CISF ਜਵਾਨ ਨੇ ਸਾਥੀਆਂ ’ਤੇ ਚਲਾਈ ਗੋਲੀ, 4 ਜਵਾਨਾਂ ਦੀ ਮੌਤ
CISF jawan opens fire on colleagues: ਕਠੂਆ: ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਇੱਕ CISF ਜਵਾਨ ਵੱਲੋਂ ਆਪਣੇ ਹੀ ਸਾਥੀ ਜਵਾਨਾਂ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਬਾਰੀ ਵਿੱਚ 4 CISF ਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਅਸਿਸਟੈਂਟ ਕਮਾਂਡੈਂਟ ਵੀ ਸ਼ਾਮਲ ਹੈ।ਮ੍ਰਿਤਕਾਂ ਦੀ ਪਛਾਣ ਅਸਿਸਟੈਂਟ ਕਮਾਂਡੈਂਟ ਅੰਕਿਤ ਕੁਮਾਰ ਪਾਂਡੇ, SI ਲਕਸ਼ਮਣ ਸਿੰਘ, ਕਾਂਸਟੇਬਲ ਰਫੀਕ ਅਹਿਮਦ ਅਤੇ ਕਾਂਸਟੇਬਲ ਸੰਦੀਪ ਕੁਮਾਰ ਵਜੋਂ ਹੋਈ ਹੈ।
ਇਹ ਜਵਾਨ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਬਸੋਹਲੀ ਦੇ ਇੱਕ ਪਾਵਰ ਪ੍ਰਾਜੈਕਟ ਦੀ ਸੁਰੱਖਿਆ ਲਈ ਤਾਇਨਾਤ ਸਨ। ਦੱਸਿਆ ਜਾ ਰਿਹਾ ਹੈ ਕਿ ਕਿਸੇ ਗੱਲ ਨੂੰ ਲੈ ਕੇ ਦੋ ਜਵਾਨਾਂ ਵਿਚਕਾਰ ਬਹਿਸ ਹੋਈ, ਜਿਸ ਤੋਂ ਬਾਅਦ ਇੱਕ ਜਵਾਨ ਨੇ ਕਥਿਤ ਤੌਰ ’ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ।
ਦੱਸਿਆ ਜਾ ਰਿਹਾ ਹੈ ਕਿ ਕਿਸੇ ਗੱਲ ਨੂੰ ਲੈ ਕੇ ਦੋ ਜਵਾਨਾਂ ਵਿਚਾਲੇ ਬਹਿਸ ਹੋ ਗਈ। ਇਸ ਦੌਰਾਨ ਇੱਕ ਜਵਾਨ ਨੇ ਅਚਾਨਕ ਆਪਣੇ ਸਾਥੀਆਂ ’ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ।
ਕਠੂਆ ਪੁਲਿਸ ਨੇ ਕਾਰਵਾਈ ਕਰਦਿਆਂ ਗੋਲੀਬਾਰੀ ਕਰਨ ਵਾਲੇ CISF ਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਘਟਨਾ ਦੇ ਕਾਰਨਾਂ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
