Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਸਮਾਣਾ ਧਰਨੇ ‘ਚ ਪਹੁੰਚੇ CM ਮਾਨ, ਟਿੱਪਰ ਤੇ ਸਕੂਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Punjab News: ਟਿੱਪਰ ਤੇ ਸਕੂਲ ਵੈਨ ਹਾਦਸੇ ‘ਚ ਸਮਾਣਾ 7 ਬੱਚਿਆਂ ਦੇ ਪਰਿਵਾਰਾਂ ਸਮੇਤ ਆਮ ਲੋਕਾਂ ਵੱਲੋਂ ਅੱਜ ਪਟਿਆਲਾ-ਸਮਾਣਾ ਸੜਕ ’ਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ ਗਿਆ ਹੈ। ਪਟਿਆਲਾ-ਸਮਾਣਾ ਮਾਰਗ ‘ਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮਾਣਾ ਪੁੱਜੇ ਤੇ ਉਨ੍ਹਾਂ ਵੱਲੋਂ ਪੀੜਤ ਪਰਿਵਾਰਾਂ ਨਾਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਮਾਣਾ ਧਰਨੇ ‘ਚ ਪਹੁੰਚੇ CM ਮਾਨ, ਟਿੱਪਰ ਤੇ ਸਕੂਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Punjab News: ਟਿੱਪਰ ਤੇ ਸਕੂਲ ਵੈਨ ਹਾਦਸੇ ‘ਚ ਸਮਾਣਾ 7 ਬੱਚਿਆਂ ਦੇ ਪਰਿਵਾਰਾਂ ਸਮੇਤ ਆਮ ਲੋਕਾਂ ਵੱਲੋਂ ਅੱਜ ਪਟਿਆਲਾ-ਸਮਾਣਾ ਸੜਕ ’ਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ ਗਿਆ ਹੈ। ਪਟਿਆਲਾ-ਸਮਾਣਾ ਮਾਰਗ ‘ਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮਾਣਾ ਪੁੱਜੇ ਤੇ ਉਨ੍ਹਾਂ ਵੱਲੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਸੀਐਮ ਮਾਨ ਦਾ ਟਿੱਪਰ ਦੇ ਮਾਲਕਾਂ ਅਤੇ ਚਾਲਕ ਤੇ ਕਾਰਵਾਈ ਕਰਨ ਦਾ ਵਾਅਦਾ ਕੀਤਾ। ਪੁਲਿਸ ਅਧਿਕਾਰੀਆਂ ’ਤੇ ਵੀ ਕਾਰਵਾਈ ਕੀਤੀ ਜਾਵੇਗੀ। ਬੱਚਿਆਂ ਦੇ ਨਾਮ ਤੇ ਚਿਲਡਰਨ ਮੈਮੋਰੀਅਲ ਪਾਰਕ ਬਣਾਇਆ ਜਾਵੇਗਾ।

ਪੀੜਿਤ ਪਰਿਵਾਰ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਪੰਜਾਬ ਨੇ ਸਾਡੇ ਨਾਲ ਮੁਲਾਕਾਤ ਕੀਤੀ ਸਾਡੇ ਜ਼ਖ਼ਮਾਂ ਨੂੰ ਮਲੱਮ ਜ਼ਰੂਰ ਲੱਗਿਆ ਪਰ ਦੋਸ਼ੀਆਂ ਦੇ ਖਿਲਾਫ਼ ਬਣਦੀ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸਾਡੀਆਂ ਸਾਰੀਆਂ ਮੰਗਾਂ ਕਬੂਲ ਕੀਤੀਆਂ ਅਸੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ। ਬੀਤੇ ਦਿਨੀਂ ਪੀੜਤ ਪਰਿਵਾਰਾਂ ਨੇ ਇਨਸਾਫ਼ ਨਾਲ ਮਿਲਣ ਕਰਕੇ ਰੋਸ ਵਜੋਂ ਧਰਨੇ ’ਚ ਪਹੁੰਚੀ DC ਦੇ ਹਾਰ ਪਾ ਕੇ ਆਰਤੀ ਉਤਾਰੀ ਸੀ।

ਦੱਸ ਦਈਏ ਕਿ ਹਾਦਸਾ ਹੋਣ ਤੋਂ ਪੂਰਾ ਇਕ ਮਹੀਨੇ ਬਾਅਦ ਮੁੱਖ ਮੰਤਰੀ ਪਰਿਵਾਰਾਂ ਨੂੰ ਮਿਲਣ ਪਹੁੰਚੇ ਹਨ। ਪਰਿਵਾਰਾਂ ਦੀ ਮੰਗ ਹੈ ਕਿ ਹਾਦਸੇ ਦਾ ਕਾਰਨ ਬਣੇ ਟਿੱਪਰ ਮਾਲਕਾਂ ’ਤੇ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਧਰਨੇ ’ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਸਮੇਤ ਆਮ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਸੜਕ ‘ਤੇ ਟੈਂਟ ਲਾ ਕੇ ਇਹ ਧਰਨਾ ਸ਼ੁਰੂ ਹੋ ਗਿਆ ਹੈ। ਮ੍ਰਿਤਕ ਬੱਚਿਆਂ ਦੀਆਂ ਮਾਵਾਂ ਨੇ ਕਿਹਾ ਕਿ ਜਿੰਨਾ ਸਮਾਂ ਉਨ੍ਹਾਂ ਨੂੰ ਇਨਸਾਫ ਨਹੀਂ ਮਿਲੇਗਾ ਉਹ ਇੱਥੋਂ ਨਹੀਂ ਉੱਠਣਗੀਆਂ। ਦੱਸਣਯੋਗ ਹੈ ਕਿ ਇਸ ਹਾਦਸੇ ‘ਚ ਸੱਤ ਬੱਚਿਆਂ ਸਮੇਤ ਇਕ ਡਰਾਈਵਰ ਦੀ ਮੌਤ ਹੋ ਗਈ ਸੀ।

Read Latest News and Breaking News at Daily Post TV, Browse for more News

Ad
Ad

Punjab District News