Journalism Of Hope
BREAKING NEWS
ਹੁਸ਼ਿਆਰਪੁਰ ’ਚ ਵੱਡੀ ਵਾਰਦਾਤ !, ਪਿਓ ਵੱਲੋਂ ਨਾਬਾਲਗ ਧੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ...ਵੱਡੀ ਖ਼ਬਰ: ਮਾਨਸਾ ’ਚ ਲਾਸ਼ ਖੋਹ ਕੇ ਲਿਜਾਣ ਦੇ ਮਾਮਲੇ ’ਚ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਨੇ ਦਰਜ ਕੀਤੀ FIR.....ਤਿਉਹਾਰੀ ਸੀਜ਼ਨ ਦੌਰਾਨ ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਝਟਕਾ: ਦੁੱਧ ਦੀਆਂ ਕੀਮਤਾਂ ’ਚ 3 ਰੁਪਏ ਪ੍ਰਤੀ ਕਿਲੋ ਤੱਕ ਦਾ ਵਾਧਾ.....ਪੰਜਾਬ ਵਿੱਚ ਗ੍ਰਨੇਡ ਹਮਲੇ ਦੇ ਮਾਮਲੇ ’ਚ ਵਾਂਟੇਡ ਮੁਲਜ਼ਮ ਫਰੀਦਾਬਾਦ ਤੋਂ ਗ੍ਰਿਫ਼ਤਾਰ.....ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਸ਼ੋਅ ’ਚ 3 ਚੀਜ਼ਾਂ ’ਤੇ ਪਾਬੰਦੀ ਲਾਉਣ ਦੀ ਮੰਗ.....ਮਹਾਰਾਸ਼ਟਰ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਮਗਰੋਂ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਮੁੜ ਬਹਾਲ......ਰਾਜ ਸਭਾ ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ‘ਭਾਰਤ ਰਤਨ’ ਦੇਣ ਦੀ ਕੀਤੀ ਮੰਗ......ਤਰਨਤਾਰਨ: ਗੈਂਗਸਟਰਾਂ ਦੇ ਸ਼ੂਟਰ ਸਮਝ ਕੇ ਪਿੱਛੇ ਆ ਰਹੀ ਗੱਡੀ ’ਤੇ ਚਲਾਈਆਂ ਗੋਲੀਆਂ, 3 ਜ਼ਖ਼ਮੀ; ਇੱਕ ਦੀ ਮੌਤ......ਕਰਵਾ ਚੌਥ ਅੱਜ: ਵਿਆਹੁਤਾ ਔਰਤਾਂ ਪਤੀ ਦੀ ਲੰਬੀ ਉਮਰ ਲਈ ਰੱਖਣਗੀਆਂ ਵਰਤ

ਤਰਨਤਾਰਨ ’ਚ ਪਰਾਲੀ ਸਾੜਨ ਤੋਂ ਰੋਕਣ ਗਏ ਕਲੱਸਟਰ ਅਧਿਕਾਰੀ ’ਤੇ ਹਮਲਾ

ਤਰਨਤਾਰਨ: ਜ਼ਿਲ੍ਹਾ ਤਰਨਤਾਰਨ ਦੇ ਖਡੂਰ ਸਾਹਿਬ ਬਲਾਕ ਅਧੀਨ ਪੈਂਦੇ ਪਿੰਡ ਕੰਗ ਵਿੱਚ ਖੇਤਾਂ ’ਚ ਪਰਾਲੀ ਸਾੜਨ ਤੋਂ ਰੋਕਣ ਦੀ ਡਿਊਟੀ ਨਿਭਾ ਰਹੇ ਕਲੱਸਟਰ ਅਧਿਕਾਰੀ ਮਨਿੰਦਰ ਸਿੰਘ ’ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਤਰਨਤਾਰਨ ’ਚ ਪਰਾਲੀ ਸਾੜਨ ਤੋਂ ਰੋਕਣ ਗਏ ਕਲੱਸਟਰ ਅਧਿਕਾਰੀ ’ਤੇ ਹਮਲਾ

ਤਰਨਤਾਰਨ: ਜ਼ਿਲ੍ਹਾ ਤਰਨਤਾਰਨ ਦੇ ਖਡੂਰ ਸਾਹਿਬ ਬਲਾਕ ਅਧੀਨ ਪੈਂਦੇ ਪਿੰਡ ਕੰਗ ਵਿੱਚ ਖੇਤਾਂ ’ਚ ਪਰਾਲੀ ਸਾੜਨ ਤੋਂ ਰੋਕਣ ਦੀ ਡਿਊਟੀ ਨਿਭਾ ਰਹੇ ਕਲੱਸਟਰ ਅਧਿਕਾਰੀ ਮਨਿੰਦਰ ਸਿੰਘ ’ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਮਨਿੰਦਰ ਸਿੰਘ ਖਡੂਰ ਸਾਹਿਬ ਵਿੱਚ ਭੂਮੀ ਤੇ ਜਲ ਸੰਭਾਲ ਅਧਿਕਾਰੀ ਵਜੋਂ ਤਾਇਨਾਤ ਹਨ।

8 ਪਿੰਡਾਂ ਦੇ ਕਲੱਸਟਰ ਇੰਚਾਰਜ ਹਨ ਮਨਿੰਦਰ ਸਿੰਘ
ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਕੁਮਾਰ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਅਤੇ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਲਈ ਮਨਿੰਦਰ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਕਲੱਸਟਰ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕੰਗ, ਹੋਠੀਆਂ, ਹੰਸਾਵਾਲਾ, ਭਰੋਵਾਲ, ਪਿੰਡੀਆਂ, ਖੱਖ, ਗੋਇੰਦਵਾਲ ਸਾਹਿਬ ਅਤੇ ਮਿਆਣੀ ਸਮੇਤ ਅੱਠ ਪਿੰਡ ਆਉਂਦੇ ਹਨ। ਉਨ੍ਹਾਂ ਦੇ ਨਾਲ ਤਿੰਨ ਨੋਡਲ ਅਧਿਕਾਰੀ ਵੀ ਤਾਇਨਾਤ ਹਨ।

ਸਰਕਾਰੀ ਮੁਲਾਜ਼ਮ ’ਤੇ ਹਮਲਾ ਬਰਦਾਸ਼ਤ ਨਹੀਂ: ਡੀ.ਸੀ.
ਡਿਪਟੀ ਕਮਿਸ਼ਨਰ ਰਾਹੁਲ ਕੁਮਾਰ ਨੇ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਡਿਊਟੀ ’ਤੇ ਤਾਇਨਾਤ ਸਰਕਾਰੀ ਅਧਿਕਾਰੀ ’ਤੇ ਹਮਲਾ ਕਰਨਾ ਗੰਭੀਰ ਅਤੇ ਨਿੰਦਣਯੋਗ ਅਪਰਾਧ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਆਪਣੇ ਹੱਥ ਵਿੱਚ ਲੈਣ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪ੍ਰਸ਼ਾਸਨ ਤੇ ਪੁਲਿਸ ਦੀਆਂ ਸਾਂਝੀਆਂ ਟੀਮਾਂ ਕਰ ਰਹੀਆਂ ਗਸ਼ਤ
ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਖੇਤੀਬਾੜੀ ਅਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਗਵਾਈ ਹੇਠ ਦਿਨ-ਰਾਤ ਪਿੰਡਾਂ ਵਿੱਚ ਗਸ਼ਤ ਕਰ ਰਹੀਆਂ ਹਨ। ਇਹ ਟੀਮਾਂ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਦਾ ਕੰਮ ਵੀ ਕਰ ਰਹੀਆਂ ਹਨ। ਪ੍ਰਸ਼ਾਸਨ ਨੇ ਕਿਸਾਨਾਂ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਨ ਤੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਲਈ ਆਧੁਨਿਕ ਖੇਤੀ ਮਸ਼ੀਨਰੀ ਦੀ ਮਦਦ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ।

Read Latest News and Breaking News at Daily Post TV, Browse for more News

Ad
Ad

Punjab District News