ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਤੇ ਫਗਵਾੜੇ ਦੇ ਦੌਰੇ ’ਤੇ
Chief Minister’s Visit: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਅਤੇ ਫਗਵਾੜੇ ਦਾ ਦੌਰਾ ਕਰਨ ਜਾ ਰਹੇ ਹਨ। ਦੌਰੇ ਦੀ ਸ਼ੁਰੂਆਤ ਉਹ ਸਵੇਰੇ ਜਲੰਧਰ ਵਿੱਚ ਇੱਕ ਜਨਤਕ ਮੀਟਿੰਗ ਨਾਲ ਕਰਨਗੇ, ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਹੀ ਸੁਣ ਕੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਯੋਜਨਾ ਹੈ।
ਮੁੱਖ ਮੰਤਰੀ ਦਫ਼ਤਰ ਵੱਲੋਂ ਮਿਲੀ ਜਾਣਕਾਰੀ ਮੁਤਾਬਕ, ਜਲੰਧਰ ਦੀ ਜਨ ਸਭਾ ਦੌਰਾਨ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹਿਣਗੇ, ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾ ਸਕੇ।
ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਫਗਵਾੜੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹੁੰਚਣਗੇ, ਜਿੱਥੇ ਉਹ “ਸਟਾਰਟ-ਅੱਪ ਪੰਜਾਬ” ਕਾਰਜਕ੍ਰਮ ਵਿੱਚ ਸ਼ਿਰਕਤ ਕਰਨਗੇ। ਇਸ ਮੌਕੇ ਉੱਤੇ ਨੌਜਵਾਨ ਉਦਯੋਗਪਤੀਆਂ, ਸਟਾਰਟ-ਅੱਪਸ ਅਤੇ ਨਵਾਚਾਰ ਨਾਲ ਜੁੜੇ ਪ੍ਰੋਜੈਕਟਾਂ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ ਜਾਵੇਗਾ।
ਸਰਕਾਰ ਦਾ ਕਹਿਣਾ ਹੈ ਕਿ ਇਸ ਦੌਰੇ ਦਾ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਤੇ ਉਦਯੋਗ ਵੱਲ ਪ੍ਰੇਰਿਤ ਕਰਨਾ ਹੈ।