Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਕਾਂਗਰਸ ਨੇ ਫਿਰ ਪਹੁੰਚਾਈ ਸਿੱਖਾਂ ਨੂੰ ਠੇਸ, ਕੀਤਾ ਬੱਜਰ ਗੁਨਾਹ : ਸੁਖਬੀਰ ਬਾਦਲ

ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ‘ਤੇ ਬੇਅਦਬੀ ਕਰਨ ਦੇ ਦੋਸ਼ ਲਗਾਏ ਹਨ। ਸੁਖਬੀਰ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀਆਂ ਤਸਵੀਰਾਂ ਦੇ ਕੀਤੇ ਨਿਰਾਦਰ ਦੀ ਉਹ ਸਖ਼ਤ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕਾਂਗਰਸ ਨੇ ਫਿਰ ਪਹੁੰਚਾਈ ਸਿੱਖਾਂ ਨੂੰ ਠੇਸ, ਕੀਤਾ ਬੱਜਰ ਗੁਨਾਹ : ਸੁਖਬੀਰ ਬਾਦਲ

ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ‘ਤੇ ਬੇਅਦਬੀ ਕਰਨ ਦੇ ਦੋਸ਼ ਲਗਾਏ ਹਨ। ਸੁਖਬੀਰ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀਆਂ ਤਸਵੀਰਾਂ ਦੇ ਕੀਤੇ ਨਿਰਾਦਰ ਦੀ ਉਹ ਸਖ਼ਤ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਚੋਣ ਪ੍ਰਚਾਰ ਲਈ ਸਟੇਜ ਉੱਪਰ ਲੱਗੇ ਬੈਨਰ ‘ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਬਾਬਾ ਜੀਵਨ ਸਿੰਘ ਜੀ ਦੀ ਤਸਵੀਰ ਤੋਂ ਉੱਪਰ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਸਮੇਤ ਹੋਰ ਕਾਂਗਰਸੀ ਆਗੂਆਂ ਦੀਆ ਤਸਵੀਰਾਂ ਲਗਾਉਣੀਆਂ ਇਕ ਬੱਜਰ ਗੁਨਾਹ ਹੈ।



ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਹਿਲਾਂ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਗਿਆ ਅਤੇ ਹੁਣ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਜੀਵਨ ਸਿੰਘ ਜੀ ਦਾ ਨਿਰਾਦਰ ਕੀਤਾ ਹੈ। ਇਸ ਕਰਕੇ ਸਿੱਖ ਮਨਾਂ ਨੂੰ ਵੱਡੀ ਠੇਸ ਪਹੁੰਚੀ ਹੈ, ਕਾਂਗਰਸ ਪਾਰਟੀ ਇਸ ਗੁਨਾਹ ਲਈ ਸਮੁੱਚੇ ਸਿੱਖ ਪੰਥ ਤੋਂ ਮੁਆਫ਼ੀ ਮੰਗੇ।

Read Latest News and Breaking News at Daily Post TV, Browse for more News

Ad
Ad

Punjab District News