Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

CM ਮਾਨ ਦੇ OSD ਦਾ ਮਜੀਠੀਆ ਨੂੰ ਮਾਣਹਾਨੀ ਨੋਟਿਸ, 24 ਘੰਟਿਆਂ ’ਚ ਦੋਸ਼ ਵਾਪਸ ਲੈਣ ਦੀ ਮੰਗ

Punjab CM OSD Legal Notice To Bikram Majithia; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਮਾਣਹਾਨੀ ਨੋਟਿਸ ਭੇਜਿਆ ਹੈ। ਨੋਟਿਸ ਵਿੱਚ ਮਜੀਠੀਆ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਝੂਠਾ, ਬੇਬੁਨਿਆਦ ਅਤੇ ਮਾਣਹਾਨੀ ਵਾਲਾ ਦੱਸਿਆ ਗਿਆ ਹੈ। ਨੋਟਿਸ ਰਾਹੀਂ ਰਾਜਬੀਰ ਘੁੰਮਣ ਨੇ […]
By : Published: 21 Aug 2026 19:57:PM
CM ਮਾਨ ਦੇ OSD ਦਾ ਮਜੀਠੀਆ ਨੂੰ ਮਾਣਹਾਨੀ ਨੋਟਿਸ, 24 ਘੰਟਿਆਂ ’ਚ ਦੋਸ਼ ਵਾਪਸ ਲੈਣ ਦੀ ਮੰਗ

Punjab CM OSD Legal Notice To Bikram Majithia; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਮਾਣਹਾਨੀ ਨੋਟਿਸ ਭੇਜਿਆ ਹੈ। ਨੋਟਿਸ ਵਿੱਚ ਮਜੀਠੀਆ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਝੂਠਾ, ਬੇਬੁਨਿਆਦ ਅਤੇ ਮਾਣਹਾਨੀ ਵਾਲਾ ਦੱਸਿਆ ਗਿਆ ਹੈ।

ਇਸ਼ਤਿਹਾਰ

ਨੋਟਿਸ ਰਾਹੀਂ ਰਾਜਬੀਰ ਘੁੰਮਣ ਨੇ ਮਜੀਠੀਆ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਗਈਆਂ ਪੋਸਟਾਂ, ਵੀਡੀਓ ਅਤੇ ਹੋਰ ਸਮੱਗਰੀ ਨੂੰ 24 ਘੰਟਿਆਂ ਦੇ ਅੰਦਰ ਹਟਾਇਆ ਜਾਵੇ।

ਇਸ ਦੇ ਨਾਲ ਹੀ ਮਜੀਠੀਆ ਨੂੰ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਅਤੇ ਭਵਿੱਖ ਵਿੱਚ ਅਜਿਹੇ ਦੋਸ਼ ਨਾ ਲਗਾਉਣ ਦੀ ਲਿਖਤੀ ਗਾਰੰਟੀ ਦੇਣ ਲਈ ਕਿਹਾ ਗਿਆ ਹੈ।

ਰਾਜਬੀਰ ਘੁੰਮਣ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮਜੀਠੀਆ ਨਿਰਧਾਰਤ ਸਮੇਂ ਵਿੱਚ ਦੋਸ਼ ਵਾਪਸ ਨਹੀਂ ਲੈਂਦੇ ਅਤੇ ਸਮੱਗਰੀ ਨਹੀਂ ਹਟਾਉਂਦੇ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਮਜੀਠੀਆ ਨੇ ਲਗਾਏ ਸਨ ਗੰਭੀਰ ਦੋਸ਼

ਦਰਅਸਲ, ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ’ਤੇ ਇੱਕ ਕਥਿਤ ED ਪੱਤਰ ਸਾਂਝਾ ਕਰਦਿਆਂ ਦੋਸ਼ ਲਗਾਇਆ ਸੀ ਕਿ ਮੁੱਖ ਮੰਤਰੀ ਦੇ OSD ਰਾਜਬੀਰ ਸਿੰਘ ਘੁੰਮਣ ਕੁਝ ਬਿਚੋਲਿਆਂ ਨਾਲ ਮਿਲ ਕੇ ਅਧਿਕਾਰੀਆਂ ਦੇ ਤਬਾਦਲੇ, ਹਥਿਆਰਾਂ ਦੇ ਲਾਇਸੈਂਸ ਅਤੇ ਸਰਕਾਰੀ ਮਨਜ਼ੂਰੀਆਂ ਨਾਲ ਜੁੜਿਆ ਇੱਕ ਵੱਡਾ ਸਿੰਡੀਕੇਟ ਚਲਾ ਰਹੇ ਹਨ।

ਮਜੀਠੀਆ ਨੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਭੂਮਿਕਾ ’ਤੇ ਵੀ ਸਵਾਲ ਚੁੱਕੇ ਸਨ।

ਘੁੰਮਣ ਨੇ ਦਿੱਤੀ ਚੁਣੌਤੀ

ਰਾਜਬੀਰ ਸਿੰਘ ਘੁੰਮਣ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਖਾਰਜ ਕਰਦਿਆਂ ਮਜੀਠੀਆ ਨੂੰ ਚੁਣੌਤੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਕੋਲ ਵਟਸਐਪ ਚੈਟ ਜਾਂ ਪੈਸਿਆਂ ਦੇ ਲੈਣ-ਦੇਣ ਨਾਲ ਜੁੜੇ ਕੋਈ ਪੱਕੇ ਸਬੂਤ ਹਨ ਤਾਂ ਉਹ ਜਨਤਕ ਕਰਨ।

ਉਨ੍ਹਾਂ ਕਿਹਾ ਕਿ ਜੇਕਰ ਮਜੀਠੀਆ ਆਪਣੇ ਦੋਸ਼ ਸਾਬਤ ਨਹੀਂ ਕਰ ਸਕਦੇ ਤਾਂ ਉਨ੍ਹਾਂ ਨੂੰ ਜਨਤਕ ਤੌਰ ’ਤੇ ਮੁਆਫ਼ੀ ਮੰਗਣੀ ਪਵੇਗੀ।

ਤਬਾਦਲਿਆਂ ਦੇ ਮਾਮਲੇ ’ਚ ਦਿੱਤੀ ਸਫ਼ਾਈ

OSD ਰਾਜਬੀਰ ਘੁੰਮਣ ਨੇ ਕਿਹਾ ਕਿ ਵਿਧਾਇਕਾਂ ਅਤੇ ਅਧਿਕਾਰੀਆਂ ਦੀਆਂ ਬੇਨਤੀਆਂ ਨੂੰ ਮੁੱਖ ਮੰਤਰੀ ਤੱਕ ਪਹੁੰਚਾਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ, ਪਰ ਤਬਾਦਲਿਆਂ ’ਤੇ ਅੰਤਿਮ ਫੈਸਲਾ ਸਿਰਫ਼ ਮੁੱਖ ਮੰਤਰੀ ਦਾ ਅਧਿਕਾਰ ਹੈ।

ਇਸ ਸਿਆਸੀ ਵਿਵਾਦ ਵਿਚਕਾਰ ਅਕਾਲੀ ਦਲ ਅਤੇ ਭਾਜਪਾ ਨੇ ਮਾਮਲੇ ਦੀ ਕੇਂਦਰੀ ਏਜੰਸੀਆਂ ਤੋਂ ਜਾਂਚ ਦੀ ਮੰਗ ਕੀਤੀ ਹੈ, ਜਦਕਿ ਆਮ ਆਦਮੀ ਪਾਰਟੀ ਨੇ ਇਸ ਨੂੰ ਸਰਕਾਰ ਦੀ ਛਵੀ ਖ਼ਰਾਬ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News