Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਮਜੀਠਾ ‘ਚ ਵਿੱਢੀਆਂ ਤਿਆਰੀਆਂ, ਚੰਨੀ ਦੀ ਰੈਲੀ ਨੂੰ ਲੈ ਕੇ ਹੋਈ ਅਹਿਮ ਮੀਟਿੰਗ

ਮਜੀਠਾ (ਅੰਮ੍ਰਿਤਸਰ): ਪੰਜਾਬ ਦੀ ਰਾਜਨੀਤੀ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਮਜੀਠਾ ਦੇ ਕਾਂਗਰਸ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਮਕਸਦ ਪੰਜਾਬ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
2027 ਦੀਆਂ ਚੋਣਾਂ ਲਈ ਕਾਂਗਰਸ ਨੇ ਮਜੀਠਾ ‘ਚ ਵਿੱਢੀਆਂ ਤਿਆਰੀਆਂ, ਚੰਨੀ ਦੀ ਰੈਲੀ ਨੂੰ ਲੈ ਕੇ ਹੋਈ ਅਹਿਮ ਮੀਟਿੰਗ

ਮਜੀਠਾ (ਅੰਮ੍ਰਿਤਸਰ): ਪੰਜਾਬ ਦੀ ਰਾਜਨੀਤੀ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਮਜੀਠਾ ਦੇ ਕਾਂਗਰਸ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਮਕਸਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਦੇ ਮਜੀਠਾ ਪਹੁੰਚਣ ਅਤੇ 12 ਦਸੰਬਰ ਨੂੰ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣਾ ਸੀ। ਮੀਟਿੰਗ ਵਿੱਚ ਹਲਕੇ ਦੇ ਜ਼ੋਨ ਇੰਚਾਰਜਾਂ, ਬਲਾਕ ਪ੍ਰਧਾਨਾਂ, ਐੱਸ.ਸੀ. ਵਿੰਗ, ਯੂਥ ਵਿੰਗ, ਕਿਸਾਨ ਵਿੰਗ, ਜ਼ਿਲ੍ਹਾ ਅਹੁਦੇਦਾਰਾਂ ਅਤੇ ਬਲਾਕ ਕਮੇਟੀਆਂ ਦੇ ਸਾਬਕਾ ਚੇਅਰਮੈਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਸ਼ੁਰੂ ਕੀਤੀ ਗਈ ਸਾਈਕਲ ਯਾਤਰਾ ਦਾ ਦੂਜਾ ਪੜਾਅ 5 ਦਸੰਬਰ ਨੂੰ ਖਡੂਰ ਕਲਾਂ ਤੋਂ ਸ਼ੁਰੂ ਹੋਵੇਗਾ, ਜੋ ਤਰਨਤਾਰਨ, ਖਡੂਰ ਸਾਹਿਬ ਅਤੇ ਪੱਟੀ ਤੋਂ ਹੁੰਦਾ ਹੋਇਆ ਅੰਮ੍ਰਿਤਸਰ ਪਹੁੰਚੇਗਾ। 12 ਦਸੰਬਰ ਨੂੰ ਇਹ ਯਾਤਰਾ ਵਿਧਾਨ ਸਭਾ ਹਲਕਾ ਮਜੀਠਾ ਵਿੱਚ ਦਾਖ਼ਲ ਹੋਵੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕੀਤੀ ਗਈ ਸੀ ਕਿ ਸਾਈਕਲ ਯਾਤਰਾ ਦੇ ਨਾਲ-ਨਾਲ ਮਜੀਠਾ ਵਿੱਚ ਇੱਕ ਜਨ ਸਭਾ ਵੀ ਕੀਤੀ ਜਾਵੇ, ਤਾਂ ਜੋ ਇਲਾਕੇ ਦੇ ਲੋਕ ਉਨ੍ਹਾਂ ਨਾਲ ਸਿੱਧੇ ਤੌਰ ‘ਤੇ ਰੂਬਰੂ ਹੋ ਸਕਣ। ਇਸੇ ਤਹਿਤ 12 ਦਸੰਬਰ ਨੂੰ ਸਵੇਰੇ 11 ਵਜੇ ਸੱਚਰ ਕਿਸਾਨ ਸੇਵਾ ਕੇਂਦਰ (ਪੈਟਰੋਲ ਪੰਪ) ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂਆਂ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਮਾਝੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੂੰ ਸੱਦਾ ਦਿੱਤਾ ਗਿਆ ਹੈ।

ਰੈਲੀ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਸੱਚਰ ਨੇ ਕਿਹਾ ਕਿ ਟੈਂਟ ਅਤੇ ਸਾਊਂਡ ਸਿਸਟਮ ਸਮੇਤ ਹਰ ਤਰ੍ਹਾਂ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵਰਕਰਾਂ ਦੀਆਂ ਤਿੰਨ ਤੋਂ ਚਾਰ ਟੀਮਾਂ ਬਣਾਈਆਂ ਗਈਆਂ ਹਨ, ਜੋ ਹਰ ਪਿੰਡ ਵਿੱਚ ਜਾ ਕੇ ਲੋਕਾਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦੇਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ 12 ਦਸੰਬਰ ਨੂੰ ਹੋਣ ਵਾਲੀ ਰੈਲੀ ਵਿੱਚ ਤਿਲ ਸੁੱਟਣ ਜੋਗੀ ਥਾਂ ਵੀ ਨਹੀਂ ਬਚੇਗੀ ਅਤੇ ਮਜੀਠਾ ਦੇ ਲੋਕ 2027 ਦੀਆਂ ਚੋਣਾਂ ਵਿੱਚ ਵੱਡਾ ਸਿਆਸੀ ਉਲਟਫੇਰ ਕਰਦਿਆਂ ਕਾਂਗਰਸ ਦੀ ਜਿੱਤ ਦਾ ਝੰਡਾ ਬੁਲੰਦ ਕਰਨਗੇ।

ਇਸ ਦੌਰਾਨ ਮਜੀਠਾ ਹਲਕੇ ਤੋਂ ਹੋਰਨਾਂ ਆਗੂਆਂ ਵੱਲੋਂ ਟਿਕਟ ਦੀ ਦਾਅਵੇਦਾਰੀ ਪੇਸ਼ ਕਰਨ ਅਤੇ ਪੋਸਟਰ ਲਗਾਉਣ ਸਬੰਧੀ ਪੁੱਛੇ ਗਏ ਸਵਾਲ ‘ਤੇ ਭਗਵੰਤ ਪਾਲ ਸਿੰਘ ਸੱਚਰ ਅਤੇ ਸੀਨੀਅਰ ਕਾਂਗਰਸੀ ਆਗੂਆਂ ਨੇ ਸਖ਼ਤ ਰੁਖ਼ ਅਖਤਿਆਰ ਕੀਤਾ। ਸੱਚਰ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਕਿਸੇ ਨੂੰ ਆਪਣੀ ਦਾਅਵੇਦਾਰੀ ਪੇਸ਼ ਕਰਨ ਦਾ ਅਧਿਕਾਰ ਹੈ, ਪਰ ਪਾਰਟੀ ਹਾਈਕਮਾਂਡ ਚੰਗੀ ਤਰ੍ਹਾਂ ਜਾਣਦੀ ਹੈ ਕਿ ਪਿਛਲੇ 35 ਸਾਲਾਂ ਤੋਂ ਕੌਣ ਹਰ ਪਿੰਡ, ਜਥੇਬੰਦੀ ਅਤੇ ਚੋਣਾਂ ਦੌਰਾਨ ਪਾਰਟੀ ਲਈ ਦਿਨ-ਰਾਤ ਮਿਹਨਤ ਕਰ ਰਿਹਾ ਹੈ ਅਤੇ ਕੌਣ ਸਮੇਂ-ਸਮੇਂ ‘ਤੇ ਪਾਰਟੀ ਨਾਲ ਧੋਖਾ ਕਰਕੇ ਜਾਂ ਵਿਦੇਸ਼ ਜਾ ਕੇ ਬੈਠ ਗਿਆ ਸੀ। ਉਨ੍ਹਾਂ ਕਿਹਾ ਕਿ ਅਸਲ ਸਰਵੇਖਣ ਇਹੀ ਹੈ ਕਿ ਅੱਜ ਸਮੁੱਚਾ ਕਾਂਗਰਸੀ ਸੰਗਠਨ ਅਤੇ ਜ਼ਮੀਨੀ ਪੱਧਰ ਦਾ ਵਰਕਰ ਕਿਸ ਦੇ ਨਾਲ ਖੜ੍ਹਾ ਹੈ।

ਇਸ ਮੌਕੇ ਤਰਸਿੱਕਾ ਬਲਾਕ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਕਾਂਗਰਸ ਦੇ ਮੀਤ ਪ੍ਰਧਾਨ ਗੁਰਮੀਤ ਸਿੰਘ ਢਿੱਲੋਂ ਨੇ ਵੀ ਭਗਵੰਤ ਪਾਲ ਸਿੰਘ ਸੱਚਰ ਦੀ ਖੁੱਲ੍ਹ ਕੇ ਹਮਾਇਤ ਕੀਤੀ। ਉਨ੍ਹਾਂ ਕਿਹਾ ਕਿ ਪੈਸੇ ਖਰਚ ਕਰਕੇ ਪੋਸਟਰ ਛਪਵਾਉਣ ਜਾਂ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕਰਨ ਨਾਲ ਕੋਈ ਆਗੂ ਨਹੀਂ ਬਣ ਜਾਂਦਾ। ਉਨ੍ਹਾਂ ਯਾਦ ਕਰਵਾਇਆ ਕਿ ਭਗਵੰਤ ਪਾਲ ਸਿੰਘ ਸੱਚਰ 1992 ਤੋਂ ਸਾਬਕਾ ਵਿਧਾਇਕ ਮਰਹੂਮ ਸੁਵਿੰਦਰ ਸਿੰਘ ਕੱਥੂਨੰਗਲ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਹਲਕੇ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਕੱਥੂਨੰਗਲ ਸਾਹਿਬ ਨੇ ਹੀ ਉਨ੍ਹਾਂ ਨੂੰ ਆਪਣਾ ਸਿਆਸੀ ਵਾਰਸ ਐਲਾਨਿਆ ਸੀ।

ਢਿੱਲੋਂ ਨੇ ਵਿਰੋਧੀਆਂ ‘ਤੇ ਤਨਜ਼ ਕੱਸਦਿਆਂ ਕਿਹਾ ਕਿ ਕੁਝ ਬਾਹਰੀ ਅਤੇ ਮੌਕਾਪ੍ਰਸਤ ਲੋਕ ‘ਬੀ’ ਜਾਂ ‘ਸੀ’ ਟੀਮ ਬਣ ਕੇ ਕਾਂਗਰਸੀਆਂ ਵਿੱਚ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪਾਰਟੀ ਹਾਈਕਮਾਂਡ ਕਿਸੇ ਦੇ ਬਹਿਕਾਵੇ ਵਿੱਚ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਮਜੀਠਾ ਦਾ ਹਰ ਕਾਂਗਰਸੀ ਵਰਕਰ ਭਗਵੰਤ ਪਾਲ ਸਿੰਘ ਸੱਚਰ ਨੂੰ ਵਿਧਾਇਕ ਬਣਾਉਣ ਲਈ ਪੂਰੀ ਤਰ੍ਹਾਂ ਇਕਜੁੱਟ ਹੈ।

Read Latest News and Breaking News at Daily Post TV, Browse for more News

Ad
Ad

Punjab District News