Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

ਮੋਗਾ ਰੈਲੀ ’ਚ ਸ਼ਾਮਿਲ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਵਿਚ ਪੰਜਾਬ ਸਰਕਾਰ ਦੀ ਰੈਲੀ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਨੇ ਇਸ ਸੰਬੰਧੀ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਪਹਿਲਾਂ, ਇਹ ਕਿਆਸ ਲਗਾਏ ਜਾ ਰਹੇ ਸਨ ਕਿ ਮੁੱਖ ਮੰਤਰੀ ਮਾਨ ਰੈਲੀ ਵਿਚ ਸ਼ਾ‌ਮਿਲ ਨਹੀਂ ਹੋਣਗੇ ਕਿਉਂਕਿ ਉਹ ਹਸਪਤਾਲ ਵਿਚ ਦਾਖਲ ਸਨ। ਸ਼ਿਵਰਾਤਰੀ ਦੇ ਮੌਕੇ ‘ਤੇ ਪੂਜਾ ਕਰਨ ਤੋਂ […]
Nishant Malyan
By : Updated On: 16 Feb 2026 11:47:AM
ਮੋਗਾ ਰੈਲੀ ’ਚ ਸ਼ਾਮਿਲ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਵਿਚ ਪੰਜਾਬ ਸਰਕਾਰ ਦੀ ਰੈਲੀ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਨੇ ਇਸ ਸੰਬੰਧੀ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕੀਤੀ ਹੈ।

ਇਸ਼ਤਿਹਾਰ



ਪਹਿਲਾਂ, ਇਹ ਕਿਆਸ ਲਗਾਏ ਜਾ ਰਹੇ ਸਨ ਕਿ ਮੁੱਖ ਮੰਤਰੀ ਮਾਨ ਰੈਲੀ ਵਿਚ ਸ਼ਾ‌ਮਿਲ ਨਹੀਂ ਹੋਣਗੇ ਕਿਉਂਕਿ ਉਹ ਹਸਪਤਾਲ ਵਿਚ ਦਾਖਲ ਸਨ। ਸ਼ਿਵਰਾਤਰੀ ਦੇ ਮੌਕੇ ‘ਤੇ ਪੂਜਾ ਕਰਨ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।

ਇਸ ਰੈਲੀ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਿੱਧੂ ਸੰਬੋਧਨ ਕਰਨਗੇ।

ਪੰਜਾਬ ਸਰਕਾਰ ਦਾ ਦਾਅਵਾ ਹੈ ਕਿ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਦਾ ਪਹਿਲਾ ਪੜਾਅ ਸ਼ਾਨਦਾਰ ਸਫਲ ਰਿਹਾ ਅਤੇ ਇਹ ਰੈਲੀ ਦੂਜੇ ਪੜਾਅ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਆਯੋਜਿਤ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News