Journalism Of Hope
BREAKING NEWS
ਪੰਜਾਬ ਕਾਂਗਰਸ ਪ੍ਰਧਾਨ ਬਣਦਿਆਂ ਹੀ ਪਰਗਟ ਸਿੰਘ ਦੇ ਤਿੱਖੇ ਬੋਲ, ‘ਆਪ’ ਵਿਧਾਇਕਾਂ ਨੂੰ ਕਿਹਾ- ‘ਖੱਸੀ’...... ਬੇਅੰਤ ਸਿੰਘ ਦੇ ਬੁੱਤ ਵਿਵਾਦ ‘ਤੇ ਪਰਗਟ ਸਿੰਘ ਨੂੰ ਬਿੱਟੂ ਦੀ ਨਸੀਹਤ- ‘ਬੁੱਤ ‘ਤੇ ਇਤਰਾਜ਼ ਤਾਂ ਸਾਨੂੰ ਦੱਸੋ’...... CM ਮਾਨ ਦੇ OSD ਮਾਮਲੇ ‘ਚ ਸੁਪਰੀਮ ਕੋਰਟ ਦਾ ਵੱਡਾ ਹੁਕਮ, CBI ਦੀ ਕਾਰਵਾਈ ‘ਤੇ ਰੋਕ...... ਪੰਜਾਬ ਵਿੱਚ ‘ਵਿਸ਼ੇਸ਼ ਸਘਨ ਸੁਧਾਈ 2026’ (Special Intensive Revision 2026) ਸਫਲਤਾਪੂਰਵਕ ਮੁਕੰਮਲ: ਅਨਿੰਦਿਤਾ ਮਿਤਰਾ...... ਬਕਾਇਆ DA ਮਾਮਲੇ ‘ਚ ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, 30 ਅਕਤੂਬਰ ਤੱਕ ਜਵਾਬ ਦੇਵੇ ਸਰਕਾਰ......

ਪਰਮਿੰਦਰ ਝੋਟਾ ਕਤਲ ਮਾਮਲੇ ’ਚ CM ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ

CM Mann calls high-level meeting: ਮਾਨਸਾ: ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਪੱਧਰੀ ਮੀਟਿੰਗ ਸੱਦ ਲਈ ਹੈ। ਮੁੱਖ ਮੰਤਰੀ ਜਲਦ ਹੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਐੱਸਐੱਸਪੀਜ਼ ਅਤੇ ਡਿਪਟੀ ਕਮਿਸ਼ਨਰਾਂ (ਡੀਸੀਜ਼) ਨਾਲ ਵੀ ਬੈਠਕ ਕਰਨਗੇ। ਜਾਣਕਾਰੀ ਅਨੁਸਾਰ, ਮਾਨਸਾ ਵਿੱਚ ਮੰਗਲਵਾਰ ਸਵੇਰੇ […]
By : Updated On: 13 Oct 2026 13:27:PM
ਪਰਮਿੰਦਰ ਝੋਟਾ ਕਤਲ ਮਾਮਲੇ ’ਚ CM ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ

CM Mann calls high-level meeting: ਮਾਨਸਾ: ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਪੱਧਰੀ ਮੀਟਿੰਗ ਸੱਦ ਲਈ ਹੈ। ਮੁੱਖ ਮੰਤਰੀ ਜਲਦ ਹੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਐੱਸਐੱਸਪੀਜ਼ ਅਤੇ ਡਿਪਟੀ ਕਮਿਸ਼ਨਰਾਂ (ਡੀਸੀਜ਼) ਨਾਲ ਵੀ ਬੈਠਕ ਕਰਨਗੇ। ਜਾਣਕਾਰੀ ਅਨੁਸਾਰ, ਮਾਨਸਾ ਵਿੱਚ ਮੰਗਲਵਾਰ ਸਵੇਰੇ ਪਰਮਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੋਸ਼ ਹੈ ਕਿ ਨਸ਼ਾ ਵੇਚਣ ਦਾ ਵਿਰੋਧ ਕਰਨ ’ਤੇ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਨੇ ਉਨ੍ਹਾਂ ’ਤੇ ਤਿੰਨ ਗੋਲੀਆਂ ਚਲਾਈਆਂ।

ਇਸ਼ਤਿਹਾਰ

ਫੇਸਬੁੱਕ ਲਾਈਵ ਦੌਰਾਨ ਵਾਪਰੀ ਘਟਨਾ
ਦੱਸਿਆ ਜਾ ਰਿਹਾ ਹੈ ਕਿ ਘਟਨਾ ਸਮੇਂ ਪਰਮਿੰਦਰ ਸਿੰਘ ਝੋਟਾ ਫੇਸਬੁੱਕ ’ਤੇ ਲਾਈਵ ਸਨ ਅਤੇ ਸਾਰੀ ਘਟਨਾ ਉਨ੍ਹਾਂ ਦੇ ਮੋਬਾਈਲ ਵਿੱਚ ਰਿਕਾਰਡ ਹੋ ਗਈ। ਵੀਡੀਓ ਵਿੱਚ ਝੋਟਾ ਇੱਕ ਬਜ਼ੁਰਗ ਵਿਅਕਤੀ ਤੋਂ ਕਥਿਤ ਤੌਰ ’ਤੇ ਨਸ਼ਾ ਖਰੀਦਣ ਬਾਰੇ ਪੁੱਛਦੇ ਦਿਖਾਈ ਦਿੰਦੇ ਹਨ। ਉਹ ਮੈਡੀਕਲ ਸਟੋਰ ਮਾਲਕ ਨੂੰ ਸੀਸੀਟੀਵੀ ਕੈਮਰੇ ਦੀ ਫੁਟੇਜ ਦਿਖਾਉਣ ਲਈ ਵੀ ਕਹਿੰਦੇ ਹਨ।

ਇਸ ਦੌਰਾਨ ਦੋਵਾਂ ਵਿਚਾਲੇ ਬਹਿਸ ਹੁੰਦੀ ਹੈ। ਵੀਡੀਓ ਵਿੱਚ ਝੋਟਾ ਦੁਕਾਨਦਾਰ ਕੋਲ ਪਿਸਤੌਲ ਹੋਣ ਦੀ ਗੱਲ ਕਰਦੇ ਅਤੇ ਉਸ ਨੂੰ ਪੁਲਿਸ ਅਧਿਕਾਰੀ ਨੂੰ ਫੋਨ ਕਰਨ ਲਈ ਕਹਿੰਦੇ ਸੁਣਾਈ ਦਿੰਦੇ ਹਨ। ਕਰੀਬ ਸਵਾ ਚਾਰ ਮਿੰਟ ਦੀ ਬਹਿਸ ਤੋਂ ਬਾਅਦ ਗੋਲੀ ਚੱਲਣ ਦੀ ਘਟਨਾ ਵਾਪਰਦੀ ਹੈ ਅਤੇ ਮੋਬਾਈਲ ਹੇਠਾਂ ਡਿੱਗ ਜਾਂਦਾ ਹੈ। ਘਟਨਾ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਉੱਚ ਪੱਧਰੀ ਮੀਟਿੰਗ ਸੱਦਣ ਦੇ ਫ਼ੈਸਲੇ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਮਾਮਲੇ ਵਿੱਚ ਪੁਲਿਸ ਜਾਂਚ ਅਤੇ ਅਗਲੀ ਕਾਰਵਾਈ ਸਬੰਧੀ ਵੇਰਵਿਆਂ ਦੀ ਉਡੀਕ ਹੈ।

Read Latest News and Breaking News at Daily Post TV, Browse for more News

Ad
Ad

Punjab District News