Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ, 3 ਡਿਗਰੀ ਤੱਕ ਪਹੁੰਚਿਆ ਤਾਪਮਾਨ, ਜਾਣੋ ਹੋਰ ਤਾਜ਼ਾ ਅਪਡੇਟ…

Punjab Weather Update; ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਸੀਤ ਲਹਿਰ (ਕੋਲਡ ਵੇਵ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮੋਗਾ, ਜਲੰਧਰ ਤੇ ਮਾਨਸਾ ‘ਚ ਅੱਜ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦਿਨ ਸੂਬੇ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਦੇ 8 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ, 3 ਡਿਗਰੀ ਤੱਕ ਪਹੁੰਚਿਆ ਤਾਪਮਾਨ, ਜਾਣੋ ਹੋਰ ਤਾਜ਼ਾ ਅਪਡੇਟ…

Punjab Weather Update; ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਸੀਤ ਲਹਿਰ (ਕੋਲਡ ਵੇਵ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮੋਗਾ, ਜਲੰਧਰ ਤੇ ਮਾਨਸਾ ‘ਚ ਅੱਜ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦਿਨ ਸੂਬੇ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਸੂਬੇ ਦਾ ਤਾਪਮਾਨ ਆਮ ਤੋਂ ਕਰੀਬ 1.6 ਡਿਗਰੀ ਘੱਟ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ 3 ਡਿਗਰੀ ਫਰੀਦਕੋਟ ‘ਚ ਦਰਜ ਕੀਤਾ ਗਿਆ। ਇਸ ਹਫ਼ਤੇ ਬਾਰਿਸ਼ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪੰਜਾਬ ਦਾ ਮੌਸਮ ਖੁਸ਼ਕ ਬਣਿਆ ਰਹੇਗਾ।

ਕਿੰਨਾ ਰਿਹਾ ਘੱਟੋ-ਘੱਟ ਤਾਪਮਾਨ?

ਬੀਤੇ ਦਿਨ ਜਿੱਥੇ ਸਭ ਤੋਂ ਘੱਟ ਤਾਪਮਾਨ ਫਰੀਦਕੋਟ ‘ਚ 3 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ, ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 6.3 ਡਿਗਰੀ, ਲੁਧਿਆਣਾ ਦਾ 4.2 ਡਿਗਰੀ, ਪਟਿਆਲਾ ਦਾ 6.5 ਡਿਗਰੀ, ਪਠਾਨਕੋਟ ਦਾ 6.2, ਬਠਿੰਡਾ ਦਾ 4.2 ਡਿਗਰੀ, ਗੁਰਦਾਸਪੁਰ ਦਾ 5.8 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 6.7 ਡਿਗਰੀ ਦਰਜ ਕੀਤਾ ਗਿਆ।

ਇਸ ਦੇ ਨਾਲ ਹੀ ਫਿਰੋਜ਼ਪੁਰ ਦਾ ਘੱਟੋ-ਘੱਟ ਤਾਪਮਾਨ 6.7 ਡਿਗਰੀ, ਹੁਸ਼ਿਆਰਪੁਰ ਦਾ 5.8 ਡਿਗਰੀ, ਮਾਨਸਾ ਦਾ 6.3 ਡਿਗਰੀ, ਰੋਪੜ ਦਾ 6.7 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 7.8 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 6.3 ਡਿਗਰੀ ਦਰਜ ਕੀਤਾ ਗਿਆ।

ਕਿੰਨਾ ਰਿਹਾ AQI?

ਸਵੇਰੇ ਛੇਹ ਵਜੇ ਜਲੰਧਰ ਦਾ AQI 171, ਖੰਨਾ ਦਾ AQI 122, ਲੁਧਿਆਣਾ ਦਾ AQI 124, ਮੰਡੀ ਗੋਬਿੰਦਗੜ੍ਹ ਦਾ AQI 156, ਪਟਿਆਲਾ ਦਾ AQI 143, ਬਠਿੰਡਾ ਦਾ AQI 76 ਤੇ ਰੂਪਨਗਰ ਦਾ AQI 63 ਦਰਜ ਕੀਤਾ ਗਿਆ। ਚੰਡੀਗੜ੍ਹ ਦੇ ਸੈਕਟਰ-22 ਦਾ AQI 182, ਸੈਕਟਰ-53 ਦਾ AQI 153 ਦਰਜ ਕੀਤਾ ਗਿਆ।

Read Latest News and Breaking News at Daily Post TV, Browse for more News

Ad
Ad

Punjab District News