Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਸਤਿੰਦਰ ਜੈਨ ਦੀ ਗ੍ਰਿਫਤਾਰੀ ‘ਤੇ ਭੜਕੇ CM ਮਾਨ, BJP ’ਤੇ ਲਗਾਏ ਗੰਭੀਰ ਦੋਸ਼

Bhagwant Mann Statement; ਆਮ ਆਦਮੀ ਪਾਰਟੀ (AAP) ਦੇ ਦਿੱਲੀ ਦੇ ਸਾਬਕਾ ਮੰਤਰੀ ਅਤੇ ਪੰਜਾਬ ਦੇ ਸਹਿ-ਇੰਚਾਰਜ ਸਤਿੰਦਰ ਜੈਨ ਦੀ ਗ੍ਰਿਫਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ED ਦਾ ਕੰਮ ਹੀ ਹੁਣ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣਾ ਰਹਿ ਗਿਆ ਹੈ। CM ਮਾਨ ਨੇ ਕਿਹਾ ਕਿ […]
By : Updated On: 19 Aug 2026 14:19:PM
ਸਤਿੰਦਰ ਜੈਨ ਦੀ ਗ੍ਰਿਫਤਾਰੀ ‘ਤੇ ਭੜਕੇ CM ਮਾਨ, BJP ’ਤੇ ਲਗਾਏ ਗੰਭੀਰ ਦੋਸ਼

Bhagwant Mann Statement; ਆਮ ਆਦਮੀ ਪਾਰਟੀ (AAP) ਦੇ ਦਿੱਲੀ ਦੇ ਸਾਬਕਾ ਮੰਤਰੀ ਅਤੇ ਪੰਜਾਬ ਦੇ ਸਹਿ-ਇੰਚਾਰਜ ਸਤਿੰਦਰ ਜੈਨ ਦੀ ਗ੍ਰਿਫਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ED ਦਾ ਕੰਮ ਹੀ ਹੁਣ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣਾ ਰਹਿ ਗਿਆ ਹੈ।

ਇਸ਼ਤਿਹਾਰ

CM ਮਾਨ ਨੇ ਕਿਹਾ ਕਿ ਜਿਸ ਕੇਸ ਦੀ ਗੱਲ ਕੀਤੀ ਜਾ ਰਹੀ ਹੈ, ਉਸ ਸਮੇਂ ਸਤਿੰਦਰ ਜੈਨ ਖੁਦ ਜੇਲ੍ਹ ਵਿੱਚ ਸਨ। ਉਨ੍ਹਾਂ ਨੂੰ ਉਮੀਦ ਹੈ ਕਿ ਅਦਾਲਤ ਤੋਂ ਇਨਸਾਫ਼ ਮਿਲੇਗਾ।

ਉਨ੍ਹਾਂ ਦੋਸ਼ ਲਗਾਇਆ ਕਿ ਚੋਣਾਂ ਵਾਲੇ ਸੂਬਿਆਂ ਵਿੱਚ ਵਿਰੋਧੀ ਪਾਰਟੀਆਂ ਦੇ ਵੱਡੇ ਨੇਤਾਵਾਂ ਨੂੰ 2-3 ਮਹੀਨਿਆਂ ਲਈ ਜੇਲ੍ਹ ਵਿੱਚ ਪਾ ਦੇਣ ਦਾ ਤਰੀਕਾ ਚੱਲ ਪਿਆ ਹੈ। ਭਾਜਪਾ ਦਾ ਕੰਮ ਕਰਨ ਦਾ ਤਰੀਕਾ ਐਂਟੀ-ਡੈਮੋਕ੍ਰੇਟਿਕ ਹੈ ਅਤੇ ਉਹ ਘਟੀਆ ਹਥਕੰਡੇ ਅਪਣਾ ਰਹੀ ਹੈ।

“ਮੈਨੂੰ ਇਮਾਨਦਾਰੀ ਦੇ ਸਰਟੀਫਿਕੇਟ ਦੀ ਲੋੜ ਨਹੀਂ”

ED ਦੇ ਪੱਤਰਾਂ ਬਾਰੇ CM ਮਾਨ ਨੇ ਕਿਹਾ ਕਿ ਵਿਰੋਧੀ ਧਿਰ ਬਿਨਾਂ ਸੱਚਾਈ ਦੇ ਦੋਸ਼ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਕਿਸੇ ਤੋਂ ਇਮਾਨਦਾਰੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਜਿਹੜੇ ਲੋਕ ਪੰਜਾਬ ਨੂੰ ਲੁੱਟ ਕੇ ਖਾ ਗਏ, ਅੱਜ ਉਹੀ ਸਾਡੇ ’ਤੇ ਉਂਗਲ ਚੁੱਕ ਰਹੇ ਹਨ।

“ਪੰਜਾਬ ਨੇ ਦੇਸ਼ ਨੂੰ ਤਿਰੰਗਾ ਦਿੱਤਾ”

15 ਅਗਸਤ ਨੂੰ ਕੁਝ ਸਰਹੱਦੀ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਤਿਰੰਗਾ ਨਾ ਲਹਿਰਾਉਣ ਦੇ ਮਾਮਲੇ ’ਤੇ CM ਮਾਨ ਨੇ ਕਿਹਾ ਕਿ ਪੰਜਾਬ ਨੂੰ ਦੇਸ਼ਭਗਤੀ ਦਾ ਸਰਟੀਫਿਕੇਟ ਦੇਣ ਦੀ ਲੋੜ ਨਹੀਂ ਹੈ। ਪੰਜਾਬ ਨੇ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ਵਿੱਚ ਪੰਜਾਬ ਦਾ ਵੱਡਾ ਯੋਗਦਾਨ ਰਿਹਾ ਹੈ ਅਤੇ 26 ਜਨਵਰੀ ਤੇ 15 ਅਗਸਤ ਦੇ ਸਮਾਗਮ ਪੰਜਾਬ ਤੋਂ ਬਿਨਾਂ ਅਧੂਰੇ ਹਨ।

“ਪੰਜਾਬ ਵਿੱਚ ਹੜ੍ਹਾਂ ਵਰਗੀ ਸਥਿਤੀ ਨਹੀਂ”

ਪੰਜਾਬ ਵਿੱਚ ਬਾਰਿਸ਼ ਅਤੇ ਹੜ੍ਹਾਂ ਦੇ ਹਾਲਾਤਾਂ ’ਤੇ CM ਮਾਨ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਜ਼ਿਆਦਾ ਮੀਂਹ ਪਿਆ ਹੈ, ਪਰ ਪੰਜਾਬ ਵਿੱਚ ਸਥਿਤੀ ਕਾਬੂ ਹੇਠ ਹੈ। ਧਾਨ ਦੀ ਫਸਲ ਵੀ ਠੀਕ ਚੱਲ ਰਹੀ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।

“ਹੁਣ ਫੈਸਲਾ BJP ਨੂੰ ਲੈਣਾ ਹੈ”

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨਾਲ ਜੁੜੇ ਸਵਾਲ ’ਤੇ CM ਮਾਨ ਨੇ ਕਿਹਾ ਕਿ ਉਨ੍ਹਾਂ ਨੇ ਗਵਰਨਰ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਦੀ ਜ਼ਿੰਮੇਵਾਰੀ ਸਰਕਾਰ ਲਵੇਗੀ। ਹੁਣ ਫੈਸਲਾ ਭਾਜਪਾ ਨੂੰ ਕਰਨਾ ਹੈ ਅਤੇ ਮਨੁੱਖੀ ਅਧਿਕਾਰਾਂ ਦੇ ਆਧਾਰ ’ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News