Journalism Of Hope
BREAKING NEWS
ਬਿਹਾਰ ਪਟਾਕਾ ਫੈਕਟਰੀ ’ਚ ਜ਼ਬਰਦਸਤ ਧਮਾਕਾ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ.....ਭਾਰਤ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ’ਚ ਡਿਟੇਨ, ਕਤਲ ਤੇ ਫਿਰੌਤੀ ਦੇ ਕਈ ਕੇਸ ਦਰਜ......ਚੰਡੀਗੜ੍ਹ ’ਚ ਨੈਤਿਕ ਖੰਡੇਲਵਾਲ ਕਤਲ ਮਾਮਲੇ ’ਚ ਮੁਲਜ਼ਮ ਦਾ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਆਰੋਪੀ ਜ਼ਖਮੀ.....ਨਿਊਯਾਰਕ ‘ਚ ਪੰਜਾਬੀ ਨੌਜਵਾਨ ਦੀ ਮੌਤ ਮਗਰੋਂ ‘ਰੋਮਾਂਚ ਲਾਅ’ ਵਿਵਾਦਾਂ ‘ਚ, ਟਰੰਪ ਨੇ ਜਤਾਇਆ ਇਤਰਾਜ਼.....ਵਿਦਿਆਰਥੀਆਂ ਦੀ ਸੁਰੱਖਿਆ ਲਈ ਯੂਨੀਵਰਸਿਟੀ ਦੀ ਵੱਡੀ ਪਹਿਲ, ਹੋਸਟਲਾਂ ’ਚ ਲਗਾਏ 388 ਐਂਟੀ-ਸੁਸਾਈਡ ਪੱਖੇ.....ਪੰਜਾਬ ’ਚ ਪਰਾਲੀ ਸਾੜਨ ਦੇ 510 ਮਾਮਲੇ ਹੋਏ ਦਰਜ, ਹਵਾ ਦੀ ਗੁਣਵੱਤਾ ‘ਯੈਲੋ ਜ਼ੋਨ’ ‘ਚ......

ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !

‘Chitta hi chitta’ written on a wall in colony in Bathinda: ਬਠਿੰਡਾ (ਗੌਤਮ ਕੁਮਾਰ ਵਿੱਕੀ): ਹਰਿਆਣਾ ਦੀ ਸਰਹੱਦ ਨੇੜੇ ਸਥਿਤ ਨਰ ਸਿੰਘ ਕਲੋਨੀ ਵਿੱਚ ਨਸ਼ੇ ਦੇ ਮੁੱਦੇ ਨੂੰ ਲੈ ਕੇ ਚਰਚਾ ਛਿੜ ਗਈ ਹੈ। ਇਲਾਕੇ ਵਿੱਚ ਇੱਕ ਘਰ ਦੀ ਕੰਧ ’ਤੇ ‘ਚਿੱਟਾ ਹੀ ਚਿੱਟਾ’ ਲਿਖੇ ਜਾਣ ਤੋਂ ਬਾਅਦ ਸਥਾਨਕ ਲੋਕਾਂ ਨੇ ਨਸ਼ਾ ਤਸਕਰੀ ਖ਼ਿਲਾਫ਼ ਸਖ਼ਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !
  • ਨਸ਼ੇ ਤੋਂ ਪੀੜਤ ਨੌਜਵਾਨ ਦੀ ਮਾਂ ਨੇ ਲਾਈ ਗੁਹਾਰ—‘ਸਾਡੇ ਬੱਚਿਆਂ ਨੂੰ ਬਚਾ ਲਓ’
  • ਪੁਲਿਸ ਨੇ ਕੰਧ ’ਤੇ ਕਲੀ ਫੇਰ ਕੇ ਲਿਖਤ ਮਿਟਾਈ

‘Chitta hi chitta’ written on a wall in colony in Bathinda: ਬਠਿੰਡਾ (ਗੌਤਮ ਕੁਮਾਰ ਵਿੱਕੀ): ਹਰਿਆਣਾ ਦੀ ਸਰਹੱਦ ਨੇੜੇ ਸਥਿਤ ਨਰ ਸਿੰਘ ਕਲੋਨੀ ਵਿੱਚ ਨਸ਼ੇ ਦੇ ਮੁੱਦੇ ਨੂੰ ਲੈ ਕੇ ਚਰਚਾ ਛਿੜ ਗਈ ਹੈ। ਇਲਾਕੇ ਵਿੱਚ ਇੱਕ ਘਰ ਦੀ ਕੰਧ ’ਤੇ ‘ਚਿੱਟਾ ਹੀ ਚਿੱਟਾ’ ਲਿਖੇ ਜਾਣ ਤੋਂ ਬਾਅਦ ਸਥਾਨਕ ਲੋਕਾਂ ਨੇ ਨਸ਼ਾ ਤਸਕਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ, ਕੰਧ ’ਤੇ ਲਿਖੇ ਇਸ ਨਾਅਰੇ ਰਾਹੀਂ ਇਲਾਕੇ ਵਿੱਚ ਚਿੱਟਾ ਵਿਕਣ ਦੇ ਮੁੱਦੇ ਵੱਲ ਧਿਆਨ ਦਿਵਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਬਾਰੇ ਸੂਚਨਾ ਮਿਲਣ ’ਤੇ ਪਥਰਾਲਾ ਚੌਕੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਕੰਧ ’ਤੇ ਕਲੀ ਫੇਰ ਕੇ ਲਿਖਤ ਮਿਟਾ ਦਿੱਤੀ।

‘ਸਾਡੇ ਬੱਚਿਆਂ ਨੂੰ ਬਚਾ ਲਓ’
ਇਸ ਦੌਰਾਨ ਨਸ਼ੇ ਦੀ ਲਤ ਤੋਂ ਪੀੜਤ ਇੱਕ ਨੌਜਵਾਨ ਦੀ ਮਾਂ ਨੇ ਆਪਣਾ ਦਰਦ ਬਿਆਨ ਕੀਤਾ। ਮਹਿਲਾ ਨੇ ਦੱਸਿਆ ਕਿ ਉਸ ਦਾ ਪੁੱਤਰ ਵੀ ਨਸ਼ੇ ਦੀ ਲਪੇਟ ਵਿੱਚ ਹੈ। ਉਸ ਨੇ ਦਾਅਵਾ ਕੀਤਾ ਕਿ ਇਲਾਕੇ ਵਿੱਚ ਚਿੱਟਾ ਵਿਕਦਾ ਹੈ ਅਤੇ ਛੋਟੀ ਉਮਰ ਦੇ ਬੱਚੇ ਵੀ ਨਸ਼ੇ ਦਾ ਸ਼ਿਕਾਰ ਹੋ ਰਹੇ ਹਨ। ਮਹਿਲਾ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਚਾਈਆਂ ਜਾ ਸਕਣ।

ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੀ ਮੰਗ
ਸਥਾਨਕ ਵਸਨੀਕਾਂ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਆਸਤ ਤੋਂ ਉੱਪਰ ਉੱਠ ਕੇ ਸਾਂਝੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਇਲਾਕੇ ਵਿੱਚ ਨਸ਼ਾ ਤਸਕਰੀ ਸਬੰਧੀ ਸ਼ਿਕਾਇਤਾਂ ਦੀ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਫਿਲਹਾਲ ਇਸ ਮਾਮਲੇ ’ਤੇ ਪੁਲਿਸ ਦਾ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ ਅਤੇ ਇਲਾਕੇ ਵਿੱਚ ਨਸ਼ਾ ਵਿਕਣ ਸਬੰਧੀ ਲਗਾਏ ਗਏ ਦੋਸ਼ਾਂ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ। ਹੁਣ ਲੋਕਾਂ ਦੀ ਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਜਾਣ ਵਾਲੀ ਅਗਲੀ ਕਾਰਵਾਈ ’ਤੇ ਹੈ।

Read Latest News and Breaking News at Daily Post TV, Browse for more News

Ad
Ad

Punjab District News