Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

CM ਭਗਵੰਤ ਮਾਨ ਨੂੰ ਜਥੇਦਾਰ ਨੇ ਕੀਤਾ ਤਲਬ

Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਥੇਦਾਰ ਗੜਗੱਜ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿੱਚ ਤਲਬ ਕੀਤਾ ਗਿਆ ਹੈ। ਜਥੇਦਾਰ ਵੱਲੋਂ ਸੀਐੱਮ ਮਾਨ ਨੂੰ 15 ਜਨਵਰੀ 2026 ਨੂੰ ਨਿੱਜੀ ਤੌਰ ’ਤੇ ਹਾਜ਼ਰ ਹੋ ਕੇ ਸਪੱਸ਼ਟੀਕਰਨ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ […]
Nishant Malyan
By : Updated On: 05 Jan 2026 14:26:PM
CM ਭਗਵੰਤ ਮਾਨ ਨੂੰ ਜਥੇਦਾਰ ਨੇ ਕੀਤਾ ਤਲਬ

Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਥੇਦਾਰ ਗੜਗੱਜ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿੱਚ ਤਲਬ ਕੀਤਾ ਗਿਆ ਹੈ। ਜਥੇਦਾਰ ਵੱਲੋਂ ਸੀਐੱਮ ਮਾਨ ਨੂੰ 15 ਜਨਵਰੀ 2026 ਨੂੰ ਨਿੱਜੀ ਤੌਰ ’ਤੇ ਹਾਜ਼ਰ ਹੋ ਕੇ ਸਪੱਸ਼ਟੀਕਰਨ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੋਲਕ ਵਿੱਚ ਪੈਸੇ ਪਾਉਣ, ਦਸਵੰਧ ਅਤੇ ਅਕਾਲ ਤਖ਼ਤ ਸਾਹਿਬ ਸਬੰਧੀ ਕਈ ਵਾਰ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ। ਜਥੇਦਾਰ ਗੜਗੱਜ ਕੋਲ ਆਈਆਂ ਸ਼ਿਕਾਇਤਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੀਐੱਮ ਮਾਨ ਵੱਲੋਂ ਗੋਲਕ ਅਤੇ ਦਸਵੰਧ ਨੂੰ ਟਾਰਗੇਟ ਕਰਦੇ ਹੋਏ ਬਿਆਨ ਦਿੱਤੇ ਗਏ ਹਨ।

ਇਸ ਤੋਂ ਇਲਾਵਾ ਕੁਝ ਵੀਡੀਓਜ਼ ਸਬੰਧੀ ਵੀ ਗੰਭੀਰ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਇਸ ਪਿਛੋਕੜ ਹੇਠ ਜਥੇਦਾਰ ਗੜਗੱਜ ਨੇ ਸੀਐੱਮ ਮਾਨ ਨੂੰ ਤਲਬ ਕਰਦੇ ਹੋਏ ਕਿਹਾ ਹੈ ਕਿ ਵਾਰ-ਵਾਰ ਗੋਲਕ ਅਤੇ ਅਕਾਲ ਤਖ਼ਤ ਸਾਹਿਬ ਨੂੰ ਲਲਕਾਰਨ ਸਬੰਧੀ ਉਨ੍ਹਾਂ ਨੂੰ ਆਪਣਾ ਪੱਖ ਰੱਖਣਾ ਪਵੇਗਾ।

ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਬੇਅਦਬੀ ਮਾਮਲਿਆਂ ’ਚ 24 ਘੰਟਿਆਂ ਵਿੱਚ ਇਨਸਾਫ਼ ਦੇਣ ਦੇ ਬਿਆਨ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਦਕਿ ਕਈ ਬੇਅਦਬੀ ਮਾਮਲਿਆਂ ਨੂੰ ਲੈ ਕੇ ਚਾਰ ਸਾਲਾਂ ਤੋਂ ਚੱਲ ਰਹੇ ਧਰਨੇ ਵੀ ਚੁਕਵਾਏ ਜਾ ਚੁੱਕੇ ਹਨ।

ਜਾਣਕਾਰੀ ਅਨੁਸਾਰ, ਇਨ੍ਹਾਂ ਸਾਰੇ ਮਾਮਲਿਆਂ ਦੀ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਪੱਧਰ ’ਤੇ ਜਾਂਚ ਕੀਤੀ ਜਾਵੇਗੀ।

ਇਸ਼ਤਿਹਾਰ
2204784549929394

Read Latest News and Breaking News at Daily Post TV, Browse for more News

Ad
Ad

Punjab District News