Flood In Punjab; ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਜਾਣ ਕਾਰਣ ਅਤੇ ਲਗਾਤਾਰ ਪੈ ਰਹੇ ਮੀਂਹ ਨੇ ਮੰਡ ਇਲਾਕੇ ਦੇ ਹਲਾਤ ਹੋਰ ਵੀ ਜ਼ਿਆਦਾ ਗੰਭੀਰ ਤੇ ਨਾਜ਼ੁਕ ਕਰ ਦਿੱਤੇ ਹਨ।
ਇਸ ਸਬੰਧੀ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਸੱਜਣ ਚੀਮਾ ਨੇ ਦੱਸਿਆ ਕਿ ਮੰਡ ਇਲਾਕੇ ਦੇ ਪਿੰਡਾਂ ਵਿੱਚ ਘਰ-ਘਰ ਜਾ ਕੇ ਅੱਜ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ। ਉਨ੍ਹਾਂ ਨੇ ਹਰ ਘਰ ਜਾ ਕੇ ਪੀੜਤ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਬਿਆਸ ਦਰਿਆ ਵਿੱਚ ਲਗਾਤਾਰ ਵੱਧ ਰਹੇ ਪਾਣੀ ਦੇ ਪੱਧਰ ਕਾਰਣ ਉਹ ਸੁਰੱਖਿਅਤ ਥਾਵਾਂ ਤੇ ਜਾਣ ਨੂੰ ਤਰਜੀਹ ਦੇਣ। ਹੜ੍ਹ ਵਿੱਚ ਘਿਰੇ ਲੋਕਾਂ ਦੇ ਘਰਾਂ ਵਿਚ ਪਾਣੀ ਆਉਣ ਦੇ ਬਾਵਜੂਦ ਵੀ ਬਹੁਤ ਸਾਰੇ ਪਰਿਵਾਰ ਆਪਣੇ ਘਰ ਛੱਡਣ ਲਈ ਤਿਆਰ ਨਹੀ ਸਨ ਹੋ ਰਹੇ।
ਸੱਜਣ ਸਿੰਘ ਚੀਮਾ ਨੇ ਕਿਹਾ ਕਿ ਇਸ ਇਲਾਕੇ ਨੂੰ ਪੱਕੇ ਤੌਰ ਤੇ ਹੜਾਂ ਤੋਂ ਮੁਕਤੀ ਦਵਾਈ ਜਾਏਗੀ ਕਿਉਂਕਿ ਸੀਐਮ ਭਗਵੰਤ ਮਾਨ ਨੇ ਖੁਦ ਮੌਕੇ ਦਾ ਦੌਰਾ ਕਰਕੇ ਅਧਿਕਾਰੀਆਂ ਦੀ ਡਿਊਟੀ ਲਗਾਈ ਹੈ ਕਿ ਇੱਕ ਖਾਕਾ ਤਿਆਰ ਕੀਤਾ ਜਾਵੇ ਜਿਸ ਨਾਲ ਇਸ ਹੜ ਪ੍ਰਭਾਵਿਤ ਇਲਾਕੇ ਨੂੰ ਸਦਾ ਤੋਂ ਹੜਾ ਤੋਂ ਨਿਜਾਤ ਦਵਾਈ ਜਾ ਸਕੇ। ਉਹਨਾਂ ਨੇ ਦੱਸਿਆ ਕਿ ਪਲੈਨਿੰਗ ਕੀਤੀ ਜਾ ਰਹੀ ਹੈ ਕਿ ਇੱਥੇ ਨਹਿਰੀ ਰੂਪ ਦੇ ਕੇ ਦਰਿਆ ਬਿਆਸ ਦੇ ਕੰਡਿਆਂ ਨੂੰ ਪੱਕਾ ਕੀਤੇ ਜਾਣ ਦੀ ਯੋਜਨਾ ਬਣਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।