Banner
Banner

ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਕੇਜਰੀਵਾਲ ਪਤਾ ਲੈਣ ਲਈ ਪਹੁੰਚੇ ਸੀਐਮ ਰਿਹਾਇਸ਼

Bhagwant Mann News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਬੀਅਤ ਵਿਗੜ ਗਈ ਹੈ। ਉਹ ਬੀਤੇ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਅੱਜ ਉਨ੍ਹਾਂ ਦਾ ਹਾਲ ਜਾਨਣ ਲਈ ਆਮ ਆਦਮੀ ਪਾਰਟੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੀਐਮ ਰਿਹਾਇਸ਼ ‘ਤੇ ਪਹੁੰਚੇ। ਅੱਜ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ […]
Amritpal Singh
By : Updated On: 04 Sep 2025 13:36:PM
ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਕੇਜਰੀਵਾਲ ਪਤਾ ਲੈਣ ਲਈ ਪਹੁੰਚੇ ਸੀਐਮ ਰਿਹਾਇਸ਼

Bhagwant Mann News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਬੀਅਤ ਵਿਗੜ ਗਈ ਹੈ। ਉਹ ਬੀਤੇ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਅੱਜ ਉਨ੍ਹਾਂ ਦਾ ਹਾਲ ਜਾਨਣ ਲਈ ਆਮ ਆਦਮੀ ਪਾਰਟੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੀਐਮ ਰਿਹਾਇਸ਼ ‘ਤੇ ਪਹੁੰਚੇ। ਅੱਜ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਾ ਸੀ। ਹੁਣ ਉਨ੍ਹਾਂ ਦੇ ਦੌਰੇ ਨੂੰ ਲੈ ਕੇ ਅਜੇ ਤੱਕ ਕੋਈ ਅਪਡੇਟ ਨਹੀਂ ਆਇਆ ਹੈ। ਉੱਥੇ ਹੀ ਡਾਕਟਰਾਂ ਦੀ ਟੀਮ ਵੀ ਸੀਐਮ ਰਿਹਾਇਸ਼ ‘ਤੇ ਪਹੁੰਚੀ ਹੈ।

ਜਾਣਕਾਰੀ ਮੁਤਾਬਕ ਸੀਐਮ ਮਾਨ ਦੀ ਤਬੀਅਤ ਰਾਤ ਨੂੰ ਹੀ ਵਿਗੜ ਗਈ ਸੀ ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਤੇ ਪੰਜਾਬ ਆਮ ਆਦਮੀ ਪਾਰਟੀ ਪ੍ਰਧਾਨ ਅਮਨ ਅਰੋੜਾ ਸੀਐਮ ਦੇ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਇਹ ਮੁਲਾਕਾਤ ਕਰੀਬ ਅੱਧੇ ਘੰਟੇ ਤੱਕ ਚੱਲੀ। ਇਸ ਤੋਂ ਬਾਅਦ ਉਹ ਉੱਥੋਂ ਨਿਕਲ ਗਏ। ਇਸ ਦੌਰਾਨ ਦੋਵੇਂ ਆਗੂ ਗੱਡੀ ‘ਚ ਸਵਾਰ ਨਜ਼ਰ ਆਏ।

ਜਾਣਕਾਰੀ ਮੁਤਾਬਕ ਅਰਵਿੰਦ ਕੇਜਰੀਵਾਲ ਹੁਣ ਪਾਰਟੀ ਪ੍ਰਧਾਨ ਅਮਨ ਅਰੋੜਾ ਦੇ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਤੇ ਸਥਿਤੀ ਜਾਇਜ਼ਾ ਲੈਣਗੇ। ਸੀਐਮ ਰਿਹਾਇਸ਼ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਬਾਰੇ ਅਜੇ ਤੱਕ ਕੋਈ ਅਪਡੇਟ ਨਹੀਂ ਆਇਆ ਹੈ।

Read Latest News and Breaking News at Daily Post TV, Browse for more News

Ad
Ad