Journalism Of Hope
BREAKING NEWS
CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ.....ਦਿੱਲੀ ’ਚ CJP ਦੇ ਪ੍ਰਦਰਸ਼ਨ ਕਾਰਨ ਸਖ਼ਤੀ, 7 ਮੈਟਰੋ ਸਟੇਸ਼ਨਾਂ ਦੇ ਗੇਟ ਬੰਦ; ਯਾਤਰੀ ਪ੍ਰੇਸ਼ਾਨ....ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋਣਗੇ ਬੰਦ......ਹੋਲੋਗ੍ਰਾਮ ਤਕਨੀਕ ਰਾਹੀਂ ਸਟੇਜ ’ਤੇ ਮੁੜ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ਤੋਂ ਸ਼ੁਰੂ ਹੋਇਆ ‘Signed To God World Tour’.....CBI ਦੇ ਦੂਜੇ ਸੰਮਨ ’ਤੇ ਵੀ ਪੇਸ਼ ਨਹੀਂ ਹੋਏ ਰਾਜਵੀਰ ਘੁੰਮਣ......ਹਰਚਰਨ ਭੁੱਲਰ ਮਾਮਲੇ ’ਚ ਨਵਾਂ ਮੋੜ, ਹੁਣ ਈਡੀ ਕਰੇਗੀ ਪੁੱਛਗਿੱਛ......ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਫੜੇ ਸ਼ੂਟਰ ਨੂੰ ਪੁਲਿਸ ਨੇ 7 ਦਿਨ ਦੇ ਰਿਮਾਂਡ ‘ਤੇ ਲਿਆ......ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ, 250 ਦੌੜਾਂ ਦਾ ਟੀਚਾ 18.3 ਓਵਰਾਂ ’ਚ ਕੀਤਾ ਹਾਸਲ.....

ਸੂਬੇ ਦੀ ਲੜਖੜਾਈ ਕਾਨੂੰਨ-ਵਿਵਸਥਾ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਅਸਤੀਫ਼ਾ ਦੇਣ CM ਮਾਨ : ਮਜੀਠੀਆ

Bikram Singh Majithia: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਤਰਨਤਾਰਨ ਦੇ ਪਿੰਡ ਠੱਠੀਆਂ ਮਹੰਤਾਂ ਦੇ ਸਰਪੰਚ ਦੇ ਕਤਲ ਮਾਮਲੇ ਵਿੱਚ ਜ਼ਖ਼ਮੀ ਹੋਏ ਨੌਜਵਾਨ ਜਰਮਨ ਸਿੰਘ ਦਾ ਹਾਲ-ਚਾਲ ਜਾਣਿਆ ਅਤੇ ਪਰਿਵਾਰ ਨਾਲ ਗੱਲਬਾਤ ਕੀਤੀ। ਪੀੜਤ ਨਾਲ ਮੁਲਾਕਾਤ ਤੋਂ ਬਾਅਦ ਮਜੀਠੀਆ ਨੇ ਟਵੀਟ ਕਰਕੇ ਪੰਜਾਬ […]
By : Updated On: 19 Feb 2026 20:38:PM
ਸੂਬੇ ਦੀ ਲੜਖੜਾਈ ਕਾਨੂੰਨ-ਵਿਵਸਥਾ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਅਸਤੀਫ਼ਾ ਦੇਣ CM ਮਾਨ : ਮਜੀਠੀਆ

Bikram Singh Majithia: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਤਰਨਤਾਰਨ ਦੇ ਪਿੰਡ ਠੱਠੀਆਂ ਮਹੰਤਾਂ ਦੇ ਸਰਪੰਚ ਦੇ ਕਤਲ ਮਾਮਲੇ ਵਿੱਚ ਜ਼ਖ਼ਮੀ ਹੋਏ ਨੌਜਵਾਨ ਜਰਮਨ ਸਿੰਘ ਦਾ ਹਾਲ-ਚਾਲ ਜਾਣਿਆ ਅਤੇ ਪਰਿਵਾਰ ਨਾਲ ਗੱਲਬਾਤ ਕੀਤੀ।

ਇਸ਼ਤਿਹਾਰ

ਪੀੜਤ ਨਾਲ ਮੁਲਾਕਾਤ ਤੋਂ ਬਾਅਦ ਮਜੀਠੀਆ ਨੇ ਟਵੀਟ ਕਰਕੇ ਪੰਜਾਬ ਸਰਕਾਰ ‘ਤੇ ਤਿੱਖੇ ਨਿਸ਼ਾਨੇ ਵਿੰਨ੍ਹੇ। ਮਜੀਠੀਆ ਨੇ ਆਪਣੇ ਟਵੀਟ ‘ਚ ਲਿਖਿਆ ਕਿ ਬੀਤੇ ਦਿਨ ਇੱਕ ਵਿਆਹ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸਰਪੰਚ ਹਰਪਿੰਦਰ ਸਿੰਘ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ। ਇਸ ਵਾਰਦਾਤ ਦੇ ਚਸ਼ਮਦੀਦ ਅਤੇ ਜ਼ਖ਼ਮੀ ਜਰਮਨ ਸਿੰਘ ਅਨੁਸਾਰ, ਹਮਲਾਵਰਾਂ ਨੇ ਇਸ ਕਤਲ ਨੂੰ ਅੰਜਾਮ ਦੇਣ ਲਈ AK-47 ਵਰਗੇ ਘਾਤਕ ਹਥਿਆਰ ਦੀ ਵਰਤੋਂ ਕੀਤੀ ਸੀ।

ਮਜੀਠੀਆ ਨੇ ਸੂਬੇ ਦੀ ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਗੈਂਗਸਟਰਾਂ ਵੱਲੋਂ ਬੇਖੌਫ਼ ਹੋ ਕੇ ਕੀਤੀਆਂ ਜਾ ਰਹੀਆਂ ਅਜਿਹੀਆਂ ਵਾਰਦਾਤਾਂ ਸਰਕਾਰ ਦੇ “ਆਪਰੇਸ਼ਨ ਪ੍ਰਹਾਰ” ਅਤੇ “ਗੈਂਗਸਟਰਾਂ ‘ਤੇ ਵਾਰ” ਵਰਗੇ ਦਾਅਵਿਆਂ ਦੀ ਪੋਲ ਖੋਲ੍ਹਦੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਲੜਖੜਾ ਚੁੱਕੀ ਹੈ।

ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਇਸ ਵੇਲੇ ਇੱਕ ਸਥਾਈ DGP ਦੀ ਲੋੜ ਹੈ ਜੋ ਸਖ਼ਤ ਫ਼ੈਸਲੇ ਲੈ ਕੇ ਸਥਿਤੀ ਨੂੰ ਦਰੁੱਸਤ ਕਰ ਸਕੇ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਮਨ-ਕਾਨੂੰਨ ਦੀ ਮਾੜੀ ਹਾਲਤ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਮੰਗ ਕੀਤੀ ਕਿ ਉਹ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ।

Read Latest News and Breaking News at Daily Post TV, Browse for more News

Ad
Ad

Punjab District News