Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

CM ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

Yamuna river boat acciden; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਦੇ ਪਲਟਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਨਾਲ ਅਧਿਆਤਮਿਕ ਯਾਤਰਾ ਦੁਖਦਾਇਕ ਹਾਦਸੇ ਵਿੱਚ ਬਦਲ ਗਈ ਜਿਸ ਨੇ ਪਰਿਵਾਰਾਂ ਨੂੰ ਝੰਜੋੜ ਕੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
CM ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

Yamuna river boat acciden; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਦੇ ਪਲਟਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਨਾਲ ਅਧਿਆਤਮਿਕ ਯਾਤਰਾ ਦੁਖਦਾਇਕ ਹਾਦਸੇ ਵਿੱਚ ਬਦਲ ਗਈ ਜਿਸ ਨੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੱਤਾ।

ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬੇਹੱਦ ਮੰਦਭਾਗਾ ਹੈ ਕਿ ਜਗਰਾਉਂ ਦੇ 32 ਵਸਨੀਕਾਂ ਨੂੰ ਵ੍ਰਿੰਦਾਵਨ ਲਿਜਾ ਰਹੀ ਇੱਕ ਕਿਸ਼ਤੀ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਪਲਟ ਗਈ। ਇਸ ਦੁਖਦਾਈ ਹਾਦਸੇ ਵਿੱਚ ਕੁਝ ਸ਼ਰਧਾਲੂਆਂ ਦੀ ਡੁੱਬਣ ਕਾਰਨ ਮੌਤ ਹੋ ਗਈ।” ਉਨ੍ਹਾਂ ਅੱਗੇ ਕਿਹਾ, “ਰਾਹਤ ਅਤੇ ਬਚਾਅ ਕਾਰਜਾਂ ਲਈ ਮੈਂ ਉੱਤਰ ਪ੍ਰਦੇਸ਼ ਸਰਕਾਰ ਦੇ ਲਗਾਤਾਰ ਸੰਪਰਕ ਵਿੱਚ ਹਾਂ।”

ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੀੜਤ ਪਰਿਵਾਰਾਂ ਅਤੇ ਸਾਕ-ਸਬੰਧੀਆਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਾ ਹਾਂ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਉਨ੍ਹਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ।”

Read Latest News and Breaking News at Daily Post TV, Browse for more News

Ad
Ad

Punjab District News