Punjab-Haryana Water Issue: ਪੰਜਾਬ ‘ਚ ਭਲਕੇ ਸਵੇਰੇ 10 ਵਜੇ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ। ਨਾਲ ਹੀ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਗਿਆ ਹੈ।
CM Mann calls all-party meeting: ਭਾਖੜਾ ਨਹਿਰ ਦੇ ਪਾਣੀ ਦੀ ਵੰਡ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਸਰਕਾਰ ਵਿਚਕਾਰ ਵੱਡਾ ਟਕਰਾਅ ਸ਼ੁਰੂ ਹੋ ਗਿਆ ਹੈ। ਪੰਜਾਬ ਸਰਕਾਰ ਨੇ ਨੰਗਲ ਵਿੱਚ ਸਥਿਤ ਭਾਖੜਾ ਡੈਮ ‘ਤੇ ਪੁਲਿਸ ਘੇਰਾਬੰਦੀ ਕਰ ਦਿੱਤੀ। ਪੰਜਾਬ ਪੁਲਿਸ ਨੇ ਡੈਮ ਦੇ ਕੰਟਰੋਲ ਰੂਮ ਦੀ ਚਾਬੀ ਵੀ ਆਪਣੇ ਕਬਜ਼ੇ ਵਿੱਚ ਲੈ ਲਈਆਂ। ਕਿਸੇ ਨੂੰ ਵੀ ਡੈਮ ਦੇ ਨੇੜੇ ਜਾਣ ਦੀ ਇਜਾਜ਼ਤ ਨਹੀਂ ਹੈ।
ਇਸ ਦੌਰਾਨ ਆਮ ਆਦਮੀ ਪਾਰਟੀ ਨੇ ਇਸ ਸਬੰਧੀ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਕੀਤੀ। ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹੇ। ਮੀਟਿੰਗ ਤੋਂ ਬਾਅਦ ‘ਆਪ’ ਪੰਜਾਬ ਦੇ ਮੁਖੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਭਲਕੇ ਸ਼ੁੱਕਰਵਾਰ ਸਵੇਰੇ 10 ਵਜੇ ਇੱਕ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ। ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਗਿਆ ਹੈ।
ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਏਗੀ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਾਣੀ ਬਾਰੇ ਸਰਬ ਪਾਰਟੀ ਮੀਟਿੰਗ ‘ਚ ਕੇਂਦਰ ਵੱਲੋਂ ਪੰਜਾਬ ਤੋਂ ਖੋਹੇ ਜਾ ਰਹੇ ਪਾਣੀ ਬਾਰੇ ਚਰਚਾ ਹੋਵੇਗੀ। ਨਾਲ ਹੀ ਬੀਬੀਐਮਬੀ ਦੀ ਦੁਰਵਰਤੋਂ ਅਤੇ ਹਰਿਆਣਾ ਨੂੰ ਦਿੱਤੇ ਜਾ ਰਹੇ ਗੈਰ-ਕਾਨੂੰਨੀ ਪਾਣੀ ‘ਤੇ ਸਵਾਲ ਉਠਾਏ ਜਾਣਗੇ।
ਦੱਸ ਦਈਏ ਕਿ ਭਗਵੰਤ ਮਾਨ ਪੰਜਾਬ ਦੇ ਹੱਕਾਂ ਦੀ ਲੜਾਈ ਵਿੱਚ ਸਾਰੀਆਂ ਪਾਰਟੀਆਂ ਨੂੰ ਇੱਕਜੁੱਟ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਏਗੀ, ਜਿਸ ‘ਚ ਪਾਣੀ ਦੇ ਮੁੱਦੇ ‘ਤੇ ਇੱਕ ਪ੍ਰਸਤਾਵ ਲਿਆਂਦਾ ਜਾਵੇਗਾ।