Banner
Banner

CM ਮਾਨ ਦੇ ਪੰਜਾਬੀਆਂ ਲਈ ਅਹਿਮ ਐਲਾਨ, ਕੈਬਨਿਟ ਮੀਟਿੰਗ ਦੌਰਾਨ ਲਏ ਵੱਡੇ ਫ਼ੈਸਲੇ

Punjab News: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਖ਼ਤਮ ਹੋ ਗਈ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ ਤੇ ਉਨ੍ਹਾਂ ਵਲੋਂ ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਸੰਬੰਧੀ ਜਾਣਕਾਰੀ ਦਿੱਤੀ ਗਈ। ਮੁੱਖ ਮੰਤਰੀ ਨੇ ਦੱਸਿਆ ਕਿ ਮੀਟਿੰਗ ਵਿਚ ਲੁਧਿਆਣਾ ਵਿਚ ਨਵੀਂ ਸਬ-ਤਹਿਸੀਲ ਬਣਾਈ ਜਾਵੇਗੀ ਤੇ ਬਰਨਾਲਾ ਨੂੰ ਨਗਰ ਨਿਗਮ ਵਿਚ […]
Amritpal Singh
By : Updated On: 28 Oct 2025 12:35:PM
CM ਮਾਨ ਦੇ ਪੰਜਾਬੀਆਂ ਲਈ ਅਹਿਮ ਐਲਾਨ, ਕੈਬਨਿਟ ਮੀਟਿੰਗ ਦੌਰਾਨ ਲਏ ਵੱਡੇ ਫ਼ੈਸਲੇ

Punjab News: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਖ਼ਤਮ ਹੋ ਗਈ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ ਤੇ ਉਨ੍ਹਾਂ ਵਲੋਂ ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਸੰਬੰਧੀ ਜਾਣਕਾਰੀ ਦਿੱਤੀ ਗਈ। ਮੁੱਖ ਮੰਤਰੀ ਨੇ ਦੱਸਿਆ ਕਿ ਮੀਟਿੰਗ ਵਿਚ ਲੁਧਿਆਣਾ ਵਿਚ ਨਵੀਂ ਸਬ-ਤਹਿਸੀਲ ਬਣਾਈ ਜਾਵੇਗੀ ਤੇ ਬਰਨਾਲਾ ਨੂੰ ਨਗਰ ਨਿਗਮ ਵਿਚ ਤਬਦੀਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਯੂਨੀਵਾਈਡ ਬਿਲਡਿੰਗ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਸ਼ਾ ਛੁਡਾਊ ਕੇਂਦਰਾਂ ਵਿਚ ਬਾਇਮੈਟਰਿਕ ਤਰੀਕੇ ਨਾਲ ਹਾਜ਼ਰੀ ਲਗਾਈ ਜਾਵੇਗੀ।

ਉਨ੍ਹਾਂ ਪਰਾਲੀ ਦੇ ਮੁੱਦੇ ’ਤੇ ਬੋਲਦੇ ਹੋਏ ਕਿਹਾ ਕਿ ਦਿੱਲੀ ਸਰਕਾਰ ਪਰਾਲੀ ਨੂੰ ਸਿਰਫ਼ ਸਿਆਸੀ ਮੁੱਦਾ ਬਣਾ ਰਹੀ ਹੈ। ਪਰਾਲੀ ਦੇ ਹੱਲ ਲਈ ਕੇਂਦਰ ਸਰਕਾਰ ਕੰਮ ਕਰੇ ਤੇ ਅੰਨਦਾਤੇ ਨੂੰ ਬਦਨਾਮ ਨਾ ਕੀਤਾ ਜਾਵੇ ਤੇ ਪਰਾਲੀ ਦਾ ਪੱਕਾ ਹੱਲ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਹਵਾ ਤਾਂ ਚੱਲ ਨਹੀਂ ਰਹੀ ਫਿਰ ਧੂਆਂ ਦਿੱਲੀ ਕਿਵੇਂ ਪੁੱਜ ਗਿਆ। ਉਨ੍ਹਾਂ ਅੱਗੇ ਕਿਹਾ ਕਿ ਕੀ ਸਿਰਫ਼ ਪੰਜਾਬ ਦਾ ਧੂਆਂ ਹੀ ਦਿੱਲੀ ਜਾਂਦਾ ਹੈ, ਹਰਿਆਣਾ ਦਾ ਨਹੀਂ। ਉਨ੍ਹਾਂ ਕਿਹਾ ਕਿ ਪਰਾਲੀ ਤਾਂ ਅਜੇ ਜਲੀ ਵੀ ਨਹੀਂ ਤਾਂ ਧੂਆਂ ਦਿੱਲੀ ਪੁੱਜ ਵੀ ਗਿਆ?

Read Latest News and Breaking News at Daily Post TV, Browse for more News

Ad
Ad