Journalism Of Hope
BREAKING NEWS
34 ਸਾਲ ਪੁਰਾਣੇ ਅਗਵਾ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ.....39 ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਪੂਰੀ ਲਿਸਟ.......ਫੈਕਟਰੀ ਦੇ ਲੈਣ-ਦੇਣ ਦੇ ਵਿਵਾਦ ‘ਚ ਦੋ ਭਰਾ ਅਗਵਾ: ਜ਼ਬਰਦਸਤੀ ਖਾਤਿਆਂ ‘ਚ ਟਰਾਂਸਫਰ ਕਰਵਾਏ 72 ਲੱਖ ਰੁਪਏ......ਕੁੜੀ ਨੇ ਕਰਵਾਇਆ ਪ੍ਰੇਮ ਵਿਆਹ: ਨਾਰਾਜ਼ ਪੇਕੇ ਪਰਿਵਾਰ ਨੇ ਕੀਤਾ ਅਗਵਾ......ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ’ਚ ਸੁਰੱਖਿਆ ਸਖ਼ਤ, ਨੀਮ ਫ਼ੌਜੀ ਬਲਾਂ ਦੀਆਂ 3 ਕੰਪਨੀਆਂ ਤਾਇਨਾਤ.....ਜੰਮੂ-ਕਸ਼ਮੀਰ ’ਚ ਲਾਪਤਾ ਹੋਏ ਦੋ ਸਪੈਸ਼ਲ ਪੁਲਿਸ ਅਫਸਰਾਂ ਦੀਆਂ ਮਿਲੀਆਂ ਲਾਸ਼ਾਂ......ਸੰਗੀਤਕਾਰ ਅਨਿਰੁੱਧ ਰਵਿਚੰਦਰ ਨੇ SRH ਦੀ ਮਾਲਕਣ ਕਾਵਿਆ ਮਾਰਨ ਨਾਲ ਕਰਵਾਇਆ ਵਿਆਹ.....ਅਲ ਨੀਨੋ ਦਾ ਪ੍ਰਭਾਵ: ਪੰਜਾਬ ‘ਚ ਨਵੰਬਰ ਮਹੀਨੇ ਵੀ ਦਿਨ ਵੇਲੇ ਗਰਮੀ ਦਾ ਅਹਿਸਾਸ, ਇਸ ਵਾਰ ਘੱਟ ਪੈ ਸਕਦੀ ਹੈ ਠੰਢ......ਹਾਥੀ ਦਾ ਬੁਲੇਟ ਸਵਾਰ ਨੌਜਵਾਨ ’ਤੇ ਹਮਲਾ, ਉੱਪਰੋਂ ਪੈਰ ਰੱਖ ਕੇ ਲੰਘਿਆ; ਵਾਲ-ਵਾਲ ਬਚੀ ਜਾਨ

CM ਭਗਵੰਤ ਮਾਨ ਵੱਲੋਂ ਬਿਜਲੀ ਬਿੱਲਾਂ ਦੀ ਵਸੂਲੀ ਲਈ OTS ਸਕੀਮ ਦਾ ਐਲਾਨ, ਵਿਆਜ ਅਤੇ ਜੁਰਮਾਨੇ ਹੋਣਗੇ ਮੁਆਫ਼

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਰਾਹਤ ਦੇਣ ਲਈ ਵਨ ਟਾਈਮ ਸੈਟਲਮੈਂਟ (OTS) ਸਕੀਮ ਲਿਆਉਣ ਦਾ ਐਲਾਨ ਕੀਤਾ ਹੈ। ਇਸ ਯੋਜਨਾ ਤਹਿਤ 31 ਮਾਰਚ ਤੱਕ ਦੇ ਬਕਾਇਆ ਬਿਜਲੀ ਬਿੱਲਾਂ ਦਾ ਭੁਗਤਾਨ ਨਾ ਕਰ ਸਕਣ ਵਾਲੇ ਘਰੇਲੂ ਖਪਤਕਾਰਾਂ ਨੂੰ ਆਪਣੇ ਬਕਾਏ ਨਿਪਟਾਉਣ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਵੱਲੋਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
CM ਭਗਵੰਤ ਮਾਨ ਵੱਲੋਂ ਬਿਜਲੀ ਬਿੱਲਾਂ ਦੀ ਵਸੂਲੀ ਲਈ OTS ਸਕੀਮ ਦਾ ਐਲਾਨ, ਵਿਆਜ ਅਤੇ ਜੁਰਮਾਨੇ ਹੋਣਗੇ ਮੁਆਫ਼
  • 31 ਮਾਰਚ ਤੱਕ ਦੇ ਬਕਾਇਆ ਬਿੱਲਾਂ ਵਾਲੇ ਘਰੇਲੂ ਖਪਤਕਾਰਾਂ ਨੂੰ ਮਿਲੇਗੀ ਰਾਹਤ
  • ਮੂਲ ਰਕਮ ਦਾ 25 ਫ਼ੀਸਦੀ ਪਹਿਲਾਂ ਜਮ੍ਹਾਂ ਕਰਵਾਉਣਾ ਹੋਵੇਗਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਰਾਹਤ ਦੇਣ ਲਈ ਵਨ ਟਾਈਮ ਸੈਟਲਮੈਂਟ (OTS) ਸਕੀਮ ਲਿਆਉਣ ਦਾ ਐਲਾਨ ਕੀਤਾ ਹੈ। ਇਸ ਯੋਜਨਾ ਤਹਿਤ 31 ਮਾਰਚ ਤੱਕ ਦੇ ਬਕਾਇਆ ਬਿਜਲੀ ਬਿੱਲਾਂ ਦਾ ਭੁਗਤਾਨ ਨਾ ਕਰ ਸਕਣ ਵਾਲੇ ਘਰੇਲੂ ਖਪਤਕਾਰਾਂ ਨੂੰ ਆਪਣੇ ਬਕਾਏ ਨਿਪਟਾਉਣ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਇਸ ਸਕੀਮ ਤਹਿਤ ਖਪਤਕਾਰਾਂ ਨੂੰ ਸਿਰਫ਼ ਬਿਜਲੀ ਬਿੱਲ ਦੀ ਮੂਲ ਰਕਮ (ਪ੍ਰਿੰਸੀਪਲ ਅਮਾਊਂਟ) ਹੀ ਅਦਾ ਕਰਨੀ ਪਵੇਗੀ। ਬਕਾਇਆ ਰਕਮ ’ਤੇ ਲੱਗਣ ਵਾਲਾ ਵਿਆਜ ਅਤੇ ਜੁਰਮਾਨਾ ਮੁਆਫ਼ ਕੀਤਾ ਜਾਵੇਗਾ। ਖਪਤਕਾਰਾਂ ਨੂੰ ਕੁੱਲ ਮੂਲ ਰਕਮ ਦਾ 25 ਫ਼ੀਸਦੀ ਹਿੱਸਾ ਪਹਿਲਾਂ ਜਮ੍ਹਾਂ ਕਰਵਾਉਣਾ ਪਵੇਗਾ। ਇਹ ਸਕੀਮ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ 45 ਦਿਨਾਂ ਤੱਕ ਲਾਗੂ ਰਹੇਗੀ। ਸਰਕਾਰ ਮੁਤਾਬਕ ਖਪਤਕਾਰਾਂ ਨੂੰ ਬਕਾਇਆ ਰਕਮ ਦੀ ਅਦਾਇਗੀ ਲਈ ਕਿਸ਼ਤਾਂ ਦੀ ਸਹੂਲਤ ਵੀ ਦਿੱਤੀ ਜਾਵੇਗੀ ਅਤੇ ਸਾਲ ਦੌਰਾਨ ਦੋ ਕਿਸ਼ਤਾਂ ਵਿੱਚ ਭੁਗਤਾਨ ਕੀਤਾ ਜਾ ਸਕੇਗਾ।

ਕੱਟੇ ਹੋਏ ਬਿਜਲੀ ਕੁਨੈਕਸ਼ਨ ਵੀ ਹੋ ਸਕਣਗੇ ਬਹਾਲ
ਇਸ ਯੋਜਨਾ ਦਾ ਲਾਭ ਉਨ੍ਹਾਂ ਘਰੇਲੂ ਖਪਤਕਾਰਾਂ ਨੂੰ ਵੀ ਮਿਲੇਗਾ, ਜਿਨ੍ਹਾਂ ਦੇ ਬਕਾਇਆ ਬਿੱਲਾਂ ਕਾਰਨ ਬਿਜਲੀ ਮੀਟਰ ਜਾਂ ਕੁਨੈਕਸ਼ਨ ਕੱਟ ਦਿੱਤੇ ਗਏ ਹਨ। ਉਹ OTS ਸਕੀਮ ਤਹਿਤ ਨਿਰਧਾਰਤ ਰਕਮ ਜਮ੍ਹਾਂ ਕਰਵਾ ਕੇ ਆਪਣਾ ਬਿਜਲੀ ਕੁਨੈਕਸ਼ਨ ਮੁੜ ਚਾਲੂ ਕਰਵਾ ਸਕਣਗੇ। ਸਰਕਾਰ ਵੱਲੋਂ ਇਸ ਸਕੀਮ ਨੂੰ ਭਲਕੇ ਤੋਂ ਲਾਗੂ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਦਾ ਮਕਸਦ ਬਕਾਇਆ ਬਿੱਲਾਂ ਦੀ ਵਸੂਲੀ ਦੇ ਨਾਲ-ਨਾਲ ਆਰਥਿਕ ਮੁਸ਼ਕਲਾਂ ਕਾਰਨ ਬਿਜਲੀ ਬਿੱਲ ਨਾ ਭਰ ਸਕਣ ਵਾਲੇ ਘਰੇਲੂ ਖਪਤਕਾਰਾਂ ਨੂੰ ਰਾਹਤ ਦੇਣਾ ਹੈ।

Read Latest News and Breaking News at Daily Post TV, Browse for more News

Ad
Ad

Punjab District News