Journalism Of Hope
BREAKING NEWS
ਮੇਲਾ ਰੱਖੜ ਪੁੰਨਿਆ ’ਤੇ ਪਹਿਲੀ ਵਾਰ ਸਿਆਸੀ ਸਟੇਜ ਲਗਾਏਗੀ ਭਾਜਪਾ.....ਏਅਰਪੋਰਟ ’ਤੇ ਬੋਰਡਿੰਗ ਪਾਸ ’ਤੇ ਇਮੀਗ੍ਰੇਸ਼ਨ ਮੋਹਰ ਲਾਉਣ ਦੀ ਪ੍ਰਥਾ ਹੋਵੇਗੀ ਖਤਮ.....ਇਟਲੀ ’ਚ ਪੰਜਾਬੀ ਨੌਜਵਾਨ ਦੀ ਪਰਿਵਾਰ ਦੇ ਸਾਹਮਣੇ ਹੀ ਸੜਕ ਹਾਦਸੇ ‘ਚ ਦਰਦਨਾਕ ਮੌਤ....ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ....ਫਰਜ਼ੀ PhD ਡਿਗਰੀ ਮਾਮਲੇ ’ਚ ਲੇਡੀ ਪ੍ਰਿੰਸੀਪਲ ਗ੍ਰਿਫ਼ਤਾਰ.....ਕਪੂਰਥਲਾ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਝੜਪ, ਚਾਰ ਜ਼ਖ਼ਮੀ.....42 ਸਾਲ ਬਾਅਦ ਫੜਿਆ ਗਿਆ ਕਤਲ ਦਾ ਮੁਲਜ਼ਮ, 23 ਸਾਲ ਦੀ ਉਮਰ ਵਿੱਚ ਹੱਤਿਆ ਕਰਨ ਤੋਂ ਬਾਅਦ ਹੋ ਗਿਆ ਸੀ ਫਰਾਰ.....ਕੈਨੇਡਾ ਦੇ ਟੋਰਾਂਟੋ ਏਅਰਪੋਰਟ ’ਤੇ ਭਾਰਤੀ ਨੌਜਵਾਨ ਗ੍ਰਿਫ਼ਤਾਰ

ਕਪੂਰਥਲਾ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਝੜਪ, ਚਾਰ ਜ਼ਖ਼ਮੀ

Clash between prisoners in Kapurthala Jail: ਕਪੂਰਥਲਾ: ਕਪੂਰਥਲਾ ਕੇਂਦਰੀ ਜੇਲ੍ਹ ਵਿੱਚ ਹਵਾਲਾਤੀਆਂ ਵਿਚਾਲੇ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਚਾਰ ਹਵਾਲਾਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਮੈਡੀਕਲ ਜਾਂਚ ਲਈ ਕਪੂਰਥਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਜਾਂਚ ਤੋਂ ਬਾਅਦ ਸਾਰੇ ਹਵਾਲਾਤੀਆਂ ਨੂੰ ਮੁੜ ਜੇਲ੍ਹ ਭੇਜ ਦਿੱਤਾ ਗਿਆ। ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਕਪੂਰਥਲਾ ਵਿੱਚ […]
Ranjit Singh
By : Updated On: 23 Aug 2026 11:02:AM
ਕਪੂਰਥਲਾ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਝੜਪ, ਚਾਰ ਜ਼ਖ਼ਮੀ

Clash between prisoners in Kapurthala Jail: ਕਪੂਰਥਲਾ: ਕਪੂਰਥਲਾ ਕੇਂਦਰੀ ਜੇਲ੍ਹ ਵਿੱਚ ਹਵਾਲਾਤੀਆਂ ਵਿਚਾਲੇ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਚਾਰ ਹਵਾਲਾਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਮੈਡੀਕਲ ਜਾਂਚ ਲਈ ਕਪੂਰਥਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਜਾਂਚ ਤੋਂ ਬਾਅਦ ਸਾਰੇ ਹਵਾਲਾਤੀਆਂ ਨੂੰ ਮੁੜ ਜੇਲ੍ਹ ਭੇਜ ਦਿੱਤਾ ਗਿਆ। ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਕਪੂਰਥਲਾ ਵਿੱਚ ਬੰਦ ਜਗਰੂਪ ਸਿੰਘ ਪੁੱਤਰ ਸੁਰਿੰਦਰ ਸਿੰਘ, ਜਸ਼ਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸਰਬਜੀਤ ਸਿੰਘ ਅਤੇ ਭੁਪਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਦੀ ਆਪਣੇ ਸਾਥੀ ਹਵਾਲਾਤੀਆਂ ਨਾਲ ਕਿਸੇ ਗੱਲ ਨੂੰ ਲੈ ਕੇ ਝੜਪ ਹੋ ਗਈ। ਇਸ ਦੌਰਾਨ ਚਾਰਾਂ ਨੂੰ ਸੱਟਾਂ ਲੱਗੀਆਂ। ਇਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਮੈਡੀਕਲ ਜਾਂਚ ਲਈ ਕਪੂਰਥਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ।

ਇਸ਼ਤਿਹਾਰ

ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਤਾਇਨਾਤ ਡਿਊਟੀ ਡਾਕਟਰ ਜਸ਼ਨ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਚਾਰਾਂ ਹਵਾਲਾਤੀਆਂ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਲਿਆਂਦਾ ਗਿਆ ਸੀ। ਜਾਣਕਾਰੀ ਮੁਤਾਬਕ ਚਾਰਾਂ ਹਵਾਲਾਤੀਆਂ ਨੂੰ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ-1 ਰਜੀਵ ਕੁਮਾਰ ਬੇਰੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਵੱਲੋਂ ਉਨ੍ਹਾਂ ਦਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਭੇਜਿਆ ਗਿਆ। ਡਾਕਟਰਾਂ ਵੱਲੋਂ ਮੈਡੀਕਲ ਜਾਂਚ ਪੂਰੀ ਕਰਨ ਤੋਂ ਬਾਅਦ ਚਾਰਾਂ ਹਵਾਲਾਤੀਆਂ ਨੂੰ ਮੁੜ ਕੇਂਦਰੀ ਜੇਲ੍ਹ ਕਪੂਰਥਲਾ ਭੇਜ ਦਿੱਤਾ ਗਿਆ ਹੈ।

ਫਿਲਹਾਲ ਝੜਪ ਦੇ ਅਸਲ ਕਾਰਨਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ। ਮਾਮਲੇ ਸਬੰਧੀ ਜੇਲ੍ਹ ਪ੍ਰਸ਼ਾਸਨ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News