Punjab News: ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇੱਕ ਵੀਡੀਓ ਸੋਸ਼ਲ ਮੀਡੀਆ ‘ਐਕਸ’ ‘ਤੇ ਸ਼ੇਅਰ ਕਰਦਿਆਂ ਹਰਿਆਣਾ ਸਰਕਾਰ ਦੇ ਵਤੀਰੇ ‘ਤੇ ਤੰਜ ਕੀਤਾ ਹੈ।
CM Mann on Indians deported from America: ਅਮਰੀਕਾ ਵਲੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮੁੱਦਾ ਸਿਆਸੀ ਜੰਗ ਬਣ ਗਿਆ ਹੈ। ਬੀਤੇ ਦਿਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਾਸ਼ਟਰਪਤੀ ਬਣਦਿਆਂ ਹੀ ਫੈਸਲਾ ਕਰ ਲਿਆ। ਇਸੇ ਫੈਸਲੇ ‘ਤੇ ਅਮਲ ਕਰਦਿਆਂ 5 ਫਰਵਰੀ ਨੂੰ ਅਮਰੀਕੀ ਸੈਨਾ ਦਾ ਇੱਕ ਜਹਾਜ਼ 104 ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਏਅਰਪੋਰਟ ‘ਤੇ ਲੈਂਡ ਕੀਤਾ।
ਇਸ ਦੇ ਨਾਲ ਹੀ ਭਾਰਤੀਆਂ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਏ, ਜਿਨ੍ਹਾਂ ਨੇ ਡਿਪੋਰਟ ਕੀਤੇ ਜਾਣ ਦੇ ਅਮਰੀਕਾ ਦੇ ਢੰਗ ‘ਤੇ ਸਵਾਲ ਖੜ੍ਹੇ ਕੀਤਾ। ਇਸੇ ਸਿਲਸਿਲੇ ‘ਚ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇੱਕ ਵੀਡੀਓ ਸੋਸ਼ਲ ਮੀਡੀਆ ‘ਐਕਸ’ ‘ਤੇ ਸ਼ੇਅਰ ਕਰਦਿਆਂ ਪਹਿਲਾਂ ਤਾਂ ਅਮਰੀਕਾ ਵਲੋਂ ਭਾਰਤੀਆਂ ਨੂੰ ਲਾਈਆਂ ਹੱਥਕੜੀਆਂ ‘ਤੇ ਸਵਾਲ ਖੜ੍ਹੇ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਹਰਿਆਣਾ ਦੀ ਸੈਣੀ ਸਰਕਾਰ ਦੀ ਵਤੀਰੇ ‘ਤੇ ਵੀ ਤੰਨਜ ਕੀਤਾ।
ਪੁਲਿਸ ਦੀਆਂ ਕੈਦੀਆਂ ਵਾਲੀਆਂ ਗੱਡੀਆਂ ‘ਚ ਲੈ ਕੇ ਜਾਣਾ ਜ਼ਖ਼ਮਾਂ ‘ਤੇ ਲੂਣ ਲਾਉਣ ਦੇ ਬਰਾਬਰ
‘ਐਕਸ’ ‘ਤੇ ਪੋਸਟ ਕਰਦਿਆਂ ਉਨ੍ਹਾਂ ਲਿਖਿਆ, ‘ਜੋ ਅਮਰੀਕਾ ਨੇ ਕੀਤਾ, ਉਸਦਾ ਬੇਹੱਦ ਅਫ਼ਸੋਸ। ਅਮਰੀਕਾ ਦੁਆਰਾ ਹੱਥ ਕੜੀਆਂ ਤੇ ਬੇੜੀਆਂ ਲਾ ਕੇ ਸਾਡੇ ਨਾਗਰਿਕਾਂ ਨੂੰ ਭੇਜਣਾ ਸਾਡੇ ਦੇਸ਼ ਲਈ ਬਹੁਤ ਹੀ ਸ਼ਰਮ ਦੀ ਗੱਲ ਹੈ। ਮਾਨਸਿਕ ਅਤੇ ਆਰਥਿਕ ਤੌਰ ‘ਤੇ ਟੁੱਟੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦੇ ਜ਼ਖ਼ਮਾਂ ‘ਤੇ ਮੱਲ੍ਹਮ ਲਾਉਣ ਦੀ ਥਾਂ ਮੋਦੀ ਜੀ ਦੀ ਹਰਿਆਣਾ ਸਰਕਾਰ ਵਲੋਂ ਪੁਲਿਸ ਦੀਆਂ ਕੈਦੀਆਂ ਵਾਲੀਆਂ ਗੱਡੀਆਂ ‘ਚ ਲੈ ਕੇ ਜਾਣਾ, ਜ਼ਖ਼ਮਾਂ ਉੱਤੇ ਲੂਣ ਲਾਉਣ ਦੇ ਬਰਾਬਰ ਹੈ।’