Journalism Of Hope
BREAKING NEWS
CJP ਪ੍ਰਦਰਸ਼ਨ ਕਾਰਨ ਦਿੱਲੀ ’ਚ ਹਲਚਲ: 16 ਮੈਟਰੋ ਸਟੇਸ਼ਨ ਬੰਦ, ਬੰਗਾਲ ਤੋਂ ਏਅਰਲਿਫਟ ਕੀਤੇ 2 ਹਜ਼ਾਰ CRPF ਜਵਾਨ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਝੜਪ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ

Delhi Jantar Mantar protest: ਦਿੱਲੀ ਦੇ ਜੰਤਰ-ਮੰਤਰ ‘ਤੇ ਬੁੱਧਵਾਰ ਰਾਤ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਜਾਣਕਾਰੀ ਮੁਤਾਬਕ CJP ਪ੍ਰਦਰਸ਼ਨਕਾਰੀਆਂ ਵੱਲੋਂ ਪੁਲਿਸ ‘ਤੇ ਪੱਥਰਬਾਜ਼ੀ ਕੀਤੀ ਗਈ, ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਅੱਥਰੂ ਗੈਸ ਦੇ ਗੋਲੇ ਛੱਡੇ। ਘਟਨਾ ਨਾਲ ਜੁੜੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਕੁਝ ਪ੍ਰਦਰਸ਼ਨਕਾਰੀਆਂ ਦੇ ਹੱਥਾਂ […]
Jaspreet Singh
By : Updated On: 22 Jul 2026 21:51:PM
ਜੰਤਰ-ਮੰਤਰ ‘ਤੇ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਝੜਪ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ

Delhi Jantar Mantar protest: ਦਿੱਲੀ ਦੇ ਜੰਤਰ-ਮੰਤਰ ‘ਤੇ ਬੁੱਧਵਾਰ ਰਾਤ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਜਾਣਕਾਰੀ ਮੁਤਾਬਕ CJP ਪ੍ਰਦਰਸ਼ਨਕਾਰੀਆਂ ਵੱਲੋਂ ਪੁਲਿਸ ‘ਤੇ ਪੱਥਰਬਾਜ਼ੀ ਕੀਤੀ ਗਈ, ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਅੱਥਰੂ ਗੈਸ ਦੇ ਗੋਲੇ ਛੱਡੇ।

ਇਸ਼ਤਿਹਾਰ

ਘਟਨਾ ਨਾਲ ਜੁੜੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਕੁਝ ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿੱਚ ਡੰਡੇ ਦਿਖਾਈ ਦੇ ਰਹੇ ਹਨ। ਵੀਡੀਓਜ਼ ਵਿੱਚ ਉਹ ਪੁਲਿਸ ਮੁਲਾਜ਼ਮਾਂ ਨਾਲ ਝੜਪ ਕਰਦੇ ਨਜ਼ਰ ਆ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ 20 ਜੁਲਾਈ ਨੂੰ CJP ਵੱਲੋਂ ਕੀਤੇ ਗਏ ਸੰਸਦ ਮਾਰਚ ਦੌਰਾਨ ਵੀ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਕਰਾਰ ਹੋਈ ਸੀ। ਉਸ ਸਮੇਂ ਕੁਝ ਪ੍ਰਦਰਸ਼ਨਕਾਰੀ ਸੰਸਦ ਦੇ ਗੇਟ ਦੇ ਨੇੜੇ ਪਹੁੰਚ ਗਏ ਸਨ, ਜਿਨ੍ਹਾਂ ਨੂੰ ਹਟਾਉਣ ਲਈ ਪੁਲਿਸ ਨੇ ਲਾਠੀਚਾਰਜ ਕੀਤਾ ਸੀ।

Read Latest News and Breaking News at Daily Post TV, Browse for more News

Ad
Ad

Punjab District News