Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

CM ਭਗਵੰਤ ਮਾਨ ਨੇ 4 ਸਾਲਾਂ ਦਾ Report Card ਕੀਤਾ ਪੇਸ਼, ਧੂਰੀ ‘ਚ ਨਵੇਂ ਹਸਪਤਾਲ ਦਾ ਉਦਘਾਟਨ

Punjab hospital inauguration: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਮੌਕੇ ਆਪਣੇ ਹਲਕੇ ਧੂਰੀ ਵਿੱਚ ਵੱਡੇ ਜਨ ਸਮਾਗਮ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਦੀਆਂ ਉਪਲਬਧੀਆਂ ਦਾ ਵੇਰਵਾ ਪੇਸ਼ ਕਰਦਿਆਂ ਵਿਰੋਧੀ ਧਿਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਸਮਾਗਮ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਧੂਰੀ ਵਿੱਚ ਨਵੇਂ ਆਧੁਨਿਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
CM ਭਗਵੰਤ ਮਾਨ ਨੇ 4 ਸਾਲਾਂ ਦਾ Report Card ਕੀਤਾ ਪੇਸ਼, ਧੂਰੀ ‘ਚ ਨਵੇਂ ਹਸਪਤਾਲ ਦਾ ਉਦਘਾਟਨ

Punjab hospital inauguration: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਮੌਕੇ ਆਪਣੇ ਹਲਕੇ ਧੂਰੀ ਵਿੱਚ ਵੱਡੇ ਜਨ ਸਮਾਗਮ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਦੀਆਂ ਉਪਲਬਧੀਆਂ ਦਾ ਵੇਰਵਾ ਪੇਸ਼ ਕਰਦਿਆਂ ਵਿਰੋਧੀ ਧਿਰ ‘ਤੇ ਤਿੱਖੇ ਨਿਸ਼ਾਨੇ ਸਾਧੇ।

ਸਮਾਗਮ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਧੂਰੀ ਵਿੱਚ ਨਵੇਂ ਆਧੁਨਿਕ ਸਰਕਾਰੀ ਹਸਪਤਾਲ ਦਾ ਉਦਘਾਟਨ ਵੀ ਕੀਤਾ ਗਿਆ। ਕਰੀਬ 21.65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਹ ਸਬ-ਡਿਵਿਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਕੇਂਦਰ ਇਲਾਕੇ ਲਈ ਵੱਡੀ ਸਿਹਤ ਸਹੂਲਤ ਸਾਬਤ ਹੋਵੇਗਾ।

ਸੰਗਰੂਰ ਜ਼ਿਲ੍ਹੇ ਦੇ ਧੂਰੀ ਹਲਕੇ ਵਿੱਚ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਜ਼ਮੀਨੀ ਪੱਧਰ ‘ਤੇ ਪੂਰਾ ਕੀਤਾ ਹੈ। ਉਨ੍ਹਾਂ ਆਪਣੀਆਂ ਪ੍ਰਮੁੱਖ ਪ੍ਰਾਪਤੀਆਂ ਦਾ ਜ਼ਿਕਰ ਕੀਤਾ।

ਅੱਜ ਸੰਗਰੂਰ ਜ਼ਿਲ੍ਹੇ ਦੇ ਧੂਰੀ ਹਲਕੇ ਵਿਖੇ 21.65 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਸਬ-ਡਿਵਿਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਹਸਪਤਾਲ ਨੂੰ ਲੋਕ ਸਮਰਪਿਤ ਕੀਤਾ। 80 ਬੈੱਡਾਂ ਦੀ ਸਮਰੱਥਾ, 13 OPD, ਐਮਰਜੈਂਸੀ ਬਲਾਕ, 7 ਓਪਰੇਸ਼ਨ ਥੀਏਟਰ, ਆਧੁਨਿਕ ਲੈਬਜ਼ ਅਤੇ ਮਾਹਿਰ ਡਾਕਟਰਾਂ ਨਾਲ ਲੈਸ ਇਹ ਹਸਪਤਾਲ ਹੁਣ 58 ਹਜ਼ਾਰ ਤੋਂ ਵੱਧ ਸ਼ਹਿਰੀ ਆਬਾਦੀ ਅਤੇ ਨੇੜਲੇ 70 ਪਿੰਡਾਂ ਲਈ ਮੈਡੀਕਲ ਸੁਵਿਧਾ ਦਾ ਕੇਂਦਰ ਬਣੇਗਾ। ਜੱਚਾ-ਬੱਚਾ ਸੰਭਾਲ, ਮੁਫ਼ਤ ਟੈਸਟ, ਸਰਜਰੀਆਂ ਅਤੇ ਐਮਰਜੈਂਸੀ ਸੇਵਾਵਾਂ, ਹੁਣ ਲੋਕਾਂ ਨੂੰ ਹਰ ਸਹੂਲਤ ਇੱਕ ਛੱਤ ਹੇਠਾਂ ਹੀ ਮਿਲੇਗੀ।ਪੰਜਾਬੀਆਂ ਨੂੰ ਸਿਹਤ ਪੱਖੋਂ ਹਰ ਸਹੂਲਤ ਦੇਣ ਲਈ ਸਾਡੀ ਸਰਕਾਰ ਵਚਨਬੱਧ ਹੈ। ਸਾਡਾ ਮਕਸਦ ਸਪੱਸ਼ਟ ਹੈ ਕਿ ਕੋਈ ਵੀ ਵਿਅਕਤੀ ਇਲਾਜ ਤੋਂ ਵਾਂਝਾ ਨਾ ਰਹੇ।

ਮੁੱਖ ਮੰਤਰੀ ਨੇ ਕਿਹਾ ਕਿ 300 ਯੂਨਿਟ ਮੁਫ਼ਤ ਬਿਜਲੀ ਦੇ ਵਾਅਦੇ ਨੂੰ ਪੂਰੀ ਤਰ੍ਹਾਂ ਲਾਗੂ ਕਰ ਦਿੱਤਾ ਗਿਆ ਹੈ। ਜਿਸ ਨਾਲ ਲੱਖਾਂ ਪਰਿਵਾਰਾਂ ‘ਤੇ ਵਿੱਤੀ ਬੋਝ ਘੱਟ ਹੋਇਆ ਹੈ। ਉਨ੍ਹਾਂ ਇਹ ਵੀ ਸੰਕੇਤ ਦਿੱਤਾ ਕਿ ਲੋਕ ਜਲਦੀ ਹੀ ਆਪਣੇ ਬਿਜਲੀ ਬਿੱਲਾਂ ‘ਤੇ ਇੱਕ ਵੱਖਰੀ “ਕੱਟ” (ਰਾਹਤ) ਦੇਖਣ ਨੂੰ ਮਿਲੇਗੀ।

ਔਰਤਾਂ ਨੂੰ 1,000 ਅਤੇ 1,500 ਰੁਪਏ ਦੇਣ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਜਲਦੀ ਹੀ ਇਸ ਨੂੰ ਲਾਗੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ, “ਵਿਰੋਧੀ ਧਿਰ ਕੋਲ ਹੁਣ ਬੋਲਣ ਲਈ ਕੋਈ ਮੁੱਦਾ ਨਹੀਂ ਹੈ। ਕੋਈ ਵੀ ਕੰਮ ਜੋ ਅਧੂਰਾ ਰਹਿ ਜਾਂਦਾ ਹੈ, ਉਸ ਨੂੰ ਅਗਲੇ ਸਾਲ ਦੇ ਅੰਦਰ ਪੂਰਾ ਕਰ ਲਿਆ ਜਾਵੇਗਾ।”

Read Latest News and Breaking News at Daily Post TV, Browse for more News

Ad
Ad

Punjab District News