ‘ਚ ਕਣਕ ਦੀ ਵਾਢੀ ਦਾ ਸੀਜ਼ਨ ਪੂਰਾ ਹੋ ਚੁੱਕਾ ਹੈ ਤੇ ਆਉਣ ਵਾਲੇ ਦਿਨਾਂ ‘ਚ ਝੋਨੇ ਦੀ ਲੁਆਈ ਸ਼ੁਰੂ ਹੋਣ ਵਾਲੀ ਹੈ। ਸੀਐਮ ਮਾਨ ਕਣਕ ਦੀ ਲਿਫਟਿੰਗ, ਪੰਜਾਬ ਦੀਆਂ ਮੰਡੀਆਂ, ਆੜ੍ਹਤੀਆਂ ਦੇ ਮੁੱਦੇ ਸਮੇਤ ਹੋਰ ਅਹਿਮ ਮੁੱਦਿਆਂ ‘ਤੇ ਗੱਲ ਕਰ ਸਕਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News