Journalism Of Hope
BREAKING NEWS
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ, ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਵਾ ਕੇ ਲਿਆਂਦਾ ਪੰਜਾਬ........ਅੱਜ ਦੇਸ਼ ਭਰ ‘ਚ ਮਨਾਈ ਜਾਵੇਗੀ ਦੀਵਾਲੀ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਵੇਗੀ ਦੀਪਮਾਲਾ......ਬੰਦੀ ਛੋੜ ਦਿਵਸ ਅਤੇ ਦੀਵਾਲੀ ਮਨਾਉਣ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪੁੱਜੀਆਂ ਦੇਸ਼-ਵਿਦੇਸ਼ ਦੀਆਂ ਸੰਗਤਾਂ.....12 ਦਿਨਾਂ ਬਾਅਦ ਆਪਣੇ ਘਰ ਪਹੁੰਚੇ ਰਣਜੀਤ ਤਰਖਾਣ ਮਾਜਰਾ, ਜਸਵੀਰ ਗੜ੍ਹੀ ਨੇ ਦੇਸੀ ਘਿਓ ਦਾ ਦੀਵਾ ਜਗਾ ਕੇ ਕਰਵਾਇਆ ਗ੍ਰਹਿ ਪ੍ਰਵੇਸ਼.......ਅੱਜ ਦੀਵਾਲੀ ਵਾਲੇ ਦਿਨ ਹੋਵੇਗਾ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ......ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ IPS ਅਧਿਕਾਰੀਆਂ ਨੂੰ ਨਵੇਂ ਚਾਰਜ ਸੌਂਪੇ.......ਜਾਪਾਨ ‘ਚ ਅੱਧੀ ਰਾਤ ਨੂੰ ਆਇਆ ਭੂਚਾਲ, ਕਈ ਲੋਕ ਜ਼ਖ਼ਮੀ

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘X’ ‘ਤੇ ਪੋਸਟ ਪਾਉਂਦਿਆਂ ਕਿਹਾ ਕਿ, “ਨਿਆਂ ਅਤੇ ਹੱਕ ਸੱਚ ਲਈ ਲੜਨ ਦਾ ਸਬਕ ਦੇਣ ਵਾਲੇ ਪਵਿੱਤਰ ਦਿਹਾੜੇ ‘ਬੰਦੀ ਛੋੜ ਦਿਵਸ’ ਦੀਆਂ ਦੇਸ਼-ਵਿਦੇਸ਼ ਵੱਸਦੀਆਂ ਸਮੂਹ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘X’ ‘ਤੇ ਪੋਸਟ ਪਾਉਂਦਿਆਂ ਕਿਹਾ ਕਿ, “ਨਿਆਂ ਅਤੇ ਹੱਕ ਸੱਚ ਲਈ ਲੜਨ ਦਾ ਸਬਕ ਦੇਣ ਵਾਲੇ ਪਵਿੱਤਰ ਦਿਹਾੜੇ ‘ਬੰਦੀ ਛੋੜ ਦਿਵਸ’ ਦੀਆਂ ਦੇਸ਼-ਵਿਦੇਸ਼ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ… ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਕਰਵਾ ਕੇ ਦੁਨੀਆ ਨੂੰ ਜ਼ੁਲਮ ਖਿਲਾਫ਼ ਡਟਣ ਦਾ ਮਹਾਨ ਸੰਦੇਸ਼ ਦਿੱਤਾ ਸੀ…ਆਓ, ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰੀਏ..”

ਅੱਗੇ ਉਨ੍ਹਾਂ ਨੇ ਕਿਹਾ ਕਿ, “ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ‘ਦੀਵਾਲੀ’ ਦੀਆਂ ਦੇਸ਼-ਵਿਦੇਸ਼ ਵੱਸਦੇ ਸਮੂਹ ਪੰਜਾਬੀਆਂ ਨੂੰ ਬਹੁਤ-ਬਹੁਤ ਮੁਬਾਰਕਾਂ…ਵਾਹਿਗੁਰੂ ਜੀ ਅੱਗੇ ਅਰਦਾਸ ਹੈ ਕਿ ਇਹ ਤਿਉਹਾਰ ਤੁਹਾਡੇ ਸਾਰਿਆਂ ਦੇ ਵਿਹੜਿਆਂ ‘ਚ ਖੁਸ਼ੀਆਂ, ਖੇੜੇ, ਤਰੱਕੀਆਂ ਅਤੇ ਚਾਨਣ ਲੈ ਕੇ ਆਵੇ… ਆਓ ਰਲ-ਮਿਲ ਕੇ ਪ੍ਰਦੂਸ਼ਣ ਰਹਿਤ ਅਤੇ ਹਰੀ-ਭਰੀ ਦੀਵਾਲੀ ਮਨਾਈਏ ਤੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਵਿੱਚ ਆਪਣਾ ਯੋਗਦਾਨ ਪਾਈਏ…”

Read Latest News and Breaking News at Daily Post TV, Browse for more News

Ad
Ad

Punjab District News