ਅੰਮ੍ਰਿਤਸਰ ‘ਚ ਗੈਰ-ਕਾਨੂੰਨੀ ਹਥਿਆਰਾਂ ਸਮੇਤ ਇੱਕ ਗ੍ਰਿਫ਼ਤਾਰ, ਪਾਕਿਸਤਾਨ ਨਾਲ ਜੁੜੇ ਤਾਰ, ਕਰਨ ਜਾ ਰਿਹਾ ਸੀ ਸਪਲਾਈ
Amritsar News: ਸੀਆਈਏ ਨੂੰ ਸੂਚਨਾ ਮਿਲੀ ਸੀ ਕਿ ਜੱਸਾ ਨਾਮ ਦਾ ਇੱਕ ਵਿਅਕਤੀ ਪਾਕਿਸਤਾਨੀ ਤਸਕਰਾਂ ਨਾਲ ਮਿਲ ਕੇ ਭਾਰਤ-ਪਾਕਿਸਤਾਨ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰ ਰਿਹਾ ਸੀ।
Amritsar Arms Smuggling Network Busted: ਅੰਮ੍ਰਿਤਸਰ ‘ਚ ਕਾਊਂਟਰ ਇੰਟੈਲੀਜੈਂਸ ਟੀਮ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਹਥਿਆਰਾਂ ਦੀ ਤਸਕਰੀ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਸੀਆਈਏ ਨੂੰ ਸੂਚਨਾ ਮਿਲੀ ਸੀ ਕਿ ਜੱਸਾ ਨਾਮ ਦਾ ਇੱਕ ਵਿਅਕਤੀ ਪਾਕਿਸਤਾਨੀ ਤਸਕਰਾਂ ਨਾਲ ਮਿਲ ਕੇ ਭਾਰਤ-ਪਾਕਿਸਤਾਨ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰ ਰਿਹਾ ਸੀ।
ਟੀਮ ਨੇ ਇੱਕ ਥਾਰ ਚੋਂ 7 ਪਿਸਤੌਲ ਅਤੇ 1.5 ਲੱਖ ਰੁਪਏ ਬਰਾਮਦ ਕੀਤੇ ਹਨ। ਮੁਲਜ਼ਮ ਭਾਰਤ-ਪਾਕਿਸਤਾਨ ਸਰਹੱਦ ਤੋਂ ਹਥਿਆਰਾਂ ਦੀ ਤਸਕਰੀ ਕਰ ਰਿਹਾ ਸੀ। ਜੱਸਾ ਦੇ ਦੋ ਦੋਸਤ ਜੋਧਬੀਰ ਸਿੰਘ ਉਰਫ਼ ਜੋਧਾ ਅਤੇ ਅਭਿਸ਼ੇਕ ਕੁਮਾਰ ਇਸ ਕੰਮ ਵਿੱਚ ਉਸਦੀ ਮਦਦ ਕਰ ਰਹੇ ਸੀ।
ਖੁਫੀਆ ਜਾਣਕਾਰੀ ਦੇ ਆਧਾਰ ‘ਤੇ, ਟੀਮ ਨੇ ਅੰਮ੍ਰਿਤਸਰ-ਪਠਾਨਕੋਟ ਬਾਈਪਾਸ ਜੀਟੀ ਰੋਡ ‘ਤੇ ਕਾਰਵਾਈ ਕੀਤੀ। ਅਭਿਸ਼ੇਕ ਕੁਮਾਰ ਨੂੰ ਫਤਿਹਗੜ੍ਹ ਸ਼ੁਕਰਚੱਕ ਪਿੰਡ ਨੇੜੇ ਇੱਕ ਕਾਲੇ ਰੰਗ ਦੀ ਥਾਰ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਕਾਰ ਦੀ ਤਲਾਸ਼ੀ ਦੌਰਾਨ, 30 ਬੋਰ ਦੇ 5 ਪਿਸਤੌਲ ਅਤੇ ਗਲੋਕ 9 ਐਮਐਮ ਦੇ 2 ਪਿਸਤੌਲ ਮਿਲੇ। ਇਸ ਤੋਂ ਇਲਾਵਾ 30 ਬੋਰ ਦੇ 4 ਕਾਰਤੂਸ ਅਤੇ ਡੇਢ ਲੱਖ ਰੁਪਏ ਨਕਦ ਵੀ ਬਰਾਮਦ ਕੀਤੇ ਗਏ ਹਨ।
ਹਥਿਆਰ ਸਪਲਾਈ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਮੁਲਜ਼ਮ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਭਿਸ਼ੇਕ ਕਿਸੇ ਹੋਰ ਨੂੰ ਹਥਿਆਰ ਸਪਲਾਈ ਕਰਨ ਦੀ ਯੋਜਨਾ ਬਣਾ ਰਿਹਾ ਸੀ। ਜੋਧਬੀਰ ਅਤੇ ਅਭਿਸ਼ੇਕ ਦੋਵੇਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਪੁਲਿਸ ਜੋਧਬੀਰ ਅਤੇ ਜੱਸਾ ਦੀ ਭਾਲ ਕਰ ਰਹੀ ਹੈ। ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਲੋਕਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੁਲਿਸ ਰਿਮਾਂਡ ਲਈ ਪੇਸ਼ ਕੀਤਾ ਜਾਵੇਗਾ ਜਿਸਦਾ ਉਦੇਸ਼ ਇਸ ਨੈੱਟਵਰਕ ਦੇ ਅੰਦਰ ਡੂੰਘੇ ਸਬੰਧਾਂ ਨੂੰ ਉਜਾਗਰ ਕਰਨਾ ਅਤੇ ਅੱਗੇ ਅਤੇ ਪਿੱਛੇ ਦੇ ਸਬੰਧਾਂ ਦਾ ਪਤਾ ਲਗਾਉਣਾ ਹੈ।