‘ਲੋਕ ਮਿਲਣੀ’ ਦੌਰਾਨ CM ਭਗਵੰਤ ਮਾਨ ਦਾ ਵੱਡਾ ਐਲਾਨ, 1 ਜੁਲਾਈ ਤੋਂ ਔਰਤਾਂ ਦੇ ਖਾਤਿਆਂ ‘ਚ ਆਉਣਗੇ 1000 ਅਤੇ 1500 ਰੁਪਏ
Punjab CM Bhagwant Mann scheme announcement; ਚੱਬੇਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਇੱਕ ਵਿਸ਼ਾਲ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸੂਬੇ ਦੀਆਂ ਮਹਿਲਾਵਾਂ ਲਈ ਇੱਕ ਬਹੁਤ ਹੀ ਅਹਿਮ ਅਤੇ ਇਤਿਹਾਸਕ ਐਲਾਨ ਕੀਤਾ। ਸਟੇਜ ਤੋਂ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਫ਼ ਕੀਤਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਮਹਿਲਾਵਾਂ ਨਾਲ ਕੀਤਾ ਗਿਆ ਸਭ ਤੋਂ ਵੱਡਾ ਵਾਅਦਾ 1 ਜੁਲਾਈ ਤੋਂ ਹਕੀਕਤ ਬਣਨ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1 ਜੁਲਾਈ ਤੋਂ ਸੂਬੇ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1,000 ਰੁਪਏ ਅਤੇ ਅਨੁਸੂਚਿਤ ਜਾਤੀ (SC) ਨਾਲ ਸਬੰਧਤ ਔਰਤਾਂ ਦੇ ਖਾਤਿਆਂ ਵਿੱਚ 1,500 ਰੁਪਏ ਦੀ ਵਿੱਤੀ ਸਹਾਇਤਾ ਰਾਸ਼ੀ ਸਿੱਧੀ ਟ੍ਰਾਂਸਫਰ ਕੀਤੀ ਜਾਵੇਗੀ।
“ਜੇਕਰ ਕਿਸੇ ਵੀ ਤਕਨੀਕੀ ਕਾਰਨ ਜਾਂ ਕਾਗਜ਼ਾਤ (Documents) ਲੇਟ ਹੋਣ ਕਰਕੇ ਕਿਸੇ ਔਰਤ ਦੀ ਰਜਿਸਟ੍ਰੇਸ਼ਨ ਵਿੱਚ ਦੇਰੀ ਹੁੰਦੀ ਹੈ, ਤਾਂ ਵੀ ਉਨ੍ਹਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ। ਸਰਕਾਰ ਵੱਲੋਂ ਉਨ੍ਹਾਂ ਦੀ ਬਣਦੀ ਰਕਮ 1 ਜੁਲਾਈ ਤੋਂ ਹੀ ਜੋੜ ਕੇ ਦਿੱਤੀ ਜਾਵੇਗੀ। ਕਿਸੇ ਵੀ ਯੋਗ ਔਰਤ ਦਾ ਹੱਕ ਮਾਰਿਆ ਨਹੀਂ ਜਾਵੇਗਾ।