Journalism Of Hope
BREAKING NEWS
MP ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਮਾਮਲੇ ’ਚ ਅੱਜ ਅਦਾਲਤ ’ਚ ਦਾਇਰ ਕੀਤੀ ਜਾਵੇਗੀ ਅਰਜ਼ੀ......ਦਿਲਜੀਤ ਦੋਸਾਂਝ ਨੇ ਧਮਕੀਆਂ ਦੇ ਬਾਵਜੂਦ ਇੰਦੌਰ ਕੰਸਰਟ ਕੀਤਾ ਪੂਰਾ, ਗੀਤਾਂ ’ਤੇ ਝੂਮੇ ਪ੍ਰਸ਼ੰਸਕ.....ਕ੍ਰਿਕਟਰ ਹਰਮਨਪ੍ਰੀਤ ਕੌਰ ਦੇ ਨਾਂ ਇੱਕ ਹੋਰ ਇਤਿਹਾਸਕ ਪ੍ਰਾਪਤੀ, ਮੋਮ ਦੇ ਬੁੱਤ ਦਾ ਖੁਦ ਕੀਤਾ ਉਦਘਾਟਨ.......ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, ਹੁਣ ਤੱਕ 5,835 ਘਟਨਾਵਾਂ ਦਰਜ.....ਪੰਜਾਬ ਵਿੱਚ ਸਾਈਬਰ ਠੱਗੀਆਂ ਦੇ ਮਾਮਲਿਆਂ ’ਚ 74 ਫੀਸਦੀ ਵਾਧਾ, ਰੋਜ਼ਾਨਾ ਮਿਲ ਰਹੀਆਂ 2 ਤੋਂ 3 ਨਵੀਆਂ ਸ਼ਿਕਾਇਤਾਂ......ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ਜਨਗਣਨਾ: 15 ਦਿਨਾਂ ਤੱਕ ਘਰ ਬੈਠੇ ਆਨਲਾਈਨ ਭਰੀ ਜਾ ਸਕੇਗੀ ਜਾਣਕਾਰੀ.......ਸੁਖਬੀਰ ਬਾਦਲ ’ਤੇ ਹੋਏ ਹਮਲਿਆਂ ਦੀ NIA ਜਾਂਚ ਦੀ ਮੰਗ......ਪੰਜਾਬ ਚੋਣਾਂ 2027: ਭਾਜਪਾ ਨੇ 13 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ਦਾ ਕੀਤਾ ਐਲਾਨ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ CM ਚਰਨਜੀਤ ਸਿੰਘ ਚੰਨੀ, ਪੰਜਾਬ ਸਰਕਾਰ ’ਤੇ ਸਾਧੇ ਤਿੱਖੇ ਨਿਸ਼ਾਨੇ

CM Channi at Takht Sri Damdama Sahib; ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਅਰਦਾਸ ਕਰਕੇ ਆਸ਼ੀਰਵਾਦ ਲਿਆ। ਚੰਨੀ ਇਨ੍ਹੀਂ ਦਿਨੀਂ ਸਾਈਕਲ ਯਾਤਰਾ ਰਾਹੀਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਚੰਨੀ ਨੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ CM ਚਰਨਜੀਤ ਸਿੰਘ ਚੰਨੀ, ਪੰਜਾਬ ਸਰਕਾਰ ’ਤੇ ਸਾਧੇ ਤਿੱਖੇ ਨਿਸ਼ਾਨੇ

CM Channi at Takht Sri Damdama Sahib; ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਅਰਦਾਸ ਕਰਕੇ ਆਸ਼ੀਰਵਾਦ ਲਿਆ। ਚੰਨੀ ਇਨ੍ਹੀਂ ਦਿਨੀਂ ਸਾਈਕਲ ਯਾਤਰਾ ਰਾਹੀਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰ ਰਹੇ ਹਨ।

ਮੀਡੀਆ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਯਾਤਰਾ ਨੂੰ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਹੁੰਗਾਰੇ ਦਾ ਦਾਅਵਾ ਕੀਤਾ। ਉਨ੍ਹਾਂ ਦੱਸਿਆ ਕਿ ਯਾਤਰਾ ਮਾਨਸਾ ਅਤੇ ਸਰਦੂਲਗੜ੍ਹ ਵੱਲ ਜਾਵੇਗੀ, ਜਦਕਿ ਅਗਲੇ ਦਿਨ ਰਾਮਪੁਰਾ ਫੂਲ ਅਤੇ ਬਰਨਾਲਾ ਤੱਕ ਪਹੁੰਚੇਗੀ। ਇਸ ਤੋਂ ਬਾਅਦ 19 ਤਰੀਕ ਨੂੰ ਪਾਇਲ, ਖੰਨਾ ਅਤੇ ਅਮਰਗੜ੍ਹ ਵਿੱਚ ਯਾਤਰਾ ਕੀਤੀ ਜਾਵੇਗੀ।

ਇਸ ਦੌਰਾਨ ਚੰਨੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਤਿੱਖੇ ਸਿਆਸੀ ਤੰਜ ਕੱਸੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਨਸ਼ਿਆਂ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਤੋਂ ਤੰਗ ਆ ਚੁੱਕੇ ਹਨ। ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੋਕਾਂ ਨੇ ਪੰਜਾਬ ਵਿੱਚ ਭਗਵੰਤ ਮਾਨ ਨੂੰ ਚੁਣਿਆ ਸੀ, ਨਾ ਕਿ ਕੇਜਰੀਵਾਲ ਨੂੰ, ਪਰ ਮੁੱਖ ਮੰਤਰੀ ਨੇ ਪੰਜਾਬ ਦੀ ਸਾਰੀ ਤਾਕਤ ਕੇਜਰੀਵਾਲ ਦੇ ਹਵਾਲੇ ਕਰ ਦਿੱਤੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਮੌਜੂਦਾ ਹਾਲਤ ਲਈ ਭਗਵੰਤ ਮਾਨ ਅਤੇ ਕੇਜਰੀਵਾਲ ਦੋਵੇਂ ਬਰਾਬਰ ਦੇ ਜ਼ਿੰਮੇਵਾਰ ਹਨ। ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਸਮੱਸਿਆ ਲਗਾਤਾਰ ਵਧ ਰਹੀ ਹੈ।

ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕਦਿਆਂ ਚੰਨੀ ਨੇ ਕਿਹਾ ਕਿ ਸੂਬੇ ਵਿੱਚ ਹਰ ਰੋਜ਼ ਕਤਲ ਅਤੇ ਅਗਵਾ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਪੁਲਿਸ ਮੁਲਾਜ਼ਮ ਦੇ ਕਤਲ ਅਤੇ ਅਗਵਾ ਦੀ ਵੀਡੀਓ ਦਾ ਜ਼ਿਕਰ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਮੁੱਖ ਮੰਤਰੀ ’ਤੇ ਝੂਠ ਬੋਲਣ ਦੇ ਵੀ ਦੋਸ਼ ਲਗਾਏ।

ਚੰਨੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਕਾਰਨ ਨੌਜਵਾਨੀ ਦਾ ਘਾਣ ਹੋ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਯਾਤਰਾ ਦੌਰਾਨ ਕਈ ਅਜਿਹੀਆਂ ਮਾਵਾਂ ਮਿਲੀਆਂ ਹਨ, ਜਿਨ੍ਹਾਂ ਦੇ ਚਾਰ-ਚਾਰ ਪੁੱਤਰ ਨਸ਼ਿਆਂ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਪੰਜਾਬ ਨੂੰ ਬਚਾਉਣ ਲਈ ਸਾਰੇ ਇਕੱਠੇ ਹੋਣ ਅਤੇ ਨੌਜਵਾਨੀ ਨੂੰ ਸੰਭਾਲਣ।

ਸਿਆਸੀ ਆਗੂਆਂ ਦੀ ਵਾਪਸੀ ਅਤੇ ਗਠਜੋੜ ਬਾਰੇ ਪੁੱਛੇ ਸਵਾਲਾਂ ’ਤੇ ਵੀ ਚੰਨੀ ਨੇ ਆਪਣਾ ਪੱਖ ਰੱਖਿਆ। ਉਨ੍ਹਾਂ ਕਿਹਾ ਕਿ ਕੁਝ ਆਗੂਆਂ ਦੀ ਪਾਰਟੀ ਵਿੱਚ ਵਾਪਸੀ ਦੀ ਸੰਭਾਵਨਾ ਘੱਟ ਲੱਗਦੀ ਹੈ, ਕਿਉਂਕਿ ਉਨ੍ਹਾਂ ’ਤੇ ਈਡੀ ਦੇ ਕਈ ਕੇਸ ਹਨ। ਹਾਲਾਂਕਿ ਉਨ੍ਹਾਂ ਪੁਰਾਣੇ ਪਿਆਰ ਅਤੇ ਪਾਰਟੀ ਨਾਲ ਜੁੜੀਆਂ ਯਾਦਾਂ ਦਾ ਜ਼ਿਕਰ ਵੀ ਕੀਤਾ।

ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵਿਤ ਗਠਜੋੜ ਬਾਰੇ ਚੰਨੀ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਹਮੇਸ਼ਾ ਇੱਕ-ਦੂਜੇ ਨਾਲ ਰਹੀਆਂ ਹਨ। ਉਨ੍ਹਾਂ ਖੇਤੀ ਕਾਨੂੰਨਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਾਲੇ ਖੇਤੀ ਕਾਨੂੰਨ ਲਿਆਉਣ ਸਮੇਂ ਵੀ ਦੋਵੇਂ ਪਾਰਟੀਆਂ ਇਕੱਠੀਆਂ ਸਨ।

ਫਿਲਹਾਲ ਚੰਨੀ ਦੀ ਸਾਈਕਲ ਯਾਤਰਾ ਦੌਰਾਨ ਕੀਤੇ ਗਏ ਇਨ੍ਹਾਂ ਸਿਆਸੀ ਹਮਲਿਆਂ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News