Punjab News: ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸਵੇਰੇ ਬਠਿੰਡਾ ਦੀ ਬਹਾਦਰ ਪੀ.ਸੀ.ਆਰ. ਟੀਮ ਨਾਲ ਮੁਲਾਕਾਤ ਕਰਨਗੇ। ਦੱਸ ਦਈਏ ਕਿ ਬਠਿੰਡਾ ਦੀ ਪੀਸੀਆਰ ਟੀਮ ਨੇ ਇੱਕ ਬਹੁਤ ਹੀ ਬਹਾਦਰੀ ਵਾਲਾ ਕੰਮ ਕੀਤਾ ਹੈ। ਪੁਲਿਸ ਦੀ ਟੀਮ ਨੇ ਸਰਹਿੰਦ ਨਹਿਰ ਵਿੱਚ ਕਾਰ ਡਿੱਗਣ ‘ਤੇ 11 ਲੋਕਾਂ ਦੀ ਜਾਨ ਬਚਾਈ ਸੀ।
ਦੱਸ ਦਿੰਦੇ ਹਾਂ ਕਿ ਬੀਤੇ ਦਿਨੀਂ ਬਹਿਮਣ ਪੁਲ ਨੇੜੇ ਸਰਹਿੰਦ ਨਹਿਰ ‘ਚ ਕਾਰ ਡਿੱਗ ਗਈ ਸੀ, ਜਿਸ ਵਿੱਚ ਪੰਜ ਬੱਚਿਆਂ ਸਮੇਤ 11 ਲੋਕਾਂ ਦਾ ਪਰਿਵਾਰ ਸਵਾਰ ਸੀ।ਡੀ.ਜੀ.ਪੀ. ਗੌਰਵ ਯਾਦਵ ਨੇ ਇਨ੍ਹਾਂ ਜਵਾਨਾਂ ਨੂੰ ਡਾਇਰੈਕਟਰ ਜਨਰਲ ਕਮੇੰਡੇਸ਼ਨ ਡਿਸਕ ਅਤੇ ₹25000 ਨਕਦ ਨਾਲ ਸਨਮਾਨਿਤ ਕੀਤਾ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਇਨ੍ਹਾਂ ਬਹਾਦਰ ਜਵਾਨਾਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕਰਕੇ ਉਹਨਾਂ ਦੇ ਜਜ਼ਬੇ ਨੂੰ ਸਨਮਾਨਿਤ ਕਰਨਗੇ।

ਭਗਵੰਤ ਮਾਨ ਵੱਲੋਂ 11 ਅਨਮੋਲ ਜ਼ਿੰਦਗੀਆਂ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਦਾ ਐਲਾਨ
Bhagwant Mann government; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੰਘੀ 23 ਜੁਲਾਈ ਨੂੰ ਸਰਹਿੰਦ ਨਹਿਰ ਵਿੱਚ ਕਾਰ ਡਿੱਗਣ ਨਾਲ ਹਾਦਸੇ ਦਾ ਸ਼ਿਕਾਰ ਹੋਏ 11 ਲੋਕਾਂ ਨੂੰ ਸਹੀ ਸਲਾਮਤ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਪੀ.ਸੀ.ਆਰ. ਟੀਮ ਦਾ...