Ferozepur News: ਐਸਪੀ ਇਨਵੈਸਟੀਗੇਸ਼ਨ ਮਨਜੀਤ ਸਿੰਘ ਦਾ ਕਹਿਣਾ ਹੈ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਦੋ ਧਿਰਾਂ ਦੇ ਵਿਚਾਲੇ ਜ਼ਮੀਨ ਦਾ ਰੌਲਾ ਹੈ।
Clash over Land Possession: ਫਿਰੋਜ਼ਪੁਰ ਦੇ ਪਿੰਡ ਛਾਂਗਾਰਾਏ ਉਤਾੜ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਆਪਸ ‘ਚ ਭੀੜ ਗਈਆਂ। ਇਸ ਦੌਰਾਨ ਇੱਕ ਨੇ ਇਲਜ਼ਾਮ ਲਾਇਆ ਕਿ ਦੂਜੀ ਧਿਰ ਨੇ ਨਿਹੰਗ ਸਿੰਘਾਂ ਨੂੰ ਬੁਲਾ ਕੇ ਜ਼ਮੀਨ ‘ਤੇ ਕਬਜ਼ਾ ਕੀਤਾ ਅਤੇ ਜ਼ਮੀਨ ‘ਚੇ ਖੜ੍ਹੀ ਫ਼ਸਲ ਨੂੰ ਟਰੈਕਟਰ ਨਾਲ ਵਾਹ ਕੇ ਤਬਾਹ ਕਰ ਦਿੱਤਾ ਗਿਆ। ਨਾਲ ਹੀ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ। ਨਾਲ ਹੀ ਜ਼ਮੀਨ ‘ਤੇ ਕਬਜ਼ਾ ਕਰਕੇ ਨਿਸ਼ਾਨ ਸਾਹਿਬ ਲਗਾ ਦਿੱਤਾ ਗਿਆ।
ਪੀੜਤ ਮੱਲਾਂ ਦਾ ਕਹਿਣਾ ਹੈ ਕਿ ਇਹ ਜ਼ਮੀਨ ਉਨ੍ਹਾਂ ਦੇ ਨਾਮ ‘ਤੇ ਹੈ ਅਤੇ ਦੂਜਾ ਇੱਕ ਹੋਰ ਪਰਿਵਾਰ ਉਨ੍ਹਾਂ ਦੀ ਜ਼ਮੀਨ ‘ਤੇ ਜ਼ਬਰੀ ਕਬਜ਼ਾ ਕਰਨਾ ਚਾਹੁੰਦਾ ਹੈ। ਪੀੜਤ ਮੱਲਾਂ ਨੇ ਕਿਹਾ ਕਿ ਦੂਜੀ ਧਿਰ ਨੇ ਨਿਹੰਗ ਸਿੰਘਾਂ ਨੂੰ ਨਾਲ ਲਿਆ ਕੇ ਜ਼ਮੀਨ ‘ਚ ਲੱਗੀ ਸਬਜ਼ੀ ਅਤੇ ਫਸਲ ‘ਤੇ ਟਰੈਕਟਰ ਚਲਾ ਦਿੱਤਾ। ਜਿਸ ਕਰਕੇ ਹੁਣ ਉਨ੍ਹਾਂ ਵਲੋਂ ਮੁੱਖ ਮੰਤਰੀ ਤੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ

ਉੱਥੇ ਹੀ ਇਸ ਮਾਮਲੇ ਵਿੱਚ ਐਸਪੀ ਇਨਵੈਸਟੀਗੇਸ਼ਨ ਮਨਜੀਤ ਸਿੰਘ ਦਾ ਕਹਿਣਾ ਹੈ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਦੋ ਧਿਰਾਂ ਦੇ ਵਿਚਾਲੇ ਜ਼ਮੀਨ ਦਾ ਰੌਲਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਇਸ ਮਾਮਲੇ ‘ਚ ਦੋਸ਼ੀ ਪਾਇਆ ਜਾਏਗਾ ਉਸ ਖਿਲਾਫ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਏਗੀ।