Journalism Of Hope
BREAKING NEWS
ਡੀਏ ਬਕਾਇਆ ਮਾਮਲਾ: ਪੰਜਾਬ ਸਰਕਾਰ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ.....ਈਡੀ ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਨੂੰ ਭੇਜਿਆ ਨਵਾਂ ਸੰਮਨ....ਐਥੇਨੌਲ ਲਈ ਮੱਕੀ ਦੀ ਮੰਗ ਵਧੀ, ਪੰਜਾਬ ’ਚ ਪੋਲਟਰੀ ਫੀਡ ਮਹਿੰਗੀ, ਅੰਡਿਆਂ ਦੀਆਂ ਕੀਮਤਾਂ ਵਧਣ ਦਾ ਵੀ ਖ਼ਦਸ਼ਾ.....ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਕਾਂਸਟੇਬਲ ’ਤੇ ਜਾਨਲੇਵਾ ਹਮਲਾ....ਹਥਨੀਕੁੰਡ ਬੈਰਾਜ ’ਚ ਫੌਜ ਦੀ ਐਕਸਰਸਾਈਜ਼ ਦੌਰਾਨ ਵੱਡਾ ਹਾਦਸਾ, 2 ਜਵਾਨ ਲਾਪਤਾ.....SGPC ਦੀਆਂ 34 ਖਾਲੀ ਸੀਟਾਂ ’ਤੇ ਚੋਣਾਂ ਦੀ ਮੰਗ, ਹਾਈਕੋਰਟ ਵੱਲੋਂ ਕੇਂਦਰ ਨੂੰ ਨੋਟਿਸ.....

ਨਸ਼ਾ ਮੁਕਤ ਹੋਏ ਪੰਜਾਬ ਦੇ ਪਿੰਡਾ ਦੇ ਸਰਪੰਚਾਂ ਦਾ ਮੁੱਖ ਮੰਤਰੀ ਵੱਲੋਂ ਕਰਵਾਇਆ ਜਾਵੇਗਾ ਵਿਸ਼ੇਸ਼ ਸਨਮਾਨ : ਤਰੁਨਪੀ੍ਤ ਸਿੰਘ ਸੌਂਦ

Tarunpreet Singh Sond; ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਬੰਧੀ ਬਚਤ ਭਵਨ ਫਤਿਹਗੜ੍ਹ ਸਾਹਿਬ ਵਿਖੇ ਪ੍ਰੈਸ ਕਾਨਫਰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪੀ੍ਤ ਸਿੰਘ ਸੌਂਦ ਨੇ ਕਿਹਾ ਪੰਜਾਬ ਨੂੰ ਮੁਕੰਮਲ ਤੌਰ ਤੇ ਨਸ਼ਾ ਮੁਕਤ ਕੀਤਾ ਜਾਵੇਗਾ। ਉਂਨ੍ਹਾਂ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ 1 ਮਾਰਚ 2025 ਤੋਂ ਸ਼ੁਰੂ ਕੀਤੀ ਗਈ ਇਸ ਵਿਆਪਕ […]
Jaspreet Singh
By : Updated On: 02 Sep 2026 15:58:PM
ਨਸ਼ਾ ਮੁਕਤ ਹੋਏ ਪੰਜਾਬ ਦੇ ਪਿੰਡਾ ਦੇ ਸਰਪੰਚਾਂ ਦਾ ਮੁੱਖ ਮੰਤਰੀ ਵੱਲੋਂ ਕਰਵਾਇਆ ਜਾਵੇਗਾ ਵਿਸ਼ੇਸ਼ ਸਨਮਾਨ : ਤਰੁਨਪੀ੍ਤ ਸਿੰਘ ਸੌਂਦ

Tarunpreet Singh Sond; ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਬੰਧੀ ਬਚਤ ਭਵਨ ਫਤਿਹਗੜ੍ਹ ਸਾਹਿਬ ਵਿਖੇ ਪ੍ਰੈਸ ਕਾਨਫਰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪੀ੍ਤ ਸਿੰਘ ਸੌਂਦ ਨੇ ਕਿਹਾ ਪੰਜਾਬ ਨੂੰ ਮੁਕੰਮਲ ਤੌਰ ਤੇ ਨਸ਼ਾ ਮੁਕਤ ਕੀਤਾ ਜਾਵੇਗਾ। ਉਂਨ੍ਹਾਂ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ 1 ਮਾਰਚ 2025 ਤੋਂ ਸ਼ੁਰੂ ਕੀਤੀ ਗਈ ਇਸ ਵਿਆਪਕ ਮੁਹਿੰਮ ਤਹਿਤ ਪੰਜਾਬ ਦੇ 23 ਜ਼ਿਲ੍ਹਿਆਂ, 117 ਹਲਕਿਆਂ, 13,246 ਪਿੰਡਾਂ ਅਤੇ ਲਗਭਗ 5,500 ਵਾਰਡਾਂ ਵਿੱਚ ਬਣਾਈਆਂ ਗਈਆਂ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਕੀਤਾ ਗਿਆ।

ਇਸ਼ਤਿਹਾਰ

ਜ਼ਿਲ੍ਹੇ ਦੇ ਪੂਰਨ ਤੌਰ ‘ਤੇ ਨਸ਼ਾ ਮੁਕਤ ਹੋ ਚੁੱਕੇ ਪਿੰਡਾਂ ਅਤੇ ਜਿਨ੍ਹਾਂ ਖੇਤਰਾਂ ਵਿੱਚ ਅਜੇ ਵੀ ਨਸ਼ਾ ਵੇਚਣ ਜਾਂ ਵਰਤਣ ਦੀਆਂ ਸ਼ਿਕਾਇਤਾਂ ਹਨ, ਉਨ੍ਹਾਂ ਬਾਰੇ ਬਾਰੀਕੀ ਨਾਲ ਡਾਟਾ ਇਕੱਠਾ ਕਰਕੇ ਮੰਥਨ ਕੀਤਾ ਗਿਆ।ਪ੍ਰਸ਼ਾਸਨ ਨੂੰ ਹਦਾਇਤ ਦਿੱਤੀ ਗਈ ਹੈ ਕਿ 10 ਤਾਰੀਖ ਦੇ ਆਸ-ਪਾਸ ਹੋਣ ਵਾਲੀ ਅਗਲੀ ਮੀਟਿੰਗ ਤੱਕ ਹੋਰ ਵਧੇਰੇ ਸਪੱਸ਼ਟਤਾ ਅਤੇ ਵੇਰਵਿਆਂ ਨਾਲ ਡਾਟਾ ਪੇਸ਼ ਕੀਤਾ ਜਾਵੇ।

ਨਸ਼ੇ ਦੀ ਸਮੱਸਿਆ ਨੂੰ ਸਿਰਫ਼ ਸਰਕਾਰੀ ਮੁੱਦਾ ਨਾ ਮੰਨਦਿਆਂ ਧਾਰਮਿਕ ਆਗੂਆਂ, ਸਮਾਜਿਕ ਸੰਸਥਾਵਾਂ, ਪੁਲਿਸ, ਪ੍ਰਸ਼ਾਸਨ ਅਤੇ ਹਰ ਨਾਗਰਿਕ ਨੂੰ ਮਿਲ ਕੇ ਹੰਭਲਾ ਮਾਰਨ ਦਾ ਸੱਦਾ ਦਿੱਤਾ ਗਿਆ। ਉਹਨਾਂ ਕਿਹਾ ਕਿ ਸਰਕਾਰ ਨੇ ਵਚਨਬੱਧਤਾ ਦੁਹਰਾਈ ਕਿ ਜਦੋਂ ਤੱਕ ਨਸ਼ੇ ਦੀ ਅਲਾਮਤ ਨੂੰ ਜੜ੍ਹੋਂ ਖਤਮ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਮੁਹਿੰਮ ਬਿਨਾਂ ਰੁਕੇ ਦਿਨ-ਰਾਤ ਜਾਰੀ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News