Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਮੁੱਖ ਮੰਤਰੀ ਦਾ ਮਿਸ਼ਨ ਗਿਆਨ ਜਾਰੀ; ਪੰਜਾਬ ਵਾਸੀਆਂ ਨੂੰ ਨਵੀਂ ਲਾਇਬ੍ਰੇਰੀ ਸਮਰਪਿਤ

ਨੌਜਵਾਨਾਂ ਵਿੱਚ ਪੜ੍ਹਨ ਦੀਆਂ ਰੁਚੀਆਂ ਪੈਦਾ ਕਰਨ ਲਈ ਮਿਸ਼ਨ ਗਿਆਨ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਨਵੀਂ ਬਣੀ ਜਨਤਕ ਲਾਇਬ੍ਰੇਰੀ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਇੱਥੇ 1.59 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਸ ਨਵੀਂ ਜਨਤਕ ਲਾਇਬ੍ਰੇਰੀ ਦਾ ਉਦਘਾਟਨ ਕਰਨ ਲਈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੁੱਖ ਮੰਤਰੀ ਦਾ ਮਿਸ਼ਨ ਗਿਆਨ ਜਾਰੀ; ਪੰਜਾਬ ਵਾਸੀਆਂ ਨੂੰ ਨਵੀਂ ਲਾਇਬ੍ਰੇਰੀ ਸਮਰਪਿਤ
bhagwant

ਨੌਜਵਾਨਾਂ ਵਿੱਚ ਪੜ੍ਹਨ ਦੀਆਂ ਰੁਚੀਆਂ ਪੈਦਾ ਕਰਨ ਲਈ ਮਿਸ਼ਨ ਗਿਆਨ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਨਵੀਂ ਬਣੀ ਜਨਤਕ ਲਾਇਬ੍ਰੇਰੀ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਇੱਥੇ 1.59 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਸ ਨਵੀਂ ਜਨਤਕ ਲਾਇਬ੍ਰੇਰੀ ਦਾ ਉਦਘਾਟਨ ਕਰਨ ਲਈ ਆ ਕੇ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੋ ਮੰਜ਼ਿਲਾ ਇਮਾਰਤ ਦਾ ਖੇਤਰ 3,710 ਵਰਗ ਫੁੱਟ ਹੈ ਅਤੇ ਇਹ ਵਾਈ-ਫਾਈ, ਸੂਰਜੀ ਊਰਜਾ ਡਿਜੀਟਲ ਐਨਾਲਾਗ ਅਤੇ ਹੋਰ ਉੱਚ ਪੱਧਰੀ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਾਇਬ੍ਰੇਰੀ ਵਿੱਚ ਸਮਕਾਲੀ ਸਾਹਿਤ ਅਤੇ ਪਾਠਕ੍ਰਮ ਦੀਆਂ ਕਿਤਾਬਾਂ ਤੇ ਵਿਸ਼ਵ ਪੱਧਰੀ ਪੁਸਤਕਾਂ ਹਨ, ਜੋ ਸਿੱਖਣ ਦਾ ਅਮੀਰ ਤਜਰਬਾ ਮੁਹੱਈਆ ਕਰਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਲਾਇਬ੍ਰੇਰੀਆਂ ਗਿਆਨ ਅਤੇ ਸਾਹਿਤ ਦਾ ਅਸਲ ਭੰਡਾਰ ਹਨ ਅਤੇ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਅਤਿ-ਆਧੁਨਿਕ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ‘ਤੇ ਕੀਮਤੀ ਕਿਤਾਬਾਂ ਹਨ, ਜੋ ਪੁਸਤਕ ਪ੍ਰੇਮੀਆਂ ਨੂੰ ਆਕਰਸ਼ਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੇਂਡੂ ਖੇਤਰਾਂ ਵਿੱਚ ਸਿੱਖਿਆ, ਸਾਖਰਤਾ ਅਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਵੱਲ ਵੱਡਾ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਜਨਤਕ ਲਾਇਬ੍ਰੇਰੀਆਂ ਗਿਆਨ ਦੇ ਚਾਨਣ ਮੁਨਾਰੇ ਸਾਬਤ ਹੋ ਰਹੀਆਂ ਹਨ ਅਤੇ ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦਾ ਹਰ ਨਾਗਰਿਕ ਇਨ੍ਹਾਂ ਤੋਂ ਲਾਭ ਉਠਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਵਿੱਚ ਪੜ੍ਹਨ ਦੀਆਂ ਰੁਚੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਅਕਾਦਮਿਕ ਅਤੇ ਨਿੱਜੀ ਵਿਕਾਸ ਵਿੱਚ ਯੋਗਦਾਨ ਪਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਕਮਿਊਨਿਟੀ ਹੱਬ ਵਜੋਂ ਕੰਮ ਕਰਦੀਆਂ ਹਨ, ਜਿੱਥੇ ਸਿੱਖਣ, ਸੰਵਾਦ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਲਈ ਅਨੁਕੂਲ ਵਾਤਾਵਰਣ ਮੁਹੱਈਆ ਕੀਤਾ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਇਹ ਲਾਇਬ੍ਰੇਰੀਆਂ, ਵਿਦਿਅਕ ਸਰੋਤਾਂ ਤੱਕ ਪਹੁੰਚ ਵਿਚਲੇ ਪਾੜੇ ਨੂੰ ਦੂਰ ਕਰਦੀਆਂ ਹਨ ਅਤੇ ਇਹ ਯਕੀਨੀ ਬਣਾਉਂਦੀਆਂ ਹਨ ਕਿ ਹਰ ਕਿਸੇ ਨੂੰ ਸਿੱਖਣ ਤੇ ਅੱਗੇ ਵਧਣ ਦਾ ਮੌਕਾ ਮਿਲੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਹਰੇਕ ਵਿਧਾਨ ਸਭਾ ਹਲਕੇ ਵਿੱਚ ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਦੀ ਯੋਜਨਾ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਡਿਜੀਟਲ ਤੌਰ ‘ਤੇ ਆਪਸ ਵਿੱਚ ਜੁੜੀਆਂ ਹੋਈਆਂ ਹਨ ਅਤੇ ਹਾਈ-ਸਪੀਡ ਇੰਟਰਨੈੱਟ ਨਾਲ ਲੈਸ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਦੇ ਅਕਾਦਮਿਕ ਅਤੇ ਕਰੀਅਰ ਵਿੱਚ ਸਹਾਇਤਾ ਕਰਨ ਲਈ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਿਖਲਾਈ ਪ੍ਰਾਪਤ ਲਾਇਬ੍ਰੇਰੀਅਨ ਉਪਲਬਧ ਹਨ। ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੇ ਮੈਂਬਰਾਂ ਨੂੰ ਸਿੱਖਣ, ਖੋਜ ਅਤੇ ਸਵੈ-ਵਿਕਾਸ ਲਈ ਲਾਇਬ੍ਰੇਰੀਆਂ ਦੀ ਸਰਗਰਮੀ ਨਾਲ ਵਰਤੋਂ ਕਰਨ ਦੀ ਅਪੀਲ ਵੀ ਕੀਤੀ।

Read Latest News and Breaking News at Daily Post TV, Browse for more News

Ad
Ad

Punjab District News