ਪੰਜਾਬ ਸਰਕਾਰ ਦਾ ਮਿਸ਼ਨ ਰੁਜ਼ਗਾਰ, ਸੀਐਮ ਮਾਨ ਅੱਜ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਵਿਭਾਗ ਦੇ ਨਵ-ਨਿਯੁਕਤਾਂ ਨੂੰ ਸੌਂਪਣਗੇ ਪੱਤਰ
Punjab’s Mission Rozgar: ਮੁੱਖ ਮੰਤਰੀ ਦਫ਼ਤਰ ਅਨੁਸਾਰ ਇਸ ਮੌਕੇ ਵਿਭਾਗ ਦੇ ਨਵੇਂ ਰੈਗੂਲਰ ਕਰਮਚਾਰੀਆਂ ਨੂੰ ਨਿੱਜੀ ਤੌਰ ‘ਤੇ ਨਿਯੁਕਤੀ ਪੱਤਰ ਦਿੱਤੇ ਜਾਣਗੇ। ਪ੍ਰੋਗਰਾਮ ਸਵੇਰੇ 11 ਵਜੇ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਹੋਵੇਗਾ।
CM Mann hand over Appointment Letters: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਵਿਭਾਗ ਵਿੱਚ ਹਾਲ ਹੀ ਵਿੱਚ ਰੈਗੂਲਰ ਹੋਏ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਹ ਪ੍ਰੋਗਰਾਮ ਸਵੇਰੇ 11 ਵਜੇ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਹੋਵੇਗਾ।
ਮੁੱਖ ਮੰਤਰੀ ਦਫ਼ਤਰ ਅਨੁਸਾਰ ਇਸ ਮੌਕੇ ਵਿਭਾਗ ਦੇ ਨਵੇਂ ਰੈਗੂਲਰ ਕਰਮਚਾਰੀਆਂ ਨੂੰ ਨਿੱਜੀ ਤੌਰ ‘ਤੇ ਨਿਯੁਕਤੀ ਪੱਤਰ ਦਿੱਤੇ ਜਾਣਗੇ। ਸਰਕਾਰ ਦਾ ਉਦੇਸ਼ ਵਿਭਾਗ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਥਾਈ ਸੇਵਾ ਦਾ ਲਾਭ ਦੇ ਕੇ ਪ੍ਰੇਰਿਤ ਕਰਨਾ ਅਤੇ ਵਿਭਾਗ ਦੀ ਕੁਸ਼ਲਤਾ ਨੂੰ ਹੋਰ ਮਜ਼ਬੂਤ ਕਰਨਾ ਹੈ।
ਚੰਡੀਗੜ੍ਹ ਸਥਿਤ ਸਾਰੇ ਮਾਨਤਾ ਪ੍ਰਾਪਤ ਮੀਡੀਆ ਪ੍ਰਤੀਨਿਧੀਆਂ ਨੂੰ ਪ੍ਰੋਗਰਾਮ ਲਈ ਸੱਦਾ ਦਿੱਤਾ ਗਿਆ ਹੈ, ਤਾਂ ਜੋ ਇਸ ਮਹੱਤਵਪੂਰਨ ਮੌਕੇ ਦੀ ਕਵਰੇਜ ਨੂੰ ਯਕੀਨੀ ਬਣਾਇਆ ਜਾ ਸਕੇ। ਸਰਕਾਰ ਦਾ ਕਹਿਣਾ ਹੈ ਕਿ ਇਸ ਪਹਿਲਕਦਮੀ ਨਾਲ ਕਰਮਚਾਰੀਆਂ ਦਾ ਮਨੋਬਲ ਵਧੇਗਾ ਅਤੇ ਸੂਬੇ ਵਿੱਚ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਦੇ ਕੰਮ ਵਿੱਚ ਤੇਜ਼ੀ ਆਵੇਗੀ।