Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ

Punjab CM Mann Mavan Dhiyan Satkar Yojana Rakhi Gift; ਪੰਜਾਬ ਸਰਕਾਰ ਦੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਇਸ ਵਾਰ 1 ਤਾਰੀਖ ਦੀ ਬਜਾਏ 28 ਅਗਸਤ ਨੂੰ ਰੱਖੜੀ ਦੇ ਦਿਨ ਜਾਰੀ ਕੀਤੀ ਜਾਵੇਗੀ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰੱਖੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਕਿਸ਼ਤ ਸਮੇਂ ਤੋਂ […]
By : Updated On: 26 Aug 2026 16:38:PM
ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ

Punjab CM Mann Mavan Dhiyan Satkar Yojana Rakhi Gift; ਪੰਜਾਬ ਸਰਕਾਰ ਦੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਇਸ ਵਾਰ 1 ਤਾਰੀਖ ਦੀ ਬਜਾਏ 28 ਅਗਸਤ ਨੂੰ ਰੱਖੜੀ ਦੇ ਦਿਨ ਜਾਰੀ ਕੀਤੀ ਜਾਵੇਗੀ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ।

ਇਸ਼ਤਿਹਾਰ

ਉਨ੍ਹਾਂ ਕਿਹਾ ਕਿ ਰੱਖੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਕਿਸ਼ਤ ਸਮੇਂ ਤੋਂ ਪਹਿਲਾਂ ਜਾਰੀ ਕੀਤੀ ਜਾ ਰਹੀ ਹੈ। ਇਸ ਸਨਮਾਨ ਰਾਸ਼ੀ ਨਾਲ ਕੀਤੇ ਕੰਮਾਂ ਸਬੰਧੀ ਔਰਤਾਂ ਵੱਲੋਂ ਸਾਂਝੀਆਂ ਕੀਤੀਆਂ ਖੁਸ਼ੀ ਦੀਆਂ ਵੀਡੀਓਜ਼ ਦੇਖ ਕੇ ਮਨ ਨੂੰ ਸੰਤੁਸ਼ਟੀ ਮਿਲਦੀ ਹੈ।

ਰੱਖੜੀ ਵਾਲੇ ਦਿਨ ‘ਟੂੰ-ਟੂੰ’ ਹੋ ਜਾਵੇਗੀ

ਮੁੱਖ ਮੰਤਰੀ ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਆਮ ਤੌਰ ’ਤੇ ਯੋਜਨਾ ਦੀ ਕਿਸ਼ਤ ਹਰ ਮਹੀਨੇ 1 ਤਾਰੀਖ ਨੂੰ ਜਾਰੀ ਹੁੰਦੀ ਹੈ, ਪਰ 28 ਅਗਸਤ ਨੂੰ ਰੱਖੜੀ ਦਾ ਤਿਉਹਾਰ ਹੈ। ਰੱਖੜੀ ’ਤੇ ਭਰਾ ਜਾਂ ਪੇਕੇ ਪਰਿਵਾਰ ਵੱਲੋਂ ਸ਼ਗਨ ਦਿੱਤਾ ਜਾਂਦਾ ਹੈ। ਤੀਆਂ ਤੋਂ ਬਾਅਦ ਹੁਣ ਰੱਖੜੀ ਦਾ ਤਿਉਹਾਰ ਆ ਰਿਹਾ ਹੈ ਅਤੇ ਰੱਖੜੀ ਵਾਲੇ ਦਿਨ ਹੀ ਕਿਸ਼ਤ ਖਾਤਿਆਂ ਵਿੱਚ ਪਹੁੰਚ ਜਾਵੇਗੀ। ਉਨ੍ਹਾਂ ਕਿਹਾ ਕਿ “ਰੱਖੜੀ ਵਾਲੇ ਦਿਨ ਟੂੰ-ਟੂੰ ਹੋ ਜਾਵੇਗੀ।”

ਯੋਜਨਾ ਲਗਾਤਾਰ ਜਾਰੀ ਰਹੇਗੀ

CM ਭਗਵੰਤ ਮਾਨ ਨੇ ਕਿਹਾ ਕਿ ਇਹ ਯੋਜਨਾ ਲਗਾਤਾਰ ਚੱਲਦੀ ਰਹੇਗੀ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਲੋਕਾਂ ਅਤੇ ਮਾਤਾਵਾਂ-ਭੈਣਾਂ ਦੀਆਂ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਉਹ ਦੱਸਦੀਆਂ ਹਨ ਕਿ ਮਿਲੀ ਰਕਮ ਨਾਲ ਉਹ ਆਪਣੇ ਪਰਿਵਾਰ ਦੀਆਂ ਜ਼ਰੂਰਤਾਂ ਪੂਰੀ ਕਰਨਗੀਆਂ, ਕੋਈ ਕਰਜ਼ਾ ਉਤਾਰੇਗੀ ਅਤੇ ਕੋਈ ਹੋਰ ਜ਼ਰੂਰੀ ਕੰਮ ਕਰੇਗੀ।

ਉਨ੍ਹਾਂ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਇਹ ਰਕਮ ਕਿਸੇ ਦੇ ਕੰਮ ਆ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਾਂ ਦੇ ਟੈਕਸ ਦਾ ਪੈਸਾ ਹੈ ਅਤੇ ਸਰਕਾਰ ਇਹ ਪੈਸਾ ਲੋਕਾਂ ਨੂੰ ਹੀ ਵਾਪਸ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਘਰ ਦਾ ਚੁੱਲ੍ਹਾ ਬੁਝਣ ਨਹੀਂ ਦੇਣਾ ਅਤੇ ਹਰ ਕਿਸੇ ਦਾ ਮਾਣ-ਸਤਿਕਾਰ ਯਕੀਨੀ ਬਣਾਉਣਾ ਹੈ।

Read Latest News and Breaking News at Daily Post TV, Browse for more News

Ad
Ad

Punjab District News