Banner
Banner

ਚਿੱਟੇ ਨੇ ਉਜਾੜਿਆ ਇੱਕ ਹੋਰ ਘਰ, ਇਕਲੌਤੇ ਪੁੱਤ ਦੀ ਓਵਰਡੋਜ਼ ਨਾਲ ਮੌਤ, ਸਰਕਾਰ ‘ਤੇ ਉੱਠੇ ਗੰਭੀਰ ਸਵਾਲ

Punjab drug overdose death; ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਚਲਾਈ ਜਾ ਰਹੀ ਹੈ, ਪਰ ਇਸ ਦੇ ਬਾਵਜੂਦ ਸੂਬੇ ਦੇ ਕਈ ਇਲਾਕਿਆਂ ਵਿੱਚ ਚਿੱਟੇ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਬਠਿੰਡਾ ਦੇ ਰਾਮਾਂ ਮੰਡੀ ਥਾਣਾ ਅਧੀਨ ਪੈਂਦੇ ਪਿੰਡ ਬੰਗੀ ਨਿਹਾਲ ਸਿੰਘ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ 26 […]
Jaspreet Singh
By : Published: 18 May 2026 19:55:PM
ਚਿੱਟੇ ਨੇ ਉਜਾੜਿਆ ਇੱਕ ਹੋਰ ਘਰ, ਇਕਲੌਤੇ ਪੁੱਤ ਦੀ ਓਵਰਡੋਜ਼ ਨਾਲ ਮੌਤ, ਸਰਕਾਰ ‘ਤੇ ਉੱਠੇ ਗੰਭੀਰ ਸਵਾਲ

Punjab drug overdose death; ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਚਲਾਈ ਜਾ ਰਹੀ ਹੈ, ਪਰ ਇਸ ਦੇ ਬਾਵਜੂਦ ਸੂਬੇ ਦੇ ਕਈ ਇਲਾਕਿਆਂ ਵਿੱਚ ਚਿੱਟੇ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਬਠਿੰਡਾ ਦੇ ਰਾਮਾਂ ਮੰਡੀ ਥਾਣਾ ਅਧੀਨ ਪੈਂਦੇ ਪਿੰਡ ਬੰਗੀ ਨਿਹਾਲ ਸਿੰਘ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ 26 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਦੋ ਛੋਟੇ ਬੱਚਿਆਂ ਦਾ ਪਿਤਾ ਵੀ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਹਰਪ੍ਰੀਤ ਦੀ ਅੱਜ ਸਵੇਰੇ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋਈ।

ਦੁੱਖੀ ਪਰਿਵਾਰ ਨੇ ਰੋਂਦਿਆਂ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਇਸ ਗੱਲ ਦਾ ਪੂਰਾ ਅਹਿਸਾਸ ਨਹੀਂ ਸੀ ਕਿ ਉਨ੍ਹਾਂ ਦਾ ਪੁੱਤਰ ਨਸ਼ੇ ਦੀ ਲਤ ਦਾ ਸ਼ਿਕਾਰ ਹੈ। ਪਰ ਜਦੋਂ ਪਤਾ ਲੱਗਿਆ ਕਿ ਉਸ ਨੇ ਚਿੱਟੇ ਦਾ ਟੀਕਾ ਲਾਇਆ ਸੀ, ਤਾਂ ਕੁਝ ਸਮੇਂ ਬਾਅਦ ਉਸਦੀ ਮੌਤ ਹੋ ਗਈ।

ਪਰਿਵਾਰ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ‘ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਨਸ਼ਾ ਆਸਾਨੀ ਨਾਲ ਵਿਕ ਰਿਹਾ ਹੈ ਪਰ ਪੁਲਿਸ ਵੱਲੋਂ ਇਸ ਨੂੰ ਰੋਕਣ ਲਈ ਕੋਈ ਢੰਗ ਦੀ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਮੰਗ ਕੀਤੀ ਕਿ ਨਸ਼ੇ ਦੇ ਖਾਤਮੇ ਲਈ ਪਿੰਡ ਪੱਧਰ ‘ਤੇ ਸਖ਼ਤ ਗਸ਼ਤ ਅਤੇ ਕਾਰਵਾਈ ਕੀਤੀ ਜਾਵੇ ਅਤੇ ਨਸ਼ੇ ਦੇ ਆਦੀ ਨੌਜਵਾਨਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਨੂੰ ਮੁੜ ਆਮ ਜ਼ਿੰਦਗੀ ਵੱਲ ਲਿਆਂਦਾ ਜਾਵੇ।

ਦੂਜੇ ਪਾਸੇ, ਜਦੋਂ ਇਸ ਮਾਮਲੇ ਸਬੰਧੀ ਰਾਮਾਂ ਮੰਡੀ ਪੁਲਿਸ ਨਾਲ ਸੰਪਰਕ ਕੀਤਾ ਗਿਆ ਤਾਂ ਪਹਿਲਾਂ ਪੁਲਿਸ ਅਧਿਕਾਰੀਆਂ ਨੇ ਮੀਡੀਆ ਨਾਲ ਗੱਲ ਕਰਨ ਤੋਂ ਕਿਨਾਰਾ ਕੀਤਾ। ਬਾਅਦ ਵਿੱਚ ਥਾਣਾ ਮੁਖੀ ਨੇ ਦਾਅਵਾ ਕੀਤਾ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਨਹੀਂ, ਸਗੋਂ ਸ਼ਰਾਬ ਪੀਣ ਕਾਰਨ ਹੋਈ ਹੈ।

ਫਿਲਹਾਲ ਇਸ ਮੌਤ ਦੇ ਅਸਲ ਕਾਰਨਾਂ ਨੂੰ ਲੈ ਕੇ ਸਵਾਲ ਬਣੇ ਹੋਏ ਹਨ, ਜਦਕਿ ਇਲਾਕੇ ਵਿੱਚ ਇਸ ਘਟਨਾ ਤੋਂ ਬਾਅਦ ਸੋਗ ਅਤੇ ਗੁੱਸੇ ਦਾ ਮਾਹੌਲ ਹੈ।

Read Latest News and Breaking News at Daily Post TV, Browse for more News

Ad
Ad