Journalism Of Hope
BREAKING NEWS
CM ਭਗਵੰਤ ਮਾਨ ਵੱਲੋਂ ਬਿਜਲੀ ਬਿੱਲਾਂ ਦੀ ਵਸੂਲੀ ਲਈ OTS ਸਕੀਮ ਦਾ ਐਲਾਨ, ਵਿਆਜ ਅਤੇ ਜੁਰਮਾਨੇ ਹੋਣਗੇ ਮੁਆਫ਼......ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਵਲੋਂ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ.....ਚੌਥੇ ਵਨਡੇ ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 334 ਦੌੜਾਂ ਦਾ ਟੀਚਾ, ਵਿਲ ਯੰਗ ਨੇ ਜੜਿਆ ਸੈਂਕੜਾ.....ਬੀਬੀ ਜਗੀਰ ਕੌਰ ਦੀ 15 ਨਵੰਬਰ ਨੂੰ ਅਕਾਲੀ ਦਲ ’ਚ ਹੋਵੇਗੀ ਵਾਪਸੀ......ਲਾਤਿਨ ਗ੍ਰੈਮੀ ਐਵਾਰਡਜ਼ 2026 ਦੇ ਮੰਚ ’ਤੇ ਛਾਏ ਦਿਲਜੀਤ ਦੋਸਾਂਝ, ਕੌਮਾਂਤਰੀ ਕਲਾਕਾਰਾਂ ਨਾਲ ਕੀਤੀ ਪੇਸ਼ਕਾਰੀ.....ਵੇਰਕਾ ਦੁੱਧ ਅੱਜ ਤੋਂ ਹੋਇਆ ਮਹਿੰਗਾ, 8 ਰੁਪਏ ਤੱਕ ਵਧੀਆਂ ਕੀਮਤਾਂ.....ਸਿੱਧੂ ਮੂਸੇਵਾਲਾ ਦੇ ਗੀਤ ‘Phantom’ ਦੀ ਰਿਲੀਜ਼ ਨੂੰ ਲੈ ਕੇ ਵਿਵਾਦ: ਮਾਪਿਆਂ ਨੇ ਮਿਊਜ਼ਿਕ ਕੰਪਨੀ ’ਤੇ ਲਾਏ ਬਿਨਾਂ ਮਨਜ਼ੂਰੀ ਗੀਤ ਜਾਰੀ ਕਰਨ ਦੇ ਦੋਸ਼

CM ਮਾਨ ਕਰਨਗੇ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲੇ ਦੀ ਸ਼ੁਰੂਆਤ, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲੇ ਦੀ ਸ਼ੁਰੂਆਤ ਕਰਨਗੇ। ਇਸ ਮੁਕਾਬਲੇ ਵਿੱਚ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 15 ਤੋਂ 30 ਸਾਲ ਉਮਰ ਵਰਗ ਦੇ ਨੌਜਵਾਨ ਹਿੱਸਾ ਲੈ ਸਕਣਗੇ। ਮੁਕਾਬਲੇ ਦਾ ਵਿਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਹੋਵੇਗਾ। ਇਸ ਦੇ ਨਾਲ ਹੀ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਆਮ ਗਿਆਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
CM ਮਾਨ ਕਰਨਗੇ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲੇ ਦੀ ਸ਼ੁਰੂਆਤ, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲੇ ਦੀ ਸ਼ੁਰੂਆਤ ਕਰਨਗੇ। ਇਸ ਮੁਕਾਬਲੇ ਵਿੱਚ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 15 ਤੋਂ 30 ਸਾਲ ਉਮਰ ਵਰਗ ਦੇ ਨੌਜਵਾਨ ਹਿੱਸਾ ਲੈ ਸਕਣਗੇ। ਮੁਕਾਬਲੇ ਦਾ ਵਿਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਹੋਵੇਗਾ। ਇਸ ਦੇ ਨਾਲ ਹੀ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਆਮ ਗਿਆਨ ਨਾਲ ਸਬੰਧਤ ਸਵਾਲ ਵੀ ਪੁੱਛੇ ਜਾਣਗੇ। ਮੁਕਾਬਲੇ ਲਈ ਆਨਲਾਈਨ ਰਜਿਸਟ੍ਰੇਸ਼ਨ 15 ਨਵੰਬਰ ਤੋਂ ਸ਼ੁਰੂ ਹੋਵੇਗੀ ਅਤੇ 28 ਨਵੰਬਰ ਇਸ ਦੀ ਆਖ਼ਰੀ ਤਰੀਕ ਹੋਵੇਗੀ। ਪ੍ਰਸ਼ਨ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਵਿੱਚ ਹੋਣਗੇ। ਮੁਕਾਬਲੇ ਦੇ ਕੁੱਲ 10,000 ਭਾਗੀਦਾਰਾਂ ਨੂੰ ਵੱਖ-ਵੱਖ ਪੜਾਵਾਂ ’ਤੇ ਨਕਦ ਇਨਾਮ ਦਿੱਤੇ ਜਾਣਗੇ।

ਪੰਜਵੇਂ ਤੋਂ ਨੌਵੇਂ ਰਾਊਂਡ ਤੱਕ ਇਨਾਮਾਂ ਦਾ ਵੇਰਵਾ
ਮੁਕਾਬਲੇ ਦੇ ਪਹਿਲੇ ਚਾਰ ਰਾਊਂਡ ਚੋਣ ਪ੍ਰਕਿਰਿਆ ਦਾ ਹਿੱਸਾ ਹੋਣਗੇ। ਪੰਜਵੇਂ ਰਾਊਂਡ ਵਿੱਚ 10,000 ਭਾਗੀਦਾਰ ਸ਼ਾਮਲ ਹੋਣਗੇ। ਇਸ ਤੋਂ ਬਾਅਦ ਵੱਖ-ਵੱਖ ਪੜਾਵਾਂ ਵਿੱਚ ਇਨਾਮਾਂ ਦੀ ਵੰਡ ਇਸ ਤਰ੍ਹਾਂ ਹੋਵੇਗੀ:
ਪੰਜਵੇਂ ਰਾਊਂਡ ਵਿੱਚ 5,000 ਭਾਗੀਦਾਰਾਂ ਨੂੰ 1,000-1,000 ਰੁਪਏ।
ਛੇਵੇਂ ਰਾਊਂਡ ਵਿੱਚ 2,500 ਭਾਗੀਦਾਰਾਂ ਨੂੰ 2,000-2,000 ਰੁਪਏ।
ਸੱਤਵੇਂ ਰਾਊਂਡ ਵਿੱਚ 1,250 ਭਾਗੀਦਾਰਾਂ ਨੂੰ 3,000-3,000 ਰੁਪਏ।
ਅੱਠਵੇਂ ਰਾਊਂਡ ਵਿੱਚ 625 ਭਾਗੀਦਾਰਾਂ ਨੂੰ 5,000-5,000 ਰੁਪਏ।
ਨੌਵੇਂ ਰਾਊਂਡ ਵਿੱਚ 395 ਭਾਗੀਦਾਰਾਂ ਨੂੰ 10,000-10,000 ਰੁਪਏ।

9 ਦਸੰਬਰ ਨੂੰ ਜ਼ਿਲ੍ਹਾ ਪੱਧਰੀ ਮੁਕਾਬਲਾ
9 ਦਸੰਬਰ ਨੂੰ ਜ਼ਿਲ੍ਹਾ ਪੱਧਰੀ ਮੁਕਾਬਲਾ ਕਰਵਾਇਆ ਜਾਵੇਗਾ। ਹਰੇਕ ਜ਼ਿਲ੍ਹੇ ਦੇ 10 ਸਰਵੋਤਮ ਭਾਗੀਦਾਰ ਇਸ ਵਿੱਚ ਹਿੱਸਾ ਲੈਣਗੇ। ਇਸ ਤਰ੍ਹਾਂ ਸਾਰੇ 23 ਜ਼ਿਲ੍ਹਿਆਂ ਤੋਂ ਕੁੱਲ 230 ਮੁਕਾਬਲੇਬਾਜ਼ ਜ਼ਿਲ੍ਹਾ ਪੱਧਰ ’ਤੇ ਪਹੁੰਚਣਗੇ। ਹਰ ਜ਼ਿਲ੍ਹੇ ਦਾ ਜੇਤੂ ਰਾਜ ਪੱਧਰੀ ਫਾਈਨਲ ਵਿੱਚ ਆਪਣੇ ਜ਼ਿਲ੍ਹੇ ਦੀ ਨੁਮਾਇੰਦਗੀ ਕਰੇਗਾ।

17 ਦਸੰਬਰ ਨੂੰ ਹੋਵੇਗਾ ਰਾਜ ਪੱਧਰੀ ਫਾਈਨਲ
ਮੁਕਾਬਲੇ ਦਾ ਰਾਜ ਪੱਧਰੀ ਫਾਈਨਲ 17 ਦਸੰਬਰ ਨੂੰ ਹੋਵੇਗਾ, ਜਿਸ ਵਿੱਚ 23 ਜ਼ਿਲ੍ਹਿਆਂ ਦੇ ਜੇਤੂ ਆਹਮੋ-ਸਾਹਮਣੇ ਹੋਣਗੇ। ਇਸ ਪੜਾਅ ’ਤੇ ਇਨਾਮਾਂ ਦਾ ਵੇਰਵਾ ਇਸ ਤਰ੍ਹਾਂ ਹੈ:

10 ਭਾਗੀਦਾਰਾਂ ਨੂੰ 3-3 ਲੱਖ ਰੁਪਏ।
8 ਭਾਗੀਦਾਰਾਂ ਨੂੰ 5-5 ਲੱਖ ਰੁਪਏ।
4 ਭਾਗੀਦਾਰਾਂ ਨੂੰ 10-10 ਲੱਖ ਰੁਪਏ।
ਮੁਕਾਬਲੇ ਦੇ ਜੇਤੂ ਨੂੰ 1 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।

ਇਸ ਮੁਕਾਬਲੇ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਸੂਬੇ ਦੇ ਇਤਿਹਾਸ, ਸੱਭਿਆਚਾਰ, ਭਾਸ਼ਾ ਅਤੇ ਸਰਕਾਰੀ ਯੋਜਨਾਵਾਂ ਬਾਰੇ ਗਿਆਨ ਪਰਖਣ ਦਾ ਮੌਕਾ ਮਿਲੇਗਾ।

Read Latest News and Breaking News at Daily Post TV, Browse for more News

Ad
Ad

Punjab District News