Punjab Education: ਕੁੱਝ ਦਿਨ ਪਹਿਲਾਂ ਮੁੱਖ ਮੰਤਰੀ ਨੇ ਸਾਰੇ ਟਾਪਰਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨਾਲ ਉਨ੍ਹਾਂ ਦੀਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਗੱਲ ਕੀਤੀ ਸੀ।
CM Mann to honour Board Class Toppers: ਅੱਜ 27 ਮਈ ਨੂੰ ਪੰਜਾਬ ਸਰਕਾਰ ਚੰਡੀਗੜ੍ਹ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਟਾਪਰਾਂ ਨੂੰ ਸਨਮਾਨਿਤ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਸੈਕਟਰ-35, ਚੰਡੀਗੜ੍ਹ ਵਿੱਚ ਹੋਣ ਵਾਲੇ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ, ਮੁੱਖ ਮੰਤਰੀ ਨੇ ਸਾਰੇ ਟਾਪਰਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨਾਲ ਉਨ੍ਹਾਂ ਦੀਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਗੱਲ ਕੀਤੀ ਸੀ।
ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਫਲਤਾ ਦੇ ਰਾਹ ‘ਤੇ ਅੱਗੇ ਵਧਣ ਲਈ ਕਿਹਾ ਸੀ, ਪਰ ਆਪਣੀਆਂ ਜੜ੍ਹਾਂ ਨੂੰ ਨਾ ਭੁੱਲੋ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਇਸ ਮਹੀਨੇ 10ਵੀਂ ਤੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਸੀ। 10ਵੀਂ ਜਮਾਤ ਦਾ ਨਤੀਜਾ 95.60% ਰਿਹਾ, ਜਦੋਂ ਕਿ 12ਵੀਂ ਜਮਾਤ ਦਾ ਨਤੀਜਾ 91% ਰਿਹਾ।
ਦੋਵਾਂ ਕਲਾਸਾਂ ‘ਚ ਟਾਪਰ ਬਣੀਆਂ ਕੁੜੀਆਂ
ਦੋਵਾਂ ਕਲਾਸਾਂ ‘ਚ ਪਹਿਲੇ ਤਿੰਨ ਸਥਾਨਾਂ ‘ਤੇ ਕੁੜੀਆਂ ਨੇ ਕਬਜ਼ਾ ਕੀਤਾ। ਨਾਲ ਹੀ, ਹੁਣ ਸਰਕਾਰ ਨੇ ਇੱਕ ਨਵੀਂ ਯੋਜਨਾ ਸ਼ੁਰੂ ਕੀਤੀ ਹੈ। ਇਸ ਤਹਿਤ ਹੁਣ ਸਾਰੇ ਜ਼ਿਲ੍ਹਿਆਂ ਦੇ ਟਾਪਰਾਂ ਨੂੰ ਡੀਸੀ ਅਤੇ ਐਸਐਸਪੀ ਨਾਲ ਇੱਕ ਦਿਨ ਬਿਤਾਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ ਤਾਂ ਜੋ ਉਹ ਵੀ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਇਸ ਤੋਂ ਇਲਾਵਾ, 80 ਤੋਂ ਵੱਧ ਡੀਸੀ ਅਤੇ ਹੋਰ ਅਧਿਕਾਰੀਆਂ ਨੇ ਸਕੂਲਾਂ ਨੂੰ ਗੋਦ ਲਿਆ ਹੈ।
ਉਧਰ ਪੀਐਸਈਬੀ ਨੇ ਆਪਣਾ ਅਕਾਦਮਿਕ ਕੈਲੰਡਰ ਬਣਾਇਆ ਹੈ, ਅਤੇ ਸਾਰੀਆਂ ਪ੍ਰਕਿਰਿਆਵਾਂ ਇਸ ਅਨੁਸਾਰ ਕੀਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ, ਹੁਣ ਬੋਰਡ ਵੱਲੋਂ ਸਿਲੇਬਸ ਨੂੰ ਵੀ ਸੋਧਿਆ ਜਾ ਰਿਹਾ ਹੈ। ਨਾਲ ਹੀ, ਬੋਰਡ ਵੱਲੋਂ ਕਿਤਾਬਾਂ ਨੂੰ ਕਲਰਫੁੱਲ ਬਣਾਇਆ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਕਿਤਾਬਾਂ ਨਾਲ ਜੋੜਿਆ ਜਾ ਸਕੇ।