Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਸ਼ਹੀਦਾਂ ਦੀ ਧਰਤੀ ‘ਤੇ ਨਤਮਸਤਕ ਹੋਏ CM ਭਗਵੰਤ ਸਿੰਘ ਮਾਨ , ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਕੀਤਾ ਸਿਜਦਾ

ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦ ਜੋੜ ਮੇਲ ਦਾ ਅੱਜ ਦੂਜਾ ਦਿਨ ਹੈ। ਇਸ ਮੌਕੇ ਸ਼ਹੀਦਾਂ ਨੂੰ ਨਮਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਪਹੁੰਚੇ। ਉਨ੍ਹਾਂ ਕਿਹਾ ਕਿ ਫ਼ਤਿਹਗੜ੍ਹ ਸਾਹਿਬ ‘ਚ ਵਿਰਾਸਤ ਨੂੰ ਸੰਭਾਲਣ ਲਈ […]
Nishant Malyan
By : Updated On: 26 Dec 2025 10:08:AM
ਸ਼ਹੀਦਾਂ ਦੀ ਧਰਤੀ ‘ਤੇ ਨਤਮਸਤਕ ਹੋਏ CM ਭਗਵੰਤ ਸਿੰਘ ਮਾਨ , ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਕੀਤਾ ਸਿਜਦਾ

ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦ ਜੋੜ ਮੇਲ ਦਾ ਅੱਜ ਦੂਜਾ ਦਿਨ ਹੈ। ਇਸ ਮੌਕੇ ਸ਼ਹੀਦਾਂ ਨੂੰ ਨਮਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਪਹੁੰਚੇ। ਉਨ੍ਹਾਂ ਕਿਹਾ ਕਿ ਫ਼ਤਿਹਗੜ੍ਹ ਸਾਹਿਬ ‘ਚ ਵਿਰਾਸਤ ਨੂੰ ਸੰਭਾਲਣ ਲਈ ਕੰਮ ਕੀਤੇ ਜਾਣਗੇ।

ਇਸ਼ਤਿਹਾਰ


ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੇ ਲਿਬੜਾ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਆਮ ਆਦਮੀ ਪਾਰਟੀ ਇਕਾਈ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਫ਼ਤਿਹਗੜ੍ਹ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਕਿਸੇ ਨੋਟੀਫਿਕੇਸ਼ਨ ਦੀ ਲੋੜ ਨਹੀਂ ਹੈ ਕਿਉਂਕਿ ਇਹ ਪਹਿਲਾਂ ਹੀ ਪਵਿੱਤਰ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਦੀ ਚੋਰੀ ਦੇ ਮਾਮਲੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਅੱਜ ਗੱਲ ਕਰਨ ਵਾਲਾ ਵਿਸ਼ਾ ਨਹੀਂ ਹੈ, ਇਹ ਬਹਿਸ ਦਾ ਮਾਮਲਾ ਹੈ। ‘ਵੀਰ ਬਾਲ ਦਿਵਸ’ ਬਾਰੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਨਾਲ ਹੀ ਭਾਜਪਾ ਦੀ ਨੀਅਤ ਦਾ ਪਤਾ ਲੱਗਦਾ ਹੈ।


ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਪਰਿਵਾਰ ਸਮੇਤ ਸ਼ਹੀਦਾਂ ਦੀ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਨ ਅਤੇ ਉਨ੍ਹਾਂ ਨਾਲ ਸਮੁੱਚੀ ਜ਼ਿਲ੍ਹਾ ਇਕਾਈ ਵੀ ਮੌਜੂਦ ਸੀ।

Read Latest News and Breaking News at Daily Post TV, Browse for more News

Ad
Ad

Punjab District News