China Raises Tariffs; ਚੀਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਉਹ ਅਮਰੀਕਾ ਤੋਂ ਆਯਾਤ ਹੋਣ ਵਾਲੇ ਸਮਾਨ ‘ਤੇ ਵਾਧੂ ਟੈਰਿਫ ਲਗਾਏਗਾ। ਹੁਣ ਚੀਨ ਨੇ ਟੈਰਿਫ ਨੂੰ 84% ਤੋਂ ਵਧਾ ਕੇ 125% ਕਰ ਦਿੱਤਾ ਹੈ। ਇਹ ਨਵੇਂ ਟੈਰਿਫ 12 ਅਪ੍ਰੈਲ ਤੋਂ ਲਾਗੂ ਹੋਣਗੇ। ਇਸ ਕਦਮ ਤੋਂ ਸਾਫ਼ ਪਤਾ ਲੱਗਦਾ ਹੈ ਕਿ ਚੀਨ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਵਧਾਏ ਗਏ ਟੈਰਿਫ ਦਾ ਸਖ਼ਤ ਜਵਾਬ ਦੇਣ ਦਾ ਫੈਸਲਾ ਕੀਤਾ ਹੈ।
ਟਰੰਪ ਪ੍ਰਸ਼ਾਸਨ ਨੇ ਹਾਲ ਹੀ ਵਿੱਚ ਚੀਨ ਤੋਂ ਆਯਾਤ ਹੋਣ ਵਾਲੇ ਸਮਾਨ ‘ਤੇ ਟੈਰਿਫ ਵਧਾ ਕੇ 125% ਕਰ ਦਿੱਤਾ ਹੈ, ਜਿਸ ਤੋਂ ਬਾਅਦ ਚੀਨ ਨੇ ਵੀ ਜਵਾਬੀ ਕਾਰਵਾਈ ਕੀਤੀ ਹੈ।ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਚੀਨੀ ਸਾਮਾਨ ‘ਤੇ ਲਗਾਇਆ ਗਿਆ ਨਵਾਂ ਟੈਰਿਫ 125 ਪ੍ਰਤੀਸ਼ਤ ਨਹੀਂ ਸਗੋਂ 145 ਪ੍ਰਤੀਸ਼ਤ ਹੈ।
ਚੀਨ ਅਤੇ ਅਮਰੀਕਾ ਵਿਚਕਾਰ ਵਪਾਰ ਯੁੱਧ ਹੋਰ ਤੇਜ਼ ਹੋ ਗਿਆ ਹੈ। ਦੋਵਾਂ ਦੇਸ਼ਾਂ ਵਿਚਕਾਰ ਸਾਮਾਨ ਦੀ ਖਰੀਦੋ-ਫਰੋਖਤ ਮਹਿੰਗੀ ਹੋ ਜਾਵੇਗੀ। ਇਸ ਨਾਲ ਵਿਸ਼ਵ ਬਾਜ਼ਾਰਾਂ ਵਿੱਚ ਅਸਥਿਰਤਾ ਵਧੀ ਹੈ ਅਤੇ ਕਈ ਦੇਸ਼ਾਂ ਦੇ ਵਪਾਰ ਨੂੰ ਪ੍ਰਭਾਵਿਤ ਕਰ ਸਕਦਾ ਹੈ। ਚੀਨ ਨੇ ਇਹ ਵੀ ਸੰਕੇਤ ਦਿੱਤਾ ਹੈ ਕਿ ਉਹ ਅਮਰੀਕੀ ਦਬਾਅ ਅੱਗੇ ਨਹੀਂ ਝੁਕੇਗਾ ਅਤੇ ਆਪਣੇ ਉਦਯੋਗ ਦੀ ਰੱਖਿਆ ਕਰੇਗਾ।