Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

ਪਹਿਲਾਂ ਲੋਕ ਸਰਕਾਰਾਂ ਚੁਣਦੇ ਸੀ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ, CM ਮਾਨ ਦਾ SIR ‘ਤੇ ਵੱਡਾ ਬਿਆਨ

CM Mann’s major statement on ‘SIR’ : ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਦੌਰਾਨ ਵੱਡੀ ਗਿਣਤੀ ਵਿੱਚ ਵੋਟਾਂ ਕੱਟੇ ਜਾਣ ਦਾ ਮੁੱਦਾ ਚੁੱਕਦਿਆਂ ਕੇਂਦਰ ਸਰਕਾਰ ਅਤੇ ਚੋਣ ਪ੍ਰਣਾਲੀ ’ਤੇ ਤਿੱਖੇ ਸਵਾਲ ਉਠਾਏ। ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਵਿੱਚ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਹਿਲਾਂ ਲੋਕ ਸਰਕਾਰਾਂ ਚੁਣਦੇ ਸੀ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ, CM ਮਾਨ ਦਾ SIR ‘ਤੇ ਵੱਡਾ ਬਿਆਨ

CM Mann’s major statement on ‘SIR’ : ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਦੌਰਾਨ ਵੱਡੀ ਗਿਣਤੀ ਵਿੱਚ ਵੋਟਾਂ ਕੱਟੇ ਜਾਣ ਦਾ ਮੁੱਦਾ ਚੁੱਕਦਿਆਂ ਕੇਂਦਰ ਸਰਕਾਰ ਅਤੇ ਚੋਣ ਪ੍ਰਣਾਲੀ ’ਤੇ ਤਿੱਖੇ ਸਵਾਲ ਉਠਾਏ। ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਦੇਸ਼ ਦੇ ਇੱਕ ਵੱਡੇ ਅਤੇ ਗੰਭੀਰ ਮੁੱਦੇ ’ਤੇ ਚਰਚਾ ਹੋ ਰਹੀ ਹੈ। ਉਨ੍ਹਾਂ ਪ੍ਰਸਤਾਵ ਲਿਆਉਣ ਦੀ ਇਜਾਜ਼ਤ ਦੇਣ ਲਈ ਸਪੀਕਰ ਦਾ ਧੰਨਵਾਦ ਕਰਦਿਆਂ ਦਾਅਵਾ ਕੀਤਾ ਕਿ ਇਸ ਤੋਂ ਪਹਿਲਾਂ ਇਹ ਪ੍ਰਸਤਾਵ ਲੋਕ ਸਭਾ, ਰਾਜ ਸਭਾ ਜਾਂ ਕਿਸੇ ਹੋਰ ਵਿਧਾਨ ਸਭਾ ਵਿੱਚ ਪੇਸ਼ ਨਹੀਂ ਹੋਇਆ। CM ਮਾਨ ਨੇ ਕਿਹਾ ਕਿ ਪੰਜਾਬ ਨੂੰ ਹਮੇਸ਼ਾ ਧੱਕੇਸ਼ਾਹੀ ਵਿਰੁੱਧ ਆਵਾਜ਼ ਉਠਾਉਣ ਵਾਲੇ ਸੂਬੇ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਵੋਟਰ ਸੂਚੀਆਂ ਦੀ ਸੁਧਾਈ ਦੇ ਨਾਂ ’ਤੇ ਲੋਕਾਂ ਦੇ ਵੋਟ ਦੇ ਅਧਿਕਾਰ ਨੂੰ ਪ੍ਰਭਾਵਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਵੋਟ ਕੌਣ ਪਾਵੇਗਾ ਅਤੇ ਕਿਸ ਦੀ ਵੋਟ ਕੱਟੀ ਜਾਵੇਗੀ, ਇਹ ਤੈਅ ਕਰਨਾ ਲੋਕਤੰਤਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਪਹਿਲਾਂ ਲੋਕ ਸਰਕਾਰਾਂ ਚੁਣਦੇ ਸੀ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ SIR ਦੇ ਬਹਾਨੇ 14 ਕਰੋੜ ਲੋਕਾਂ ਦੀਆਂ ਵੋਟਾਂ ਕੱਟੀਆਂ ਗਈਆਂ ਅਤੇ ਕਈ ਮਾਮਲਿਆਂ ਵਿੱਚ ਇਸ ਦਾ ਢੁੱਕਵਾਂ ਕਾਰਨ ਨਹੀਂ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਅਦਾਲਤ ਤੱਕ ਪਹੁੰਚ ਕੀਤੀ, ਉਨ੍ਹਾਂ ਨੂੰ ਅਗਲੀ ਵਾਰ ਵੋਟ ਪਾਉਣ ਦੀ ਗੱਲ ਕਹੀ ਗਈ, ਜਿਸ ਨਾਲ ਲੋਕਾਂ ਦਾ ਕੀਮਤੀ ਸਮਾਂ ਬਰਬਾਦ ਹੁੰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦਿਹਾੜੀਦਾਰ ਲੋਕਾਂ ਲਈ ਰੋਜ਼ੀ-ਰੋਟੀ ਛੱਡ ਕੇ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਵਾਸਤੇ ਵਾਰ-ਵਾਰ ਦਫ਼ਤਰਾਂ ਦੇ ਚੱਕਰ ਲਾਉਣਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਤੋਂ ਜਾਤੀ ਸਰਟੀਫਿਕੇਟ ਅਤੇ ਮਾਪਿਆਂ ਦੇ ਦਸਤਾਵੇਜ਼ ਮੰਗੇ ਜਾਂਦੇ ਹਨ ਤਾਂ ਉਨ੍ਹਾਂ ਲਈ ਇਹ ਸਭ ਪ੍ਰਬੰਧ ਕਰਨਾ ਆਸਾਨ ਨਹੀਂ ਹੁੰਦਾ।

ਭਗਵੰਤ ਮਾਨ ਨੇ ਹਰਿਆਣਾ ਅਤੇ ਮਹਾਰਾਸ਼ਟਰ ਦੀਆਂ ਚੋਣਾਂ ਦਾ ਹਵਾਲਾ ਦਿੰਦਿਆਂ ਸਵਾਲ ਕੀਤਾ ਕਿ ਦੋਵਾਂ ਸੂਬਿਆਂ ਵਿੱਚ ਇੱਕੋ ਦਿਨ ਵੋਟਿੰਗ ਕਿਉਂ ਨਹੀਂ ਕਰਵਾਈ ਜਾਂਦੀ। ਉਨ੍ਹਾਂ ਦੋਸ਼ ਲਾਇਆ ਕਿ ਵੋਟਰ ਸੂਚੀਆਂ ਵਿੱਚ ਗੜਬੜੀਆਂ ਰਾਹੀਂ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਦਿੱਲੀ ਦੇ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਅਰਵਿੰਦ ਕੇਜਰੀਵਾਲ ਦੇ ਹਲਕੇ ਵਿੱਚ 40 ਹਜ਼ਾਰ ਵੋਟਾਂ ਕੱਟੀਆਂ ਗਈਆਂ ਸਨ ਅਤੇ ਉਹ ਲਗਭਗ 5 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਚੋਣ ਹਾਰੇ ਸਨ। ਮੁੱਖ ਮੰਤਰੀ ਨੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਚੋਣ ਕਮਿਸ਼ਨ ਨੂੰ ਵੋਟਰ ਸੂਚੀਆਂ ਵਿੱਚ ਹੋਣ ਵਾਲੀਆਂ ਤਬਦੀਲੀਆਂ ਬਾਰੇ ਪੂਰੀ ਜਾਣਕਾਰੀ ਅਤੇ ਪਾਰਦਰਸ਼ਤਾ ਯਕੀਨੀ ਬਣਾਉਣੀ ਚਾਹੀਦੀ ਹੈ।

CM ਮਾਨ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਅਤੇ ਕੇਂਦਰੀ ਜਾਂਚ ਬਿਊਰੋ (CBI) ਦੀ ਕਾਰਵਾਈ ਨੂੰ ਵੀ ਚੋਣਾਂ ਨਾਲ ਜੋੜਦਿਆਂ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਦੇ ਆਗੂਆਂ ਖ਼ਿਲਾਫ਼ ਛਾਪੇ ਅਤੇ ਗ੍ਰਿਫ਼ਤਾਰੀਆਂ ਕੀਤੀਆਂ ਜਾਂਦੀਆਂ ਹਨ, ਜਦਕਿ ਚੋਣਾਂ ਤੋਂ ਬਾਅਦ ਕਈ ਮਾਮਲੇ ਠੰਢੇ ਪੈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਬੰਗਾਲ, ਬਿਹਾਰ ਅਤੇ ਹਰਿਆਣਾ ਵਿੱਚ ਜਾਂਚ ਏਜੰਸੀਆਂ ਦੀ ਕਾਰਵਾਈ ਹੁੰਦੀ ਰਹੀ ਅਤੇ ਹੁਣ ਪੰਜਾਬ ਵਿੱਚ ਵੀ ED ਅਤੇ CBI ਦੀਆਂ ਕਾਰਵਾਈਆਂ ਹੋ ਰਹੀਆਂ ਹਨ। ਇਹ ਦੋਸ਼ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਲਾਏ।

ਸਦਨ ਵਿੱਚ ਸਪੀਕਰ ਨੇ ਦੱਸਿਆ ਕਿ ਪੰਜਾਬੀ ਕਵੀ ਬਾਬਾ ਨਜਮੀ ਨੇ ਸ਼ੁਭਕਾਮਨਾਵਾਂ ਭੇਜੀਆਂ ਹਨ। ਇਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਵੀ ਬਾਬਾ ਨਜਮੀ ਨਾਲ ਗੱਲ ਹੋਈ ਸੀ ਅਤੇ ਉਨ੍ਹਾਂ ਨੂੰ ਪਾਕਿਸਤਾਨ ਵਿੱਚ ਹੋਣ ਵਾਲੀ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਸ਼ਾਮਲ ਹੋਣ ਦਾ ਸੱਦਾ ਮਿਲਿਆ ਹੈ। ਮਾਨ ਨੇ ਤੰਜ਼ ਕਰਦਿਆਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਫ਼ਰਾਂਸ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ ਤਾਂ ਪਾਕਿਸਤਾਨ ਜਾਣ ਦੀ ਇਜਾਜ਼ਤ ਕਿਵੇਂ ਮਿਲੇਗੀ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ੍ਹਾ ਰਹੇ ਤਾਂ ਉਹ ਉੱਥੇ ਮੱਥਾ ਟੇਕਣ ਜਾਣਗੇ। ਇਸ ’ਤੇ ਸਪੀਕਰ ਨੇ ਹਲਕੇ-ਫੁਲਕੇ ਅੰਦਾਜ਼ ਵਿੱਚ ਜਵਾਬ ਦਿੱਤਾ।

Read Latest News and Breaking News at Daily Post TV, Browse for more News

Ad
Ad

Punjab District News