ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਦੌਰੇ ‘ਤੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕਰਨਗੇ, ਜਿੱਥੇ ਉਹ ਜ਼ਿਲ੍ਹੇ ਦੇ ਲੋਕਾਂ ਨੂੰ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਤੋਹਫ਼ਾ ਦੇਣਗੇ।ਮੁੱਖ ਮੰਤਰੀ ਮਾਨ ਜਲ ਸਪਲਾਈ ਅਤੇ ਸੀਵਰੇਜ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ, ਜਿਸ ਨਾਲ ਸ਼ਹਿਰ ਦੀ ਸਫਾਈ ਅਤੇ ਪਾਣੀ ਪ੍ਰਬੰਧਨ ਪ੍ਰਣਾਲੀ ਵਿੱਚ ਸੁਧਾਰ ਹੋਵੇਗਾ। ਇਸ ਤੋਂ ਇਲਾਵਾ, ਉਹ […]
By :
Khushi
Updated On: 02 Nov 2025 09:14:AM
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕਰਨਗੇ, ਜਿੱਥੇ ਉਹ ਜ਼ਿਲ੍ਹੇ ਦੇ ਲੋਕਾਂ ਨੂੰ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਤੋਹਫ਼ਾ ਦੇਣਗੇ।ਮੁੱਖ ਮੰਤਰੀ ਮਾਨ ਜਲ ਸਪਲਾਈ ਅਤੇ ਸੀਵਰੇਜ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ, ਜਿਸ ਨਾਲ ਸ਼ਹਿਰ ਦੀ ਸਫਾਈ ਅਤੇ ਪਾਣੀ ਪ੍ਰਬੰਧਨ ਪ੍ਰਣਾਲੀ ਵਿੱਚ ਸੁਧਾਰ ਹੋਵੇਗਾ।
ਇਸ ਤੋਂ ਇਲਾਵਾ, ਉਹ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਣ ਵਾਲੇ ਇੱਕ ਸਮਾਗਮ ਦੌਰਾਨ ਕਈ ਹੋਰ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ।
ਸਰਕਾਰੀ ਅਧਿਕਾਰੀਆਂ ਅਨੁਸਾਰ, ਇਹ ਪ੍ਰੋਜੈਕਟ ਮੁਕਤਸਰ ਸ਼ਹਿਰ ਅਤੇ ਆਸ ਪਾਸ ਦੇ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਇੱਕ ਮੀਲ ਪੱਥਰ ਸਾਬਤ ਹੋਣਗੇ।
ਇਸ ਮੌਕੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।