CM Mann Ludhiana Visit: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਦੌਰੇ ਦੌਰਾਨ ਰਵਾਇਤੀ ਬੈਲ ਗੱਡੀਆਂ ਦੀ ਦੌੜ ਨੂੰ ਮੁੜ ਸੁਰਜੀਤ ਕਰਨ ਲਈ ਸਨਮਾਨਿਤ ਕੀਤਾ ਜਾਵੇਗਾ।
Traditional Bullock Cart Races: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਉਨ੍ਹਾਂ ਨੂੰ ਰਵਾਇਤੀ ਬੈਲ ਗੱਡੀਆਂ ਦੀ ਦੌੜ ਨੂੰ ਮੁੜ ਸੁਰਜੀਤ ਕਰਨ ਲਈ ਸਨਮਾਨਿਤ ਕੀਤਾ ਜਾਵੇਗਾ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਆਪ ਦੀ ਪੰਜਾਬ ਸਰਕਾਰ ਨੇ ਸੂਬੇ ‘ਚ ਹੁੰਦੀਆਂ ਬੈਲ ਗੱਡੀਆਂ ਦੀ ਦੌੜਾਂ ਨੂੰ ਮੁੜ ਸ਼ੁਰੂ ਕਰਨ ਸਬੰਧੀ ਬਿੱਲ ਪੇਸ਼ ਕਰਕੇ ਇੱਕ ਇਤਿਹਾਸਕ ਕਦਮ ਚੁੱਕਿਆ।
ਨਾਲ ਹੀ ਦੱਸ ਦਈਏ ਕਿ ਇਹ ਪਹਿਲ ਜਾਨਵਰਾਂ ‘ਤੇ ਜ਼ੁਲਮ ਦੀ ਰੋਕਥਾਮ (ਪੰਜਾਬ ਸੋਧ) ਬਿੱਲ 2025 ਦੇ ਤਹਿਤ ਕੀਤੀ ਗਈ ਹੈ, ਜਿਸ ਨੇ ਸੂਬੇ ਵਿੱਚ ਬੈਲ ਗੱਡੀਆਂ ਦੀ ਦੌੜ ਦੀ ਬਹਾਲੀ ਲਈ ਰਾਹ ਪੱਧਰਾ ਕੀਤਾ ਹੈ।
ਬੈਲ ਗੱਡੀਆਂ ਦੇੀ ਦੌੜਾਂ ਮੁੜ ਸ਼ੁਰੂ ਕਰਵਾਉਣ ਨੂੰ ਲੈ ਕੇ ਹੋਣ ਵਾਲਾ ਪ੍ਰੋਗਰਾਮ ਅੱਜ ਮਹਿਮਾ ਸਿੰਘ ਵਾਲਾ ਫੁੱਟਬਾਲ ਸਟੇਡੀਅਮ ਵਿਖੇ ਆਯੋਜਿਤ ਕੀਤਾ ਜਾਵੇਗਾ। ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਬੈਲ ਗੱਡੀਆਂ ਦੀ ਦੌੜ ਨਾਲ ਜੁੜੇ ਲੋਕਾਂ ਨਾਲ ਗੱਲਬਾਤ ਕਰਨਗੇ।