Journalism Of Hope
BREAKING NEWS
CM ਮਾਨ ਕਰਨਗੇ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲੇ ਦੀ ਸ਼ੁਰੂਆਤ, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ.....ਆਪ MLA ਮਨਵਿੰਦਰ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿਖ ਕੇ ਮੰਗੀ ਮੁਆਫ਼ੀ.........ਅੰਮ੍ਰਿਤਪਾਲ ਸਿੰਘ ਦੀ ਰਿਹਾਈ ‘ਤੇ ਸਸਪੈਂਸ ਬਰਕਰਾਰ, ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ 17 ਨਵੰਬਰ ਤੱਕ ਸਮਾਂ ਮੰਗਣਗੇ ਵਕੀਲ..........ਪੰਜਾਬ ’ਚ ਅੱਜ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ......ASI ਅਤੇ ਸਾਬਕਾ NSG ਕਮਾਂਡੋ ਵਿਚਾਲੇ ਵਿਵਾਦ: ASI ‘ਤੇ ਥੱਪੜ ਮਾਰਨ ਦੇ ਦੋਸ਼......ਯਮੁਨਾ ਐਕਸਪ੍ਰੈੱਸਵੇਅ ’ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਨੇ ਛਾਲਾਂ ਮਾਰ ਕੇ ਬਚਾਈ ਜਾਨ......ਕੰਗਨਾ ਰਣੌਤ ਦੀਆਂ ਵਧੀਆਂ ਮੁਸ਼ਕਲਾਂ, ਸੋਨੀਆ ਗਾਂਧੀ ਬਾਰੇ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ FIR ਦਰਜ

ਚਿਤਕਾਰਾ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

Chitkara University Student Death; ਪੰਜਾਬ ਦੀ ਚਿਤਕਾਰਾ ਯੂਨੀਵਰਸਿਟੀ ਵਿੱਚ ਬੀ.ਸੀ.ਏ. ਪਹਿਲੇ ਸਾਲ ਦੀ ਵਿਦਿਆਰਥਣ ਅਨਿਕਾ ਮਦਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਦਿਆਰਥਣ ਹਰਿਆਣਾ ਦੇ ਕੁਰੂਕਸ਼ੇਤਰ ਦੀ ਰਹਿਣ ਵਾਲੀ ਸੀ ਅਤੇ ਦੋ ਦਿਨ ਪਹਿਲਾਂ ਹੀ ਆਪਣੇ ਘਰ ਤੋਂ ਵਾਪਸ ਯੂਨੀਵਰਸਿਟੀ ਆਈ ਸੀ। ਯੂਨੀਵਰਸਿਟੀ ਪ੍ਰਸ਼ਾਸਨ ਦੇ ਅਧਿਕਾਰੀ ਸੰਦੀਪ ਗਰਗ ਮੁਤਾਬਕ, […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਚਿਤਕਾਰਾ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

Chitkara University Student Death; ਪੰਜਾਬ ਦੀ ਚਿਤਕਾਰਾ ਯੂਨੀਵਰਸਿਟੀ ਵਿੱਚ ਬੀ.ਸੀ.ਏ. ਪਹਿਲੇ ਸਾਲ ਦੀ ਵਿਦਿਆਰਥਣ ਅਨਿਕਾ ਮਦਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਦਿਆਰਥਣ ਹਰਿਆਣਾ ਦੇ ਕੁਰੂਕਸ਼ੇਤਰ ਦੀ ਰਹਿਣ ਵਾਲੀ ਸੀ ਅਤੇ ਦੋ ਦਿਨ ਪਹਿਲਾਂ ਹੀ ਆਪਣੇ ਘਰ ਤੋਂ ਵਾਪਸ ਯੂਨੀਵਰਸਿਟੀ ਆਈ ਸੀ।

ਯੂਨੀਵਰਸਿਟੀ ਪ੍ਰਸ਼ਾਸਨ ਦੇ ਅਧਿਕਾਰੀ ਸੰਦੀਪ ਗਰਗ ਮੁਤਾਬਕ, ਅੱਜ ਸਵੇਰੇ ਕਰੀਬ 11:30 ਵਜੇ ਵਿਦਿਆਰਥਣ ਦੀ ਮਾਤਾ ਵੱਲੋਂ ਫੋਨ ਨਾ ਚੁੱਕੇ ਜਾਣ ਕਾਰਨ ਵਾਰਡਨ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਜਦੋਂ ਵਾਰਡਨ ਕਮਰੇ ਵਿੱਚ ਪਹੁੰਚੀ ਤਾਂ ਇਸ ਦੁਖਦਾਈ ਘਟਨਾ ਬਾਰੇ ਪਤਾ ਲੱਗਿਆ। ਮੁੱਢਲੀ ਜਾਣਕਾਰੀ ਅਨੁਸਾਰ, ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਅਤੇ ਨਾ ਹੀ ਅਜੇ ਤੱਕ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕਿਆ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਬਨੂੜ ਦੇ ਐੱਸਐੱਚਓ ਇੰਸਪੈਕਟਰ ਗੁਰਸੇਵਕ ਸਿੰਘ ਸਿੱਧੂ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਵੱਲੋਂ ਮੌਕੇ ਦੀ ਸਾਰੀ ਕਾਰਵਾਈ ਦੀ ਵੀਡੀਓਗ੍ਰਾਫੀ ਕਰਵਾਈ ਗਈ। ਇਸ ਤੋਂ ਬਾਅਦ ਵਿਦਿਆਰਥਣ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਏ.ਪੀ. ਜੈਨ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ।

ਐੱਸਐੱਚਓ ਇੰਸਪੈਕਟਰ ਗੁਰਸੇਵਕ ਸਿੰਘ ਸਿੱਧੂ ਨੇ ਦੱਸਿਆ ਕਿ ਮਾਮਲੇ ਦੀ ਮੁੱਢਲੀ ਜਾਂਚ ਕੀਤੀ ਜਾ ਰਹੀ ਹੈ। ਸਾਰੇ ਤੱਥਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਕਾਨੂੰਨ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ।

ਦੂਜੇ ਪਾਸੇ, ਚਿਤਕਾਰਾ ਯੂਨੀਵਰਸਿਟੀ ਵੱਲੋਂ ਜਾਰੀ ਅਧਿਕਾਰਤ ਬਿਆਨ ਵਿੱਚ ਵਿਦਿਆਰਥਣ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਕਿਹਾ ਕਿ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ।

ਯੂਨੀਵਰਸਿਟੀ ਨੇ ਇਹ ਵੀ ਦੱਸਿਆ ਕਿ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਕੈਂਪਸ ਵਿੱਚ ਕਾਊਂਸਲਿੰਗ ਸੇਵਾਵਾਂ ਉਪਲਬਧ ਹਨ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੀੜਤ ਪਰਿਵਾਰ ਦੀ ਨਿੱਜਤਾ ਦਾ ਸਤਿਕਾਰ ਕੀਤਾ ਜਾਵੇ ਅਤੇ ਪੁਲਿਸ ਜਾਂ ਯੂਨੀਵਰਸਿਟੀ ਦੀ ਅਧਿਕਾਰਤ ਪੁਸ਼ਟੀ ਤੋਂ ਬਿਨਾਂ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਜਾਂ ਕਿਆਸਅਰਾਈਆਂ ਨਾ ਫੈਲਾਈਆਂ ਜਾਣ।

Read Latest News and Breaking News at Daily Post TV, Browse for more News

Ad
Ad

Punjab District News