Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

CM ਭਗਵੰਤ ਮਾਨ ਤੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਈ-ਮੇਲ ਮਗਰੋਂ ਸੁਰੱਖਿਆ ਏਜੰਸੀਆਂ ਅਲਰਟ

CM Mann,Mohali Stadium Bomb Threat; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੋਹਾਲੀ ਸਥਿਤ ਪੀਸੀਏ ਕ੍ਰਿਕਟ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਭਰੀ ਈ-ਮੇਲ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਮੋਡ ’ਤੇ ਆ ਗਈਆਂ ਹਨ। ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਦੀਆਂ ਟੀਮਾਂ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਜਾਂਚ ਕਰ […]
Jaspreet Singh
By : Updated On: 31 Aug 2026 17:38:PM
CM ਭਗਵੰਤ ਮਾਨ ਤੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਈ-ਮੇਲ ਮਗਰੋਂ ਸੁਰੱਖਿਆ ਏਜੰਸੀਆਂ ਅਲਰਟ

CM Mann,Mohali Stadium Bomb Threat; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੋਹਾਲੀ ਸਥਿਤ ਪੀਸੀਏ ਕ੍ਰਿਕਟ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਭਰੀ ਈ-ਮੇਲ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਮੋਡ ’ਤੇ ਆ ਗਈਆਂ ਹਨ।

ਇਸ਼ਤਿਹਾਰ

ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਦੀਆਂ ਟੀਮਾਂ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਜਾਂਚ ਕਰ ਰਹੀਆਂ ਹਨ। ਮੁੱਖ ਮੰਤਰੀ ਨਾਲ ਸਬੰਧਤ ਥਾਵਾਂ ਅਤੇ ਪੀਸੀਏ ਕ੍ਰਿਕਟ ਸਟੇਡੀਅਮ ਵਿੱਚ ਵੀ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਟੀਮਾਂ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪੰਜਾਬ ਵਿੱਚ ਇਸ ਤਰ੍ਹਾਂ ਦੀ ਧਮਕੀ ਮਿਲੀ ਹੋਵੇ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਅਤੇ ਹੋਰ ਅਹਿਮ ਥਾਵਾਂ ਨੂੰ ਲੈ ਕੇ ਧਮਕੀ ਭਰੇ ਸੰਦੇਸ਼ ਸਾਹਮਣੇ ਆਉਂਦੇ ਰਹੇ ਹਨ। ਫਿਲਹਾਲ ਸੁਰੱਖਿਆ ਏਜੰਸੀਆਂ ਵੱਲੋਂ ਧਮਕੀ ਭਰੀ ਈ-ਮੇਲ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਧਮਕੀ ਕਿਸ ਨੇ ਭੇਜੀ ਹੈ।

ਸਟੇਡੀਅਮ ’ਚ ਮੈਚ ਦੇਖਣ ਨਾ ਜਾਣ ਦੀ ਧਮਕੀ

ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਭਰੀ ਈ-ਮੇਲ ਅੱਜ ਸਵੇਰੇ ਕਰੀਬ 10 ਵੱਜ ਕੇ 20 ਮਿੰਟ ’ਤੇ ਮਿਲੀ। ਇਹ ਈ-ਮੇਲ ਮੁੱਖ ਮੰਤਰੀ ਦਫ਼ਤਰ ਦੀ ਸਰਕਾਰੀ ਮੇਲ ’ਤੇ ਵੀ ਭੇਜੀ ਗਈ ਹੈ।

ਈ-ਮੇਲ ਵਿੱਚ ਕਥਿਤ ਤੌਰ ’ਤੇ 13 ਸਤੰਬਰ ਤੱਕ ਪੀਸੀਏ ਸਟੇਡੀਅਮ ਵਿੱਚ ਕੋਈ ਵੀ ਕ੍ਰਿਕਟ ਮੈਚ ਦੇਖਣ ਲਈ ਨਾ ਜਾਣ ਦੀ ਧਮਕੀ ਦਿੱਤੀ ਗਈ ਹੈ। ਮੇਲ ਵਿੱਚ ਧਾਰਮਿਕ ਟਿੱਪਣੀਆਂ ਦੇ ਨਾਲ ਸਟੇਡੀਅਮ ਵਿੱਚ ਬੰਬ ਧਮਾਕਾ ਕਰਨ ਦੀ ਧਮਕੀ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੋਹਾਲੀ ਦੇ ਪੀਸੀਏ ਸਟੇਡੀਅਮ ਵਿੱਚ ਇੱਕ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਆਈਪੀਐਲ ਦੀ ਤਰਜ਼ ’ਤੇ ਕਰਵਾਏ ਜਾ ਰਹੇ ‘ਸ਼ੇਰੇ ਪੰਜਾਬ ਕ੍ਰਿਕਟ ਟੂਰਨਾਮੈਂਟ’ ਦੀ ਸ਼ੁਰੂਆਤ ਹੋਈ ਹੈ। ਇਸੇ ਦੌਰਾਨ ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਸਟੇਡੀਅਮ ਦੀ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News