Journalism Of Hope
BREAKING NEWS
PUNBUS/PRTC ਦੇ ਕੱਚੇ ਮੁਲਾਜ਼ਮਾਂ ਦੀ 16 ਨਵੰਬਰ ਤੋਂ ਹੋਣ ਵਾਲੀ ਤਿੰਨ ਰੋਜ਼ਾ ਹੜਤਾਲ ਮੁਲਤਵੀ......ਅਮਿਤਾਭ ਬੱਚਨ ਦੇ ਘਰ ਗੋਲੀਬਾਰੀ ਦੀ ਯੋਜਨਾ ਬਣਾਉਣ ਦੇ ਦੋਸ਼ ਹੇਠ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ.....ਨਸ਼ਾ ਵੇਚਣ ਦੇ ਸ਼ੱਕ ’ਚ ਨਿਹੰਗ ਸਿੰਘ ਨੇ ਨੌਜਵਾਨ ਦੀ ਡੰਡਿਆਂ ਨਾਲ ਕੀਤੀ ਕੁੱਟਮਾਰ......ਮੈਂ ਹੀ ਪੰਨੂ ਨੂੰ ਮਾਰਨ ਦੀ ਰਚੀ ਸੀ ਸਾਜ਼ਿਸ਼, ਨਿਖਿਲ ਗੁਪਤਾ ਨੇ ਅਦਾਲਤ ਕੋਲ ਮੰਨੀ ਆਪਣੀ ਗ਼ਲਤੀ.....ਵੈਸਟਰਨ ਡਿਸਟਰਬੈਂਸ ਕਾਰਨ ਕਈ ਸੂਬਿਆਂ ’ਚ ਬਦਲਿਆ ਮੌਸਮ, ਮੀਂਹ ਤੇ ਬਰਫ਼ਬਾਰੀ ਦਾ ਅਲਰਟ.....IPL ਦੇ ਸੰਸਥਾਪਕ ਅਤੇ ਭਾਰਤ ਤੋਂ ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟੇਨ ਦੀ ਨਾਗਰਿਕਤਾ

ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਮੌਕੇ ਭਾਵੁਕ ਹੋਈ ਸੰਗਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੱਡੀ ਗਿਣਤੀ ‘ਚ ਪੁੱਜੇ ਲੋਕ

ਮਾਨਸਾ: ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਅਤੇ ਪਾਠ ਦੇ ਭੋਗ ਦਾ ਸਮਾਗਮ ਐਤਵਾਰ ਨੂੰ ਇਤਿਹਾਸਕ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਅਤੇ ਭਾਵੁਕ ਮਾਹੌਲ ਵਿੱਚ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤ, ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਖ-ਵੱਖ ਸਿਆਸੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਮੌਕੇ ਭਾਵੁਕ ਹੋਈ ਸੰਗਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੱਡੀ ਗਿਣਤੀ ‘ਚ ਪੁੱਜੇ ਲੋਕ

ਮਾਨਸਾ: ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਅਤੇ ਪਾਠ ਦੇ ਭੋਗ ਦਾ ਸਮਾਗਮ ਐਤਵਾਰ ਨੂੰ ਇਤਿਹਾਸਕ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਅਤੇ ਭਾਵੁਕ ਮਾਹੌਲ ਵਿੱਚ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤ, ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ।

ਸਾਰਿਆਂ ਨੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਨਸ਼ਿਆਂ ਖ਼ਿਲਾਫ਼ ਝੋਟਾ ਵੱਲੋਂ ਚੁੱਕੀ ਗਈ ਆਵਾਜ਼ ਅਤੇ ਉਨ੍ਹਾਂ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਵੀ ਪ੍ਰਮੁੱਖਤਾ ਨਾਲ ਉੱਠੀ।

ਪਰਿਵਾਰ ਨੂੰ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ

ਸਮਾਗਮ ਵਿੱਚ ਝੋਟਾ ਦੇ ਪਿਤਾ ਭੀਮ ਸਿੰਘ, ਮਾਤਾ, ਪਤਨੀ ਅਤੇ ਦੋਵੇਂ ਬੱਚੇ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਪਰਿਵਾਰ ਨੇ ਸਭ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਪਿਤਾ ਨੂੰ ਗੁਆ ਚੁੱਕੇ ਦੋਵੇਂ ਬੱਚਿਆਂ ਦੀ ਮੌਜੂਦਗੀ ਨੇ ਸਮਾਗਮ ਵਿੱਚ ਪਹੁੰਚੀ ਸੰਗਤ ਨੂੰ ਭਾਵੁਕ ਕਰ ਦਿੱਤਾ।

ਇਸ ਤੋਂ ਬਾਅਦ ਨਵੇਂ ਦੀਵਾਨ ਹਾਲ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ। ਰਾਗੀ ਜਥਿਆਂ ਨੇ ਗੁਰਬਾਣੀ ਦਾ ਸ਼ਬਦ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਪਾਠ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ। ਸਮਾਗਮ ਦੇ ਅਖੀਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਝੋਟਾ ਦੇ ਪਿਤਾ ਭੀਮ ਸਿੰਘ, ਮਾਤਾ, ਪਤਨੀ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਕਈ ਸਿਆਸੀ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਭੇਟ ਕੀਤੇ ਸ਼ਰਧਾ ਦੇ ਫੁੱਲ

ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਵਿੱਚ ਪੰਜਾਬ ਦੀ ਸਿਆਸਤ ਅਤੇ ਧਾਰਮਿਕ ਖੇਤਰ ਨਾਲ ਜੁੜੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ, ਮਨਪ੍ਰੀਤ ਸਿੰਘ ਇਆਲੀ, ਕਾਂਗਰਸ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਸਾਬਕਾ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਵਿਧਾਇਕ ਬੀਬਾ ਬਲਜਿੰਦਰ ਕੌਰ, ਭਾਜਪਾ ਆਗੂ ਜਗਦੀਪ ਸਿੰਘ ਨਕਈ ਅਤੇ ਕਮਿਊਨਿਸਟ ਪਾਰਟੀ ਦੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਸ਼ਾਮਲ ਰਹੇ।

ਇਸ ਤੋਂ ਇਲਾਵਾ ਵਾਰਿਸ ਪੰਜਾਬ ਦੇ ਆਗੂ ਨਵਜੋਤ ਕੌਰ ਲੰਬੀ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਸੁਰਜੀਤ ਸਿੰਘ ਫੂਲ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੀ ਸਮਾਗਮ ਵਿੱਚ ਪਹੁੰਚੇ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਵੀ ਵੱਡੀ ਗਿਣਤੀ ਵਿੱਚ ਸਮਰਥਕਾਂ ਸਮੇਤ ਹਾਜ਼ਰੀ ਭਰੀ।

ਪੰਜਾਬ ਵਿੱਚ ਨਸ਼ਿਆਂ ਦੀ ਸਥਿਤੀ ‘ਤੇ ਜਥੇਦਾਰ ਨੇ ਜਤਾਈ ਚਿੰਤਾ

ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿੱਚ ਨਸ਼ਿਆਂ ਦੇ ਵਧਦੇ ਪ੍ਰਚਲਨ ‘ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਬੇਹੱਦ ਭਿਆਨਕ ਰੂਪ ਧਾਰ ਚੁੱਕੀ ਹੈ। ਸਰਕਾਰ ਵੱਲੋਂ ਨਸ਼ਿਆਂ ‘ਤੇ ਰੋਕ ਲਗਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਾਲਾਤ ਚਿੰਤਾਜਨਕ ਹਨ।

ਉਨ੍ਹਾਂ ਕਿਹਾ ਕਿ ਸ਼ਾਇਦ ਹੀ ਕੋਈ ਅਜਿਹਾ ਪਿੰਡ ਬਚਿਆ ਹੋਵੇ, ਜਿੱਥੇ ਨਸ਼ਿਆਂ ਕਾਰਨ ਕਿਸੇ ਨੌਜਵਾਨ ਦੀ ਮੌਤ ਨਾ ਹੋਈ ਹੋਵੇ। ਜੇਕਰ ਸਮੇਂ ਸਿਰ ਨਸ਼ਿਆਂ ਦੇ ਫੈਲਾਅ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਦੇ ਨਤੀਜੇ ਹੋਰ ਵੀ ਭਿਆਨਕ ਹੋ ਸਕਦੇ ਹਨ। ਉਨ੍ਹਾਂ ਨਸ਼ਾ ਛੁਡਾਉਣ ਦੇ ਨਾਂ ‘ਤੇ ਦਿੱਤੀ ਜਾ ਰਹੀ ਇੱਕ ਗੋਲੀ ਦੇ ਵੱਡੇ ਪੱਧਰ ‘ਤੇ ਨੌਜਵਾਨਾਂ ਦੇ ਆਦੀ ਹੋਣ ‘ਤੇ ਵੀ ਚਿੰਤਾ ਪ੍ਰਗਟਾਈ।

13 ਅਕਤੂਬਰ ਨੂੰ ਗੋਲੀ ਮਾਰ ਕੇ ਕੀਤਾ ਗਿਆ ਸੀ ਕਤਲ

ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦਾ 13 ਅਕਤੂਬਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਹ ਮਾਨਸਾ ਇਲਾਕੇ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਅਤੇ ਇਸ ਸਮੱਸਿਆ ਨੂੰ ਲੈ ਕੇ ਸਰਗਰਮ ਰਹਿਣ ਕਾਰਨ ਚਰਚਾ ਵਿੱਚ ਸਨ। ਉਨ੍ਹਾਂ ਦੇ ਕਤਲ ਤੋਂ ਬਾਅਦ ਪਰਿਵਾਰ ਅਤੇ ਇਨਸਾਫ਼ ਐਕਸ਼ਨ ਕਮੇਟੀ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਝੋਟਾ ਨੂੰ ਸ਼ਰਧਾਂਜਲੀ ਦੇਣ ਦੇ ਨਾਲ-ਨਾਲ ਉਨ੍ਹਾਂ ਲਈ ਇਨਸਾਫ਼ ਦੀ ਲੜਾਈ ਵੀ ਜਾਰੀ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News