Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਕੇਂਦਰ ਦੇ ਭਰੋਸੇ ਤੋਂ ਬਾਅਦ CJP ਦਾ ਯੂ-ਟਰਨ, 5 ਸਤੰਬਰ ਦਾ ਦਿੱਲੀ ਮਾਰਚ ਰੱਦ, ਇਹਨਾਂ ਮੰਗਾਂ ‘ਤੇ ਬਦਲਿਆ ਫੈਂਸਲਾ….

CJP September 5 Protest March Cancel; ਕਾਕਰੋਚ ਜਨਤਾ ਪਾਰਟੀ (CJP) ਨੇ 5 ਸਤੰਬਰ ਨੂੰ ਦਿੱਲੀ ਵਿੱਚ ਕੀਤੇ ਜਾਣ ਵਾਲੇ ਆਪਣੇ ਪ੍ਰਦਰਸ਼ਨ ਮਾਰਚ ਨੂੰ ਵਾਪਸ ਲੈ ਲਿਆ ਹੈ। ਪਾਰਟੀ ਨੇ ਇਹ ਫੈਸਲਾ ਕੇਂਦਰ ਸਰਕਾਰ ਵੱਲੋਂ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ ਮਾਮਲੇ ਵਾਪਸ ਲੈਣ ਦੇ ਕਦਮ ਤੋਂ ਬਾਅਦ ਲਿਆ। ਸੀਜੇਪੀ ਆਗੂ ਸੌਰਵ ਦਾਸ ਸੁਪਰੀਮ ਕੋਰਟ ਵਿੱਚ ਪੇਸ਼ ਹੋਏ, ਜਿੱਥੇ […]
Jaspreet Singh
By : Updated On: 01 Sep 2026 16:50:PM
ਕੇਂਦਰ ਦੇ ਭਰੋਸੇ ਤੋਂ ਬਾਅਦ CJP ਦਾ ਯੂ-ਟਰਨ, 5 ਸਤੰਬਰ ਦਾ ਦਿੱਲੀ ਮਾਰਚ ਰੱਦ, ਇਹਨਾਂ ਮੰਗਾਂ ‘ਤੇ ਬਦਲਿਆ ਫੈਂਸਲਾ….

CJP September 5 Protest March Cancel; ਕਾਕਰੋਚ ਜਨਤਾ ਪਾਰਟੀ (CJP) ਨੇ 5 ਸਤੰਬਰ ਨੂੰ ਦਿੱਲੀ ਵਿੱਚ ਕੀਤੇ ਜਾਣ ਵਾਲੇ ਆਪਣੇ ਪ੍ਰਦਰਸ਼ਨ ਮਾਰਚ ਨੂੰ ਵਾਪਸ ਲੈ ਲਿਆ ਹੈ। ਪਾਰਟੀ ਨੇ ਇਹ ਫੈਸਲਾ ਕੇਂਦਰ ਸਰਕਾਰ ਵੱਲੋਂ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ ਮਾਮਲੇ ਵਾਪਸ ਲੈਣ ਦੇ ਕਦਮ ਤੋਂ ਬਾਅਦ ਲਿਆ।

ਇਸ਼ਤਿਹਾਰ

ਸੀਜੇਪੀ ਆਗੂ ਸੌਰਵ ਦਾਸ ਸੁਪਰੀਮ ਕੋਰਟ ਵਿੱਚ ਪੇਸ਼ ਹੋਏ, ਜਿੱਥੇ ਉਨ੍ਹਾਂ ਬੈਂਚ ਨੂੰ ਜਾਣਕਾਰੀ ਦਿੱਤੀ ਕਿ ਕੇਂਦਰ ਸਰਕਾਰ ਦੇ ਭਰੋਸੇ ਤੋਂ ਬਾਅਦ 5 ਸਤੰਬਰ ਦਾ ਦਿੱਲੀ ਮਾਰਚ ਰੱਦ ਕੀਤਾ ਜਾ ਰਿਹਾ ਹੈ।

ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਸਰਕਾਰ ਸੀਜੇਪੀ ਆਗੂਆਂ ਨਾਲ ਕੀਤੇ ਗਏ ਭਰੋਸਿਆਂ ’ਤੇ ਕਾਇਮ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਾਂ ਦੌਰਾਨ ਦਰਜ ਮਾਮਲਿਆਂ ਨੂੰ ਲੈ ਕੇ ਸਰਕਾਰ ਵੱਲੋਂ ਕਾਰਵਾਈ ਕੀਤੀ ਜਾਵੇਗੀ।

ਕੇਂਦਰ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਉਹ 20 ਤੋਂ 25 ਜੁਲਾਈ ਦਰਮਿਆਨ ਨੀਟ ਪ੍ਰਦਰਸ਼ਨਾਂ ਨਾਲ ਜੁੜੀਆਂ ਐਫਆਈਆਰਜ਼ ਨੂੰ ਰੱਦ ਕਰਨ ਲਈ ਆਪਣੇ ਅਧਿਕਾਰਾਂ ਦੀ ਵਰਤੋਂ ਕਰੇ।

ਤੁਸ਼ਾਰ ਮਹਿਤਾ ਨੇ ਇਹ ਵੀ ਕਿਹਾ ਕਿ ਨੀਟ ਪ੍ਰੀਖਿਆ ਰੱਦ ਹੋਣ ਤੋਂ ਬਾਅਦ ਜਿਨ੍ਹਾਂ ਵਿਦਿਆਰਥੀਆਂ ਦੀ ਮੌਤ ਹੋਈ ਹੈ, ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਸਰਕਾਰ ਵਚਨਬੱਧ ਹੈ। ਇਸ ਲਈ ਤਿੰਨ ਮਹੀਨਿਆਂ ਦਾ ਸਮਾਂ ਮੰਗਿਆ ਗਿਆ ਹੈ ਤਾਂ ਜੋ ਪੂਰੀ ਪ੍ਰਕਿਰਿਆ ਤਿਆਰ ਕੀਤੀ ਜਾ ਸਕੇ।

ਦੱਸ ਦਈਏ ਕਿ ਸੀਜੇਪੀ ਨੇ ਨੀਟ ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਅਤੇ ਪੇਪਰ ਲੀਕ ਦੇ ਵਿਰੋਧ ਵਿੱਚ 5 ਸਤੰਬਰ ਨੂੰ ਦਿੱਲੀ ਵਿੱਚ ਵੱਡੇ ਮਾਰਚ ਦਾ ਐਲਾਨ ਕੀਤਾ ਸੀ। ਪਾਰਟੀ ਦਾ ਦੋਸ਼ ਸੀ ਕਿ ਕੇਂਦਰ ਸਰਕਾਰ ਨੇ ਅੰਦੋਲਨ ਖਤਮ ਕਰਵਾਉਣ ਲਈ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਹੁਣ ਕੇਂਦਰ ਦੇ ਭਰੋਸੇ ਤੋਂ ਬਾਅਦ ਪਾਰਟੀ ਨੇ ਆਪਣਾ ਫੈਸਲਾ ਬਦਲ ਲਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News