Laljit Singh Bhullar ਦੀ ਗ੍ਰਿਫ਼ਤਾਰੀ ‘ਤੇ CM ਮਾਨ ਦਾ ਬਿਆਨ- ‘ਕਾਨੂੰਨ ਸਾਰਿਆਂ ਲਈ ਬਰਾਬਰ’

Gagandeep Randhawa suicide case; ਪੰਜਾਬ ਦੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ਵਿੱਚ ਆਮ ਆਦਮੀ ਪਾਰਟੀ (AAP) ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਦੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ […]
Jaspreet Singh
By : Updated On: 23 Mar 2026 20:22:PM
Laljit Singh Bhullar ਦੀ ਗ੍ਰਿਫ਼ਤਾਰੀ ‘ਤੇ CM ਮਾਨ ਦਾ ਬਿਆਨ- ‘ਕਾਨੂੰਨ ਸਾਰਿਆਂ ਲਈ ਬਰਾਬਰ’
Cm Bhagwant Mann

Gagandeep Randhawa suicide case; ਪੰਜਾਬ ਦੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ਵਿੱਚ ਆਮ ਆਦਮੀ ਪਾਰਟੀ (AAP) ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੰਜਾਬ ਦੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ਵਿੱਚ ਆਮ ਆਦਮੀ ਪਾਰਟੀ (AAP) ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਲਾਲਜੀਤ ਭੁਲੱਰ ਨੂੰ ਲੈ ਕੇ ਅੰਮ੍ਰਿਤਸਰ ਰਵਾਨਾ ਹੋ ਗਈ ਹੈ। ਪੁਲਿਸ ਨੇ ਇਸ ਦੌਰਾਨ ਲਾਲਜੀਤ ਭੁੱਲਰ ਦੇ ਪੀਏ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਦੱਸਣਯੋਗ ਹੈ ਕਿ ਸਾਬਕਾ ਮੰਤਰੀ ਭੁੱਲਰ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਆਪਣੀ ਸਫਾਈ ਦਿੰਦਿਆਂ ਫੇਸਬੁੱਕ ‘ਤੇ ਪੋਸਟ ਕੀਤੀ ਗਈ। ਜਿਸ ਵਿੱਚ ਉਨ੍ਹਾਂ ਨੇ ਸਰੰਡਰ ਦੀ ਗੱਲ ਕਬੂਲ ਕੀਤੀ ਹੈ।

ਸਾਰਾ ਪੰਜਾਬ ਮੇਰਾ ਪਰਿਵਾਰ- CM ਮਾਨ

ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੀਐਮ ਮਾਨ ਨੇ ਕਿਹਾ ਕਿ ਪੂਰਾ ਪੰਜਾਬ ਮੇਰਾ ਪਰਿਵਾਰ ਹੈ। ਪੰਜਾਬ ਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ..ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ ਹੈ।

ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਲਾਲਜੀਤ ਭੁੱਲਰ ਨੂੰ ਅੰਮ੍ਰਿਤਸਰ ਲੈ ਕੇ ਜਾਇਆ ਜਾ ਰਿਹਾ ਹੈ। ਪੁਲਿਸ ਉਨ੍ਹਾਂ ਨੂੰ ਕੱਲ੍ਹ ਕੋਰਟ ਵਿੱਚ ਪੇਸ਼ ਕਰੇਗੀ।

ਦੱਸ ਦਈਏ ਕਿ ਰੰਧਾਵਾ ਦਾ ਪੋਸਟਮਾਰਟਮ ਅਜੇ ਤੱਕ ਨਹੀਂ ਹੋਇਆ ਹੈ। ਰੰਧਾਵਾ ਦੀ ਲਾਸ਼ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੱਖੀ ਗਈ ਹੈ। ਅੱਜ, ਡੀਸੀਪੀ ਰਵਿੰਦਰ ਪਾਲ ਸਿੰਘ ਅਤੇ ਉਨ੍ਹਾਂ ਦੀ ਟੀਮ ਡੀਐਮ ਦਾ ਮੋਬਾਈਲ ਫੋਨ ਲੈਣ ਲਈ ਪਰਿਵਾਰ ਕੋਲ ਗਈ। ਉਨ੍ਹਾਂ ਕਿਹਾ ਕਿ ਇਸ ਵਿੱਚ ਕੁਝ ਸਬੂਤ ਹੋ ਸਕਦੇ ਹਨ। ਹਾਲਾਂਕਿ, ਪਰਿਵਾਰ ਨੇ ਦੋਸ਼ੀ ਨੂੰ ਪਹਿਲਾਂ ਗ੍ਰਿਫ਼ਤਾਰ ਕਰਨ ਦੀ ਮੰਗ ਕਰਦੇ ਹੋਏ, ਮੋਬਾਈਲ ਫੋਨ ਤੋਂ ਬਿਨਾਂ ਅਧਿਕਾਰੀ ਨੂੰ ਵਾਪਸ ਕਰ ਦਿੱਤਾ। ਇਸ ਮਾਮਲੇ ਦੀ ਜਾਂਚ ਹੁਣ ਸੀਬੀਆਈ ਨੂੰ ਸੌਂਪੀ ਜਾ ਸਕਦੀ ਹੈ।

ਕਾਨੂੰਨ ਸਾਰਿਆਂ ਲਈ ਬਰਾਬਰ- CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ‘ਤੇ ਪਹਿਲਾਂ ਵੀ ਸਾਫ ਕਿਹਾ ਸੀ ਕਿ ਭਾਵੇਂ ਮੰਤਰੀ ਹੋਵੇ ਜਾਂ ਸੰਤਰੀ, ਕਾਨੂੰਨ ਸਾਰਿਆਂ ਲਈ ਬਰਾਬਰ ਹੈ। ਭ੍ਰਿਸ਼ਟਾਚਾਰ ਦੇ ਪ੍ਰਤੀ ਸਾਡੀ ਜੀਰੋ ਟੋਲਰੇਂਸ ਨੀਤੀ ਹੈ। ਅਸੀਂ ਪਹਿਲਾਂ ਵੀ ਕਈ ਅਜਿਹੇ ਐਕਸ਼ਨ ਲੈਂਦੇ ਰਹੇ ਹਾਂ।

Read Latest News and Breaking News at Daily Post TV, Browse for more News

Ad
Ad