ਅਮਲੋਹ ’ਚ ਅੱਜ CM ਭਗਵੰਤ ਮਾਨ ਦੀ ਰੈਲੀ, 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ
ਅਮਲੋਹ: ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਅਮਲੋਹ ਵਿੱਚ ਅੱਜ 11 ਨਵੰਬਰ ਨੂੰ ਆਮ ਆਦਮੀ ਪਾਰਟੀ ਵੱਲੋਂ ਰੈਲੀ ਕੀਤੀ ਜਾ ਰਹੀ ਹੈ। ਅਮਲੋਹ ਦੀ ਅਨਾਜ ਮੰਡੀ ਵਿੱਚ ਹੋਣ ਵਾਲੀ ਇਸ ਰੈਲੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਸੰਬੋਧਨ ਕਰਨਗੇ। ਰੈਲੀ ਵਿੱਚ ਪਹੁੰਚਣ ਤੋਂ ਪਹਿਲਾਂ ਮੁੱਖ ਮੰਤਰੀ ਹਲਕਾ ਅਮਲੋਹ ਦੇ ਪਿੰਡ ਸ਼ਾਹਪੁਰ ਵਿਖੇ ਬਣਾਏ ਗਏ ਮੁੱਖ […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
ਅਮਲੋਹ: ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਅਮਲੋਹ ਵਿੱਚ ਅੱਜ 11 ਨਵੰਬਰ ਨੂੰ ਆਮ ਆਦਮੀ ਪਾਰਟੀ ਵੱਲੋਂ ਰੈਲੀ ਕੀਤੀ ਜਾ ਰਹੀ ਹੈ। ਅਮਲੋਹ ਦੀ ਅਨਾਜ ਮੰਡੀ ਵਿੱਚ ਹੋਣ ਵਾਲੀ ਇਸ ਰੈਲੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਸੰਬੋਧਨ ਕਰਨਗੇ।
ਰੈਲੀ ਵਿੱਚ ਪਹੁੰਚਣ ਤੋਂ ਪਹਿਲਾਂ ਮੁੱਖ ਮੰਤਰੀ ਹਲਕਾ ਅਮਲੋਹ ਦੇ ਪਿੰਡ ਸ਼ਾਹਪੁਰ ਵਿਖੇ ਬਣਾਏ ਗਏ ਮੁੱਖ ਮੰਤਰੀ ਖੇਡ ਮੈਦਾਨ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਅਮਲੋਹ ਦੀ ਅਨਾਜ ਮੰਡੀ ਵਿੱਚ ਹੋਣ ਵਾਲੀ ਰੈਲੀ ਵਿੱਚ ਸ਼ਿਰਕਤ ਕਰਨਗੇ।
ਇਸ ਮੌਕੇ ਮੁੱਖ ਮੰਤਰੀ ਪੰਜਾਬ ਭਰ ਵਿੱਚ ਤਿਆਰ ਕੀਤੇ ਗਏ 1,000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ ਵੀ ਕਰਨਗੇ। ਇਸ ਪ੍ਰੋਗਰਾਮ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ।