Journalism Of Hope
BREAKING NEWS
CJP ਪ੍ਰਦਰਸ਼ਨ ਕਾਰਨ ਦਿੱਲੀ ’ਚ ਹਲਚਲ: 16 ਮੈਟਰੋ ਸਟੇਸ਼ਨ ਬੰਦ, ਬੰਗਾਲ ਤੋਂ ਏਅਰਲਿਫਟ ਕੀਤੇ 2 ਹਜ਼ਾਰ CRPF ਜਵਾਨ

ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਹਥਿਆਰਾਂ -ਬੇਸਬਾਲਾਂ ਨਾਲ ਹਮਲਾ, ਦੋ ਨੌਜਵਾਨਾਂ ਗ੍ਰਿਫ਼ਤਾਰ

CM Pilgrimage Bus Attack; ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਜਾ ਰਹੀ ਬੱਸ ‘ਤੇ ਹਮਲੇ ਦੇ ਮਾਮਲੇ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮਾਮਲਾ ਥਾਣਾ ਘਰਿੰਡਾ ਅਧੀਨ ਆਉਂਦੇ ਇਲਾਕੇ ਦਾ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ BNS ਦੀਆਂ ਧਾਰਾਵਾਂ 281, 125A, 126(2), 351 ਅਤੇ 109 ਤਹਿਤ ਕੇਸ ਦਰਜ […]
Jaspreet Singh
By : Updated On: 22 Jul 2026 16:13:PM
ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਹਥਿਆਰਾਂ -ਬੇਸਬਾਲਾਂ ਨਾਲ ਹਮਲਾ, ਦੋ ਨੌਜਵਾਨਾਂ ਗ੍ਰਿਫ਼ਤਾਰ

CM Pilgrimage Bus Attack; ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਜਾ ਰਹੀ ਬੱਸ ‘ਤੇ ਹਮਲੇ ਦੇ ਮਾਮਲੇ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮਾਮਲਾ ਥਾਣਾ ਘਰਿੰਡਾ ਅਧੀਨ ਆਉਂਦੇ ਇਲਾਕੇ ਦਾ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ BNS ਦੀਆਂ ਧਾਰਾਵਾਂ 281, 125A, 126(2), 351 ਅਤੇ 109 ਤਹਿਤ ਕੇਸ ਦਰਜ ਕੀਤਾ ਹੈ।

ਇਸ਼ਤਿਹਾਰ

ਸ਼ਿਕਾਇਤ ਮੁਤਾਬਕ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨਾਲ ਭਰੀ ਬੱਸ ਵਾਹਗਾ ਬਾਰਡਰ ਵੱਲ ਜਾ ਰਹੀ ਸੀ। ਇਸ ਦੌਰਾਨ ਰਸਤੇ ਵਿੱਚ ਦੋ ਨੌਜਵਾਨਾਂ ਨੇ ਆਪਣੀ ਕਾਰ ਬੱਸ ਅੱਗੇ ਲਾ ਕੇ ਉਸਦਾ ਰਸਤਾ ਰੋਕ ਲਿਆ।

ਦੋਸ਼ ਹੈ ਕਿ ਦੋਵਾਂ ਨੇ ਬੱਸ ਵਿੱਚ ਸਵਾਰ ਸ਼ਰਧਾਲੂਆਂ ਨਾਲ ਗਾਲੀ-ਗਲੌਚ ਕੀਤੀ ਅਤੇ ਹੱਥੋਪਾਈ ਕਰਨ ਦੀ ਕੋਸ਼ਿਸ਼ ਵੀ ਕੀਤੀ।

ਬੇਸਬਾਲ ਬੈਟ ਅਤੇ ਗੰਡਾਸਾ ਲੈ ਕੇ ਹਮਲੇ ਦੀ ਕੋਸ਼ਿਸ਼

ਸ਼ਿਕਾਇਤ ਵਿੱਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਦੋਵੇਂ ਨੌਜਵਾਨ ਆਪਣੀ ਕਾਰ ਵਿੱਚੋਂ ਬੇਸਬਾਲ ਬੈਟ ਅਤੇ ਗੰਡਾਸਾ ਲੈ ਕੇ ਬਾਹਰ ਆਏ ਅਤੇ ਬੱਸ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।

ਘਟਨਾ ਸਮੇਂ ਬੱਸ ਵਿੱਚ ਕਰੀਬ 45 ਸ਼ਰਧਾਲੂ ਸਵਾਰ ਸਨ, ਜਿਨ੍ਹਾਂ ਵਿੱਚ ਲਗਭਗ 80 ਫੀਸਦੀ ਔਰਤਾਂ ਅਤੇ 20 ਫੀਸਦੀ ਬਜ਼ੁਰਗ ਸ਼ਾਮਲ ਸਨ।

ਦਿਵਿਆਂਗ ਸ਼ਰਧਾਲੂ ਨੂੰ ਧੱਕਾ ਦੇਣ ਦਾ ਦੋਸ਼

ਸ਼ਿਕਾਇਤ ਅਨੁਸਾਰ ਇਸ ਦੌਰਾਨ ਇੱਕ ਦਿਵਿਆਂਗ ਸ਼ਰਧਾਲੂ ਨੂੰ ਵੀ ਧੱਕਾ ਦੇ ਕੇ ਹੇਠਾਂ ਸੁੱਟ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਬੱਸ ਵਿੱਚ ਸਵਾਰ ਸ਼ਰਧਾਲੂਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

CCTV ਫੁਟੇਜ ਦੀ ਜਾਂਚ ਜਾਰੀ

ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ ਦੀ ਜਾਂਚ ਲਈ CCTV ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News